ਨਵੀਂ ਦਿੱਲੀ: ਭਾਰਤ ਸਰਕਾਰ ਨੇ ਪੇਂਡੂ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਨੂੰ ਤਿੰਨ ਵਰ੍ਹੇ ਹੋਰ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ ਹੈ। ਇਸ ਨਾਲ ਪੇਂਡੂ ਖੇਤਰ ਵਿੱਚ ਪੱਕੇ ਮਕਾਨ ਮੁਹੱਈਆ ਕਰਵਾਉਣ ਦੀ ਯੋਜਨਾ ਅਗਲੇ ਤਿੰਨ ਚੱਲਦੀ ਰਹੇਗੀ ਜਿਸ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ।


ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਯੋਜਨਾ ਨੂੰ ਮਾਰਚ 2021 ਤੋਂ ਮਾਰਚ 2024 ਤਕ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਹ ਯੋਜਨਾ ਪੇਂਡੂ ਇਲਾਕਿਆਂ ਵਿੱਚ ਸਭਨਾਂ ਲਈ ਆਵਾਸ਼ ਨੂੰ ਯਕੀਨੀ ਬਣਾਉਂਦੀ ਹੈ।


ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਅੱਗੇ ਵਧਾਉਣ ਨਾਲ ਰਹਿੰਦੇ 155.75 ਲੱਖ ਮਕਾਨਾਂ ਦੇ ਨਿਰਮਾਣ ਵਿੱਚ ਤੇ 2.95 ਕਰੋੜ ‘ਪੱਕੇ’ ਮਕਾਨਾਂ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਸਾਲ 2016 ਵਿੱਚ ਪੇਂਡੂ ਖੇਤਰ ਵਿੱਚ ਸਭਨਾਂ ਨੂੰ ਆਵਾਸ ਦੀ ਲੋੜ ਦਾ ਪਤਾ ਲਗਾਇਆ ਗਿਆ ਸੀ, ਜਿਸ ਤਹਿਤ 2.95 ਕਰੋੜ ਲੋਕਾਂ ਨੂੰ ਪੱਕੇ ਮਕਾਨ ਦੀ ਲੋੜ ਸੀ।


ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਦੇ ਤਹਿਤ ਦੇਸ਼ ਦੇ ਪਹਾੜੀ ਰਾਜਾਂ ਵਿੱਚ ਕੇਂਦਰ ਅਤੇ ਰਾਜ 90:10 ਦੇ ਅਨੁਪਾਤ ਵਿੱਚ ਪੈਸਾ ਦਿੰਦੇ ਹਨ। ਆਮ ਖੇਤਰ ਵਿੱਚ, ਇਹ ਅਨੁਪਾਤ ਕੇਂਦਰ ਅਤੇ ਰਾਜ ਸਰਕਾਰ ਵਿੱਚ 60:40 ਵਿੱਚ ਵੰਡਿਆ ਜਾਂਦਾ ਹੈ। ਦੇਸ਼ ਦੇ ਬਹੁਤ ਸਾਰੇ ਲੋਕਾਂ ਨੂੰ ਇਸ ਸਮੇਂ ਦੌਰਾਨ ਪੱਕੇ ਮਕਾਨ ਨਹੀਂ ਮਿਲ ਸਕੇ, ਬਾਕੀ ਰਹਿੰਦੇ ਪਰਿਵਾਰ ਵੀ ਆਪਣੇ ਪੱਕੇ ਮਕਾਨ ਬਣਾ ਸਕਦੇ ਹਨ, ਇਸ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਨੂੰ 2024 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਆਵਾਸ ਗ੍ਰਾਮੀਣ ਲਈ ਕਰਜ਼ੇ ਦੀ ਮੁੜ ਅਦਾਇਗੀ ਲਈ ਨਾਬਾਰਡ ਨੂੰ 18,676 ਕਰੋੜ ਰੁਪਏ ਵੀ ਦਿੱਤੇ ਗਏ ਹਨ।



ਇਹ ਵੀ ਪੜ੍ਹੋ: Zoom ਕਾਲ 'ਤੇ 900 ਲੋਕਾਂ ਨੂੰ ਨੌਕਰੀ ਤੋਂ ਕੱਢਣ ਵਾਲੇ CEO ਨੇ ਕਹੀ ਇਹ ਗੱਲ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904