Canada advisory: 'ਜੰਮੂ-ਕਸ਼ਮੀਰ ਨਾ ਜਾਓ', ਭਾਰਤ ਨਾਲ ਵਿਵਾਦ ਵਿਚਾਲੇ ਕੈਨੇਡਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
Canada advisory: ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਕੈਨੇਡਾ ਨੇ ਮੰਗਲਵਾਰ (19 ਸਤੰਬਰ) ਨੂੰ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ।
Canada advisory: ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਕੈਨੇਡਾ ਨੇ ਮੰਗਲਵਾਰ (19 ਸਤੰਬਰ) ਨੂੰ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ। ਇਸ ਵਿੱਚ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਜੰਮੂ-ਕਸ਼ਮੀਰ ਨਾ ਜਾਣ ਲਈ ਕਿਹਾ ਹੈ।
ਕੈਨੇਡਾ ਨੇ ਇਸ ਪਿੱਛੇ ਸੁਰੱਖਿਆ ਨੂੰ ਕਾਰਨ ਦੱਸਿਆ ਹੈ। ਐਡਵਾਈਜ਼ਰੀ 'ਚ ਲਿਖਿਆ, "ਜੰਮੂ-ਕਸ਼ਮੀਰ ਨਾ ਜਾਓ ਕਿਉਂਕਿ ਇੱਥੇ ਅੱਤਵਾਦ, ਕੱਟੜਪੰਥ, ਨਾਗਰਿਕ ਅਸ਼ਾਂਤੀ ਅਤੇ ਅਗਵਾ ਹੋਣ ਦਾ ਖ਼ਤਰਾ ਹੈ।"
ਟਰੂਡੋ ਦੇ ਇਸ ਬਿਆਨ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਵਧਿਆ ਤਣਾਅ
ਜ਼ਿਕਰਯੋਗ ਹੈ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਵੱਧ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਨਿੱਝਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧਾਂ ਦੀ ਜਾਂਚ ਕਰਨ ਵਿੱਚ ਰੁੱਝੀਆਂ ਹੋਈਆਂ ਹਨ।
ਇਹ ਵੀ ਪੜ੍ਹੋ: Sikhs in Canada: ਐਵੇਂ ਨਹੀਂ ਖਾਲਿਸਤਾਨੀਆਂ ਨਾਲ ਡਟੀ ਕੈਨੇਡਾ ਸਰਕਾਰ! ਤੱਥ ਤੇ ਅੰਕੜੇ ਕਰ ਦੇਣਗੇ ਹੈਰਾਨ
ਔਟਵਾ ਵਿੱਚ ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਰਮਿਆਨ ਸੰਭਾਵੀ ਸਬੰਧਾਂ ਦੇ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਕਿਹਾ ਕਿ ਆਪਣੀ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੇ ਕਤਲ 'ਚ ਕਿਸੇ ਹੋਰ ਦੇਸ਼ ਜਾਂ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ, ਜੋ ਕਿ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ'।
ਉਨ੍ਹਾਂ ਕਿਹਾ ਕਿ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਨਾਰਾਜ਼ ਹਨ ਅਤੇ ਸ਼ਾਇਦ ਡਰੇ ਵੀ ਹਨ। ਇਸ ਲਈ ਸਾਨੂੰ ਬਦਲਣ ਲਈ ਮਜਬੂਰ ਨਾ ਕਰੋ। ਤੁਹਾਨੂੰ ਦੱਸ ਦੇਈਏ ਕਿ 18 ਜੂਨ ਨੂੰ ਕੈਨੇਡਾ 'ਚ ਰਹਿ ਰਹੇ ਹਰਦੀਪ ਸਿੰਘ ਨਿੱਝਰ ਦਾ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜਿਆ ਹੋਇਆ ਸੀ, ਜੋ ਭਾਰਤ ਵਿਚ ਪਾਬੰਦੀਸ਼ੁਦਾ ਹੈ। ਉਹ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।