ਪੜਚੋਲ ਕਰੋ
Advertisement
Gurugram : ਕੈਬ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ , ਤਿੰਨ ਬਦਮਾਸ਼ਾਂ ਨੇ ਮਿਲ ਕੇ ਵਾਰਦਾਤ ਨੂੰ ਇੰਝ ਦਿੱਤਾ ਅੰਜਾਮ
Gurugram Cab Driver murder : ਹਰਿਆਣਾ ਦੇ ਭਿਵਾਨੀ 'ਚ ਨਾਸਿਰ ਅਤੇ ਜੁਨੈਦ ਦੀ ਹੱਤਿਆ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਇੱਕ ਹੋਰ ਕਤਲ ਦੀ ਘਟਨਾ ਕਾਰਨ ਸਨਸਨੀ ਫੈਲ ਗਈ ਹੈ। ਦਰਅਸਲ, ਇੱਥੇ ਗੁਰੂਗ੍ਰਾਮ ਵਿੱਚ ਤਿੰਨ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ
Gurugram Cab Driver murder : ਹਰਿਆਣਾ ਦੇ ਭਿਵਾਨੀ 'ਚ ਨਾਸਿਰ ਅਤੇ ਜੁਨੈਦ ਦੀ ਹੱਤਿਆ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਇੱਕ ਹੋਰ ਕਤਲ ਦੀ ਘਟਨਾ ਕਾਰਨ ਸਨਸਨੀ ਫੈਲ ਗਈ ਹੈ। ਦਰਅਸਲ, ਇੱਥੇ ਗੁਰੂਗ੍ਰਾਮ ਵਿੱਚ ਤਿੰਨ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਇੱਕ ਟੈਕਸੀ ਡਰਾਈਵਰ ਨੂੰ ਉਸਦੇ ਘਰ ਦੇ ਕੋਲ ਗੋਲੀ ਮਾਰ ਦਿੱਤੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਘਟਨਾ ਮੰਗਲਵਾਰ ਦੇਰ ਰਾਤ ਦੀ ਹੈ। ਟੈਕਸੀ ਡਰਾਈਵਰ ਦੀ ਪਛਾਣ ਗੁਰੂਗ੍ਰਾਮ ਦੇ ਸਰਸਵਤੀ ਐਨਕਲੇਵ ਇਲਾਕੇ ਦੇ ਰਹਿਣ ਵਾਲੇ 35 ਸਾਲਾ ਰਾਹੁਲ ਵਜੋਂ ਹੋਈ ਹੈ। ਪੁਲਿਸ ਅਨੁਸਾਰ ਹਮਲਾਵਰ ਮੋਟਰਸਾਈਕਲ 'ਤੇ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਘਟਨਾ ਸਥਾਨ 'ਤੇ ਪੀੜਤ ਦਾ ਇੰਤਜ਼ਾਰ ਕਰ ਰਹੇ ਸਨ, ਇਸ ਦੌਰਾਨ ਰਾਹੁਲ ਨੂੰ ਦੇਖਦਿਆਂ ਹੀ ਉਨ੍ਹਾਂ ਨੇ ਗੋਲੀ ਚਲਾ ਦਿੱਤੀ ਅਤੇ ਫ਼ਰਾਰ ਹੋ ਗਏ |
ਘਟਨਾ ਦੀ ਜਾਂਚ ਕਰ ਰਹੀ ਪੁਲੀਸ
ਘਟਨਾ ਤੋਂ ਤੁਰੰਤ ਬਾਅਦ ਰਾਹੁਲ ਨੂੰ ਸਿਵਲ ਹਸਪਤਾਲ ਗੁਰੂਗ੍ਰਾਮ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਸੈਕਟਰ-10ਏ ਥਾਣੇ ਵਿੱਚ ਅਸਲਾ ਐਕਟ ਦੀ ਧਾਰਾ 25, 27, 54, 59-ਏ ਤੋਂ ਇਲਾਵਾ ਆਈਪੀਸੀ ਦੀ ਧਾਰਾ 302 ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਪਰਾਧ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ
ਹਰਿਆਣਾ 'ਚ NIA ਕਰ ਚੁੱਕੀ ਛਾਪੇਮਾਰੀ
ਜ਼ਿਕਰਯੋਗ ਹੈ ਕਿ ਹਰਿਆਣਾ ਗੈਰ-ਕਾਨੂੰਨੀ ਗਤੀਵਿਧੀਆਂ ਦਾ ਕੇਂਦਰ ਬਣਦਾ ਜਾ ਰਿਹਾ ਹੈ। ਕਤਲ, ਹਥਿਆਰਾਂ ਦੀ ਤਸਕਰੀ ਅਤੇ ਦਹਿਸ਼ਤੀ ਫੰਡਿੰਗ ਦੇ ਤਾਰ ਵੀ ਇੱਥੋਂ ਜੁੜੇ ਪਾਏ ਗਏ ਹਨ। ਇਸੇ ਕੜੀ 'ਚ ਮੰਗਲਵਾਰ ਯਾਨੀ 21 ਫਰਵਰੀ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸੂਬੇ 'ਚ ਗੈਂਗਸਟਰ ਲਾਰੇਂਸ ਬਿਸਨੋਈ ਨਾਲ ਜੁੜੇ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਦੇਸ਼
ਪੰਜਾਬ
ਲੁਧਿਆਣਾ
Advertisement