ਪੜਚੋਲ ਕਰੋ
Advertisement
ਐਨਪੀਆਰ ਨੂੰ ਵੀ ਮੋਦੀ ਕੈਬਨਿਟ ਵੱਲੋਂ ਹਰੀ ਝੰਡੀ
ਕੇਂਦਰੀ ਕੈਬਨਿਟ ਨੇ ਐਨਪੀਆਰ ਯਾਨੀ ਰਾਸ਼ਟਰੀ ਆਬਾਦੀ ਰਜਿਸਟਰ ਨੂੰ ਅਪਡੇਟ ਕਰਨ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਹੈ। ਸੂਤਰਾਂ ਮੁਤਾਬਕ ਇਸ ਦੇ ਨਾਲ ਹੀ 2021 ‘ਚ ਹੋਣ ਵਾਲੀ ਮਰਦਮਸ਼ੁਮਾਰੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ ਐਨਪੀਆਰ ਯਾਨੀ ਰਾਸ਼ਟਰੀ ਆਬਾਦੀ ਰਜਿਸਟਰ ਨੂੰ ਅਪਡੇਟ ਕਰਨ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਹੈ। ਸੂਤਰਾਂ ਮੁਤਾਬਕ ਇਸ ਦੇ ਨਾਲ ਹੀ 2021 ‘ਚ ਹੋਣ ਵਾਲੀ ਮਰਦਮਸ਼ੁਮਾਰੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਇਨ੍ਹਾਂ ਦੋਵਾਂ ਕੰਮਾਂ ਲਈ ਕੈਬਨਿਟ ਨੇ ਬਜਟ ਜਾਰੀ ਕਰ ਦਿੱਤਾ ਹੈ। ਐਨਪੀਆਰ ਬਣਨ ਦਾ ਕੰਮ ਅਗਲੇ ਸਾਲ ਅਪ੍ਰੈਲ ਤੋਂ ਸਤੰਬਰ ਦਰਮਿਆਨ ਸ਼ੁਰੂ ਹੋ ਜਾਵੇਗਾ।
ਉਂਝ 2010 ‘ਚ ਪਹਿਲੀ ਵਾਰ ਐਨਪੀਆਰ ਦੀ ਸ਼ੁਰੂਆਤ ਹੋਈ ਸੀ ਪਰ ਐਨਆਰਸੀ ਤੇ ਨਾਗਰਿਕਤਾ ਕਾਨੂੰਨ ‘ਤੇ ਜਾਰੀ ਵਿਵਾਦ ‘ਚ ਐਨਪੀਆਰ ਨੂੰ ਅਪਡੇਟ ਕਰਨ ਦਾ ਫੈਸਲਾ ਨਵੀਂ ਬਹਿਸ ਸ਼ੁਰੂ ਕਰ ਸਕਦਾ ਹੈ। ਦੱਸ ਦਈਏ ਕਿ ਬੰਗਾਲ ਤੇ ਕੇਰਲ ਸਰਕਾਰ ਪਹਿਲਾਂ ਹੀ ਐਨਪੀਆਰ ਪ੍ਰਕਿਰੀਆ ਨੂੰ ਟਾਲ ਚੁੱਕੀਆਂ ਹਨ।
ਐਨਪੀਆਰ ਦਾ ਮਤਲਬ ਹੈ ਰਾਸ਼ਟਰੀ ਜਨਸੰਖਿਆ ਰਜਿਸਟਰ, ਜਿਸ 'ਚ ਦੇਸ਼ 'ਚ ਰਹਿੰਦੇ ਹਰ ਵਿਅਕਤੀ ਦੀ ਪਛਾਣ ਨਾਲ ਸਬੰਧਤ ਹਰ ਕਿਸਮ ਦੀ ਜਾਣਕਾਰੀ ਹੋਵੇਗੀ। ਇਸ ਲਈ ਲੋਕਾਂ ਤੋਂ ਨਾਂ, ਪਤਾ, ਕਿੱਤਾ, ਸਿੱਖਿਆ ਵਰਗੀਆਂ 15 ਜਾਣਕਾਰੀਆਂ ਮੰਗੀਆਂ ਜਾਣਗੀਆਂ। ਲੋਕਾਂ ਦੀਆਂ ਫੋਟੋਆਂ, ਫਿੰਗਰ ਪ੍ਰਿੰਟਸ, ਰੈਟੀਨਾ ਵੀ ਲਈਆਂ ਜਾਣਗੀਆਂ। ਪੰਜ ਸਾਲ ਤੋਂ ਵੱਧ ਉਮਰ ਦੇ ਵਸਨੀਕਾਂ ਨਾਲ ਸਬੰਧਤ ਹਰ ਜਾਣਕਾਰੀ ਹੋਵੇਗੀ।
ਰਾਸ਼ਟਰੀ ਆਬਾਦੀ ਰਜਿਸਟਰ ਦਾ ਉਦੇਸ਼ ਦੇਸ਼ 'ਚ ਰਹਿੰਦੇ ਹਰ ਵਿਅਕਤੀ ਦੀ ਪਛਾਣ ਦਾ ਡੇਟਾਬੇਸ ਤਿਆਰ ਕਰਨਾ ਹੈ। ਇਸ ਲਈ ਲੋਕਾਂ ਦੇ ਭੂਗੋਲਿਕ ਤੇ ਸਰੀਰ ਨਾਲ ਸਬੰਧਤ ਬਾਹਰੀ ਤੇ ਅੰਦਰੂਨੀ ਜਾਣਕਾਰੀ ਰੱਖੀ ਜਾਵੇਗੀ। ਇਸ ਨਾਲ ਸਰਕਾਰੀ ਸਕੀਮਾਂ ਦਾ ਲਾਭ ਸਹੀ ਲੋਕਾਂ ਤੱਕ ਪਹੁੰਚੇਗਾ। ਦੇਸ਼ ਦੀ ਰੱਖਿਆ ਲਈ ਪ੍ਰਭਾਵੀ ਕਦਮ ਚੁੱਕੇ ਜਾਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਪੰਜਾਬ
ਪੰਜਾਬ
ਪੰਜਾਬ
Advertisement