ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਇੱਕ ਤਲਾਕ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਸਖ਼ਤ ਟਿੱਪਣੀ ਕੀਤੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਿਸੇ ਭਾਵਨਾਤਮਕ ਸਬੰਧ ਦੇ ਕੰਮਕਾਜੀ ਪਤਨੀ ਨੂੰ ਕਮਾਉ ਗਾਂ ਵਜੋਂ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਦੌਰਾਨ ਹਾਈਕੋਰਟ ਨੇ ਮਹਿਲਾ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਉਸ ਦੇ ਪਤੀ ਦੇ ਵਿਵਹਾਰ ਨੂੰ ਬੇਰਹਿਮੀ ਮੰਨਿਆ। ਇਸ ਦੇ ਆਧਾਰ 'ਤੇ ਦੋਵਾਂ ਦੇ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਪਰਿਵਾਰਕ ਅਦਾਲਤ ਦੇ ਇਸ ਹੁਕਮ ਨੂੰ ਮਹਿਲਾ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ, ਜਿਸ ਵਿੱਚ ਪਰਿਵਾਰਕ ਅਦਾਲਤ ਨੇ ਇਸ ਨੂੰ ਬੇਰਹਿਮੀ ਦਾ ਕਾਰਨ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਤਲਾਕ ਦੀ ਅਰਜ਼ੀ ਵੀ ਨਾਮਨਜ਼ੂਰ ਕਰ ਦਿੱਤੀ ਸੀ। ਦੋਵਾਂ ਦਾ ਵਿਆਹ ਸਾਲ 2000 'ਚ ਹੋਇਆ ਸੀ। ਉਸ ਸਮੇਂ ਪਤਨੀ ਨਾਬਾਲਗ ਸੀ, ਉਸ ਦੀ ਉਮਰ 13 ਸਾਲ ਸੀ। ਉਸ ਵੇਲੇ ਪਤੀ ਦੀ ਉਮਰ 19 ਸਾਲ ਸੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਪਨ ਸਾਂਘੀ ਤੇ ਜਸਟਿਸ ਜਸਮੀਤ ਸਿੰਘ ਦੀ ਬੈਂਚ ਵਿੱਚ ਹੋਈ।
2005 ਵਿੱਚ ਬਾਲਗ ਹੋਣ ਤੋਂ ਬਾਅਦ, ਪਤਨੀ ਨਵੰਬਰ 2014 ਤੱਕ ਆਪਣੇ ਜੱਦੀ ਘਰ ਵਿੱਚ ਰਹੀ। ਇਸ ਦੇ ਨਾਲ ਹੀ ਉਸ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ। ਬਾਅਦ ਵਿੱਚ ਯੋਗਤਾ ਦੇ ਆਧਾਰ 'ਤੇ ਦਿੱਲੀ ਪੁਲਿਸ ਵਿੱਚ ਨੌਕਰੀ ਮਿਲੀ। ਔਰਤ ਨੇ ਅਦਾਲਤ ਨੂੰ ਦੱਸਿਆ ਕਿ ਪਹਿਲਾਂ ਉਸ ਦੇ ਪਰਿਵਾਰ ਨੇ ਉਸ ਦੇ ਪਤੀ ਨੂੰ ਘਰ ਲੈ ਜਾਣ ਲਈ ਕਿਹਾ ਸੀ ਪਰ ਉਹ ਨਾ ਮੰਨਿਆ। ਜਦੋਂ ਉਸ ਨੂੰ ਨੌਕਰੀ ਮਿਲ ਗਈ ਤਾਂ ਪਤੀ ਤੁਰੰਤ ਉਸ ਨੂੰ ਆਪਣੇ ਨਾਲ ਲੈ ਜਾਣ ਲਈ ਤਿਆਰ ਹੋ ਗਿਆ। ਪਤਨੀ ਨੇ ਦੱਸਿਆ ਕਿ ਇਸ ਦਾ ਕਾਰਨ ਉਸ ਦੀ ਮਹੀਨਾਵਾਰ ਤਨਖਾਹ ਸੀ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ