ਪੜਚੋਲ ਕਰੋ
Advertisement
83 ਤੇਜਸ ਲੜਾਕੂ ਜਹਾਜ਼ ਵਧਾਉਣਗੇ ਹਵਾਈ ਸੈਨਾ ਦੀ ਤਾਕਤ, 48 ਹਜ਼ਾਰ ਕਰੋੜ ਰੁਪਏ ਦਾ ਰੱਖਿਆ ਸੌਦੇ ਨੂੰ ਮਨਜ਼ੂਰੀ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਲਗਪਗ 48,000 ਕਰੋੜ ਰੁਪਏ ਦੀ ਲਾਗਤ ਨਾਲ ਤੇਜਸ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਨਵੀਂ ਦਿੱਲੀ: ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (CCS) ਨੇ ਅੱਜ ਲਗਪਗ 48,000 ਕਰੋੜ ਰੁਪਏ ਦੀ ਲਾਗਤ ਨਾਲ ਤੇਜਸ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੀਸੀਐਸ ਨੇ ਅੱਜ ਸਵਦੇਸ਼ੀ ਲੜਾਕੂ ਜਹਾਜ਼ ‘LCA-Tejas’ ਨਾਲ ਭਾਰਤੀ ਹਵਾਈ ਸੈਨਾ ਦੇ ਬੇੜੇ ਨੂੰ ਮਜ਼ਬੂਤ ਕਰਨ ਲਈ ਤਕਰੀਬਨ 48,000 ਕਰੋੜ ਰੁਪਏ ਦੀ ਸਭ ਤੋਂ ਵੱਡੀ ਸਵਦੇਸ਼ੀ ਰੱਖਿਆ ਖਰੀਦ ਸੌਦੇ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਸੌਦਾ ਭਾਰਤੀ ਰੱਖਿਆ ਨਿਰਮਾਣ ਵਿਚ ਸਵੈ-ਨਿਰਭਰਤਾ ਲਈ ਗੇਮ ਚੇਂਜਰ ਹੋਵੇਗਾ।
ਰੱਖਿਆ ਮੰਤਰਾਲੇ ਦੇ ਬਿਆਨ ਮੁਤਾਬਕ ਕੈਬਨਿਟ ਨੇ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (ਐਚਏਐਲ) ਤੋਂ ਭਾਰਤੀ ਹਵਾਈ ਸੈਨਾ ਲਈ 83 ਤੇਜਸ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਇਸ ਦੇ ਤਹਿਤ, 73 ਹਲਕੇ ਲੜਾਕੂ ਜਹਾਜ਼ ਤੇਜਸ ਐਮਕੇ-1ਏ ਅਤੇ 10 ਤੇਜਸ ਐਮਕੇ-1 ਸਿਖਲਾਈ ਜਹਾਜ਼ ਸ਼ਾਮਲ ਕੀਤੇ ਗਏ ਹਨ।
ਹਲਕੇ ਲੜਾਕੂ ਜਹਾਜ਼ ਐਮਕੇ-1 ਏ ਨੂੰ ਸਵਦੇਸ਼ੀ ਤੌਰ 'ਤੇ ਡਿਜ਼ਾਇਨ ਕੀਤਾ ਗਿਆ ਹੈ ਅਤੇ ਵਿਕਸਤ ਕੀਤਾ ਗਿਆ ਹੈ ਅਤੇ ਚੌਥੀ ਪੀੜ੍ਹੀ ਦੇ ਲੜਾਕੂ ਜਹਾਜ਼ਾਂ ਨਾਲ ਜੁੜੇ ਆਧੁਨਿਕ ਉਪਕਰਣਾਂ ਨਾਲ ਲੈਸ ਹੈ।
ਇਹ ਵੀ ਪੜ੍ਹੋ: ਦੁਸ਼ਮਣ ਦੀ ਗੋਲੀ ਝੱਲਣ ਲਈ ਭਾਰਤੀ ਸੈਨਾ ਦੇ ਮੇਜਰ ਨੇ ਬਣਾਈ ਦੁਨੀਆ ਦੀ ਪਹਿਲੀ ਯੂਨੀਵਰਸਲ ਬੁਲੇਟ ਪਰੂਫ ਜੈਕਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਜਲੰਧਰ
ਪੰਜਾਬ
ਵਿਸ਼ਵ
Advertisement