ਨਵੀਂ ਦਿੱਲੀ: ਪੰਜਾਬ ਸਮੇਤ ਕਈ ਸੂਬਿਆਂ ਦੇ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਖਾਲਿਸਤਾਨੀ ਤੇ ਮਾਓਵਾਦੀ ਕਹਿਣ ’ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ ਕਿਸਾਨਾਂ ‘ਤੇ ਨਹੀਂ ਲਾਉਣੇ ਚਾਹੀਦੇ।

ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਮਾਨਦਾਰੀ 'ਤੇ ਕੋਈ ਸਵਾਲ ਨਹੀਂ। ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਾਓਵਾਦੀ ਤੇ ਖਾਲਿਸਤਾਨੀ ਕਿਹਾ ਜਾ ਰਿਹਾ ਹੈ ਤਾਂ ਉਨ੍ਹਾਂ ਕਿਹਾ, ‘ਅਜਿਹੇ ਦੋਸ਼ ਕਿਸੇ ਨੂੰ ਨਹੀਂ ਲਾਉਣੇ ਚਾਹੀਦੇ। ਅਸੀਂ ਕਿਸਾਨਾਂ ਦਾ ਤਹਿ ਦਿਲੋਂ ਸਤਿਕਾਰ ਕਰਦੇ ਹਾਂ। ਅਸੀਂ ਉਸ ਦੇ ਸਨਮਾਨ ਵਿੱਚ ਸਿਰ ਝੁਕਾਉਂਦੇ ਹਾਂ। ਉਹ ਸਾਡੇ ਫੀਡਰ ਹਨ। ਆਰਥਿਕ ਮੰਦੀ ਦੇ ਸਮੇਂ ਕਿਸਾਨਾਂ ਨੇ ਇਸ ਤੋਂ ਛੁਟਕਾਰਾ ਦਿਵਾਉਣ ਦੀ ਜ਼ਿੰਮੇਵਾਰੀ ਲਈ। ਉਹ ਆਰਥਿਕਤਾ ਦੀ ਰੀੜ ਦੀ ਹੱਡੀ ਹਨ। ਉਨ੍ਹਾਂ ਨੇ ਕਈ ਵਾਰ ਦੇਸ਼ ਨੂੰ ਸੰਕਟ ਵਿੱਚੋਂ ਕੱਢਿਆ ਹੈ।

ਏਐਨਆਈ ਨਾਲ ਗੱਲ ਕਰਦਿਆਂ ਰੱਖਿਆ ਮੰਤਰੀ ਨੇ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਬਣਾਏ ਗਏ ਹਨ ਤੇ ਅੰਦੋਲਨਕਾਰੀ ਕਿਸਾਨਾਂ ਨੂੰ ਦੋ ਸਾਲਾਂ ਲਈ ਲਾਗੂ ਕਰਕੇ ਵੇਖਣਾ ਚਾਹੀਦਾ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਵਿਰੋਧ ਕਰ ਰਹੇ ਕਿਸਾਨਾਂ ਦੀ ਪ੍ਰੇਸ਼ਾਨੀ ਨੂੰ ਸਮਝ ਰਹੀ ਹੈ।

ਬੀਜੇਪੀ ਦੇ ਨਿਸ਼ਾਨੇ 'ਤੇ ਮੁੜ ਰਵਨੀਤ ਬਿੱਟੂ, ਅੰਮ੍ਰਿਤਸਰ 'ਚ ਪੁਤਲਾ ਸਾੜ ਮੰਗੀ ਕਾਰਵਾਈ

ਉਨ੍ਹਾਂ ਕਿਹਾ, 'ਕੁਝ ਤਾਕਤਾਂ ਨੇ ਕਿਸਾਨਾਂ ਵਿੱਚ ਕੁਝ ਗਲਤਫਹਿਮੀਆਂ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਸੀਂ ਕਈ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਹੈ। ਮੈਂ ਕਿਸਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਕਾਨੂੰਨ ਦੇ ਹਰ ਨੁਕਤੇ 'ਤੇ ਵਿਚਾਰ ਕਰਨ, ਹਾਂ ਤੇ ਨਾਂਹ ਦੇ ਨਾਲ ਨਹੀਂ। ਅਸੀਂ ਹਰ ਸਮੱਸਿਆ ਦਾ ਹੱਲ ਕਰਾਂਗੇ। ਮੈਂ ਨਵੇਂ ਕਾਨੂੰਨਾਂ ਨੂੰ ਪੜ੍ਹ ਲਿਆ ਹੈ ਤੇ ਮੈਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ। ਕਿਸਾਨਾਂ ਨੂੰ ਉਨ੍ਹਾਂ ਨੂੰ ਘੱਟੋ ਘੱਟ ਦੋ ਸਾਲ ਤਜ਼ਰਬੇ ਵਜੋਂ ਮੰਨਣਾ ਚਾਹੀਦਾ ਹੈ। ਜੇਕਰ ਕਿਤੇ ਲੋੜ ਹੈ, ਤਾਂ ਅਸੀਂ ਇਸ ਨੂੰ ਸੁਧਾਰਨ ਲਈ ਤਿਆਰ ਹਾਂ।"

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904