ਹਾਈਕੋਰਟ ਨੇ ਨਾਬਾਲਗ ਕੁੜੀ ਨਾਲ ਸਹਿਮਤੀ ਨਾਲ ਸੈਕਸ ਕਰਨ ਦੇ ਦੋਸ਼ੀ ਨੂੰ ਕੀਤਾ ਬਰੀ
ਸਹਿਮਤੀ ਨਾਲ ਸੈਕਸ ਦੇ ਮਾਮਲੇ ਵਿੱਚ ਕਲਕੱਤਾ ਹਾਈ ਕੋਰਟ ਨੇ ਕਿਹਾ, "ਸਵੈਇੱਛਤ ਜਿਨਸੀ ਸਬੰਧਾਂ ਨੂੰ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ (ਪੋਕਸੋ) 2012 ਤਹਿਤ ਅਪਰਾਧ ਨਹੀਂ ਮੰਨਿਆ ਜਾ ਸਕਦਾ।"
ਕਲਕੱਤਾ ਹਾਈ ਕੋਰਟ ਨੇ 22 ਸਾਲਾ ਨੌਜਵਾਨ ਤੇ ਸਾਢੇ 16 ਸਾਲਾ ਨਾਬਾਲਗ ਵਿੱਚ ਸਹਿਮਤੀ ਨਾਲ ਸੈਕਸ ਕਰਨ ਦੇ ਮਾਮਲੇ ਵਿੱਚ ਬਲਾਤਕਾਰ ਦੇ ਦੋਸ਼ ਤੋਂ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ।
ਕਲਕੱਤਾ ਹਾਈਕੋਰਟ ਨੇ ਕਿਹਾ ਕਿ ਸਵੈਇੱਛਤ ਤੌਰ 'ਤੇ ਬਣਾਏ ਗਏ ਜਿਨਸੀ ਸਬੰਧਾਂ ਨੂੰ ਬੱਚਿਆਂ ਦੀ ਸੁਰੱਖਿਆ ਤੋਂ ਜਿਨਸੀ ਅਪਰਾਧ ਐਕਟ (ਪੋਕਸੋ) 2012 ਤਹਿਤ ਅਪਰਾਧ ਨਹੀਂ ਮੰਨਿਆ ਜਾ ਸਕਦਾ। ਜੇ ਰਿਸ਼ਤਾ ਦੋਵਾਂ ਦੀ ਸਹਿਮਤੀ ਨਾਲ ਹੈ, ਤਾਂ ਆਦਮੀ ਨੂੰ ਸਿਰਫ ਇਸ ਲਈ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ ਕਿਉਂਕਿ ਉਸ ਦਾ ਸਰੀਰਕ ਰੂਪ ਵੱਖਰਾ ਹੈ।
ਪੋਕਸੋ ਐਕਟ ਬੱਚਿਆਂ ਦੀ ਸੁਰੱਖਿਆ ਲਈ ਹੈ, ਇਸ ਦੀ ਵਰਤੋਂ ਕਿਸੇ ਵੀ ਵਿਅਕਤੀ ਨੂੰ ਪ੍ਰੇਸ਼ਾਨ ਕਰਨ ਜਾਂ ਕਿਸੇ ਹੋਰ ਨਾਲ ਜ਼ਬਰਦਸਤੀ ਵਿਆਹ ਕਰਨ ਲਈ ਨਹੀਂ ਕੀਤੀ ਜਾਣੀ ਚਾਹੀਦੀ। ਇਸ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਨੌਜਵਾਨ ਨੂੰ ਬਲਾਤਕਾਰ ਦਾ ਦੋਸ਼ੀ ਪਾਇਆ ਗਿਆ ਸੀ। ਉਸ ਨੂੰ ਪੋਕਸੋ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ।
ਇਹ ਵੀ ਪੜ੍ਹੋ: Punjab Rain: ਪੰਜਾਬ 'ਚ ਬਾਰਸ਼ ਦਾ ਕਹਿਰ, ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਹੁਕਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904