ਨਵੀਂ ਦਿੱਲੀ: ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਉਡਾਨਾਂ ਤੇ 1 ਹੋਰ ਮਹੀਨੇ ਲਈ ਰੋਕ ਵਧਾ ਦਿੱਤੀ ਹੈ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਾਬਰਾ ਨੇ ਸ਼ੁਕਰਵਾਰ ਨੂੰ ਇਸ ਦਾ ਐਲਾਨ ਕੀਤਾ।
ਭਾਰਤ ਅਤੇ ਪਾਕਿਸਤਾਨ ਤੋਂ ਪਹਿਲਾਂ 30 ਦਿਨਾਂ ਦੀ ਉਡਾਨਾਂ 'ਤੇ ਪਾਬੰਦੀ ਜੋ ਸ਼ਨੀਵਾਰ ਯਾਨੀ ਅੱਜ ਖਤਮ ਹੋਣ ਵਾਲੀ ਸੀ, ਨੂੰ ਹੁਣ 21 ਜੂਨ ਤੱਕ ਵਧਾ ਦਿੱਤਾ ਗਿਆ ਹੈ।
ਮੰਤਰੀ ਨੇ ਕੈਨੇਡਾ ਦੀ ਹਫਤਾਵਾਰੀ ਪਬਲਿਕ ਹੈਲਥ ਏਜੰਸੀ ਦੀ ਪ੍ਰੈਸ ਕਾਨਫਰੰਸ ਦੌਰਾਨ ਅਸਲ ਪਾਬੰਦੀ ਦੀ ਮਿਆਦ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਇਸ ਵਾਧੇ ਦਾ ਐਲਾਨ ਕੀਤਾ।ਮੰਤਰੀ ਨੇ ਕਿਹਾ, “ਭਾਰਤ ਅਤੇ ਪਾਕਿਸਤਾਨ ਤੋਂ ਸਿੱਧੀ ਵਪਾਰਕ ਅਤੇ ਨਿੱਜੀ ਯਾਤਰੀ ਉਡਾਨਾਂ ਨੂੰ ਕਨੇਡਾ ਆਉਣ ਦੀ ਇਜਾਜ਼ਤ ਨਹੀਂ ਹੋਏਗੀ।
ਹਾਲਾਂਕਿ, ਅਲਘਾਬਰਾ ਨੇ ਇਹ ਵੀ ਕਿਹਾ ਕਿ " ਪਾਬੰਦੀਆਂ ਲਾਉਣ ਮਗਰੋਂ ਅੰਤਰਰਾਸ਼ਟਰੀ ਉਡਾਣਾਂ ਰਾਹੀਂ ਪੌਜ਼ੇਟਿਵ ਕੇਸਾਂ ਦੀ ਗਿਣਤੀ ਵਿੱਚ ਮਹੱਤਪੂਰਨ ਗਿਰਾਵਟ ਆਈ ਹੈ।"
ਫੈਡਰਲ ਸਰਕਾਰ ਦੇ ਅੰਕੜਿਆਂ ਨੇ ਦਿਖਾਇਆ ਹੈ ਕਿ ਯਾਤਰਾ ਪਾਬੰਦੀ ਨੇ ਘੱਟੋ ਘੱਟ ਕੈਨੇਡਾ ਵਿੱਚ COVID-19 ਮਾਮਲਿਆਂ ਦੀ ਆਮਦ ਨੂੰ ਘੱਟ ਕਰਨ ਵਿੱਚ ਸਹਾਇਤਾ ਕੀਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ