ਅੰਮ੍ਰਿਤਸਰ: ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੇ ਮਾਮਲੇ ਦੀ ਕੈਨੇਡੀਅਨ ਪਾਰਲੀਮੈਂਟ 'ਚ ਗੂੰਜ ਪਹੁੰਚੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਿਸ਼ਨ-ਫ੍ਰੇਜ਼ਰ ਕੈਨਿਯਨ-ਮੈਟਸਕੀ ਖੇਤਰ ਦੀ ਨੁਮਾਇੰਦਗੀ ਕਰਦੇ ਕੈਨੇਡਾ ਦੇ ਸੰਸਦ ਮੈਂਬਰ ਬਰੈਡ ਵਿੱਸ ਵੱਲੋਂ ਕੈਨੇਡਾ ਦੇ ਵੈਨਕੂਵਰ ਤੇ ਟੋਰਾਂਟੋ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਨੂੰ ਕੈਨੇਡਾ ਦੀ ਸੰਸਦ ਵਿੱਚ ਉਠਾਇਆ ਗਿਆ ਤੇ ਸਰਗਰਮੀ ਨਾਲ ਇਸ ਦੀ ਵਕਾਲਤ ਕੀਤੀ ਹੈ।
ਵੈਨਕੂਵਰ ਤੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਤੇ ਗਲੋਬਲ ਕਨਵੀਨਰ ਅਮਰੀਕਾ ਵਾਸੀ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਕੈਨੇਡਾ ਵਿੱਚ ਅਭਿਆਨ ਦੇ ਬੁਲਾਰੇ ਸਰੀ ਵਾਸੀ ਮੋਹਿਤ ਧੰਜੂ ਵਲੋਂ ਸੰਸਦ ਵਿੱਚ ਸਿੱਧੀਆਂ ਉਡਾਣਾਂ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਸਾਂਸਦ ਬਰੈਡ ਵਿੱਸ ਦੁਆਰਾ ਸਮਰਥਨ ਦਿੱਤਾ ਗਿਆ ਸੀ।
ਇਸ ਪਟੀਸ਼ਨ ਰਾਹੀਂ ਕੈਨੇਡਾ ਸਰਕਾਰ ਨੂੰ ਵੈਨਕੂਵਰ/ਟੋਰਾਂਟੋ ਤੋਂ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਓਣ ਲਈ ਵਿਕਲਪਾਂ ਦੀ ਖੋਜ ਅਤੇ ਸਰਗਰਮੀ ਨਾਲ ਵਕਾਲਤ ਕਰਨ ਲਈ ਬੇਨਤੀ ਕੀਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 30 ਦਿਨਾਂ (12 ਜਨਵਰੀ ਤੋਂ 11 ਫਰਵਰੀ ਤੱਕ) ਦੇ ਥੋੜ੍ਹੇ ਸਮੇਂ ਵਿੱਚ ਇਸ ਪਟੀਸ਼ਨ ਉੱਤੇ ਕੈਨੇਡਾ ਦੇ 14160 ਵਸਨੀਕਾਂ ਨੇ ਆਨਲਾਈਨ ਅਤੇ ਹਜਾਰਾਂ ਹੋਰਨਾਂ ਨੇ ਕਾਗਜ਼ 'ਤੇ ਦਸਤਖਤ ਕੀਤੇ ਸਨ।
ਐਮਪੀ ਵਿੱਸ ਨੇ ਸੰਸਦ ਵਿੱਚ ਸਿੱਧੀਆ ਉਡਾਣਾਂ ਸਬੰਧੀ ਪਟੀਸ਼ਨ 'ਤੇ ਸੰਸਦ ਦੀ ਕਾਰਵਾਈ ਦੋਰਾਨ ਬੋਲਦਿਆਂ ਹੋਇਆਂ ਕਿਹਾ ਕਿ , “ਮਿਸ਼ਨ-ਮੈਟਸਕੀ-ਫ੍ਰੇਜ਼ਰ ਕੈਨਿਯਨ, ਬ੍ਰਿਟਿਸ਼ ਕੋਲੰਬੀਆ ਸੂਬੇ ਸਮੇਤ ਕੈਨੇਡਾ ਵਿੱਚ 10 ਲੱਖ (1 ਮਿਲੀਅਨ) ਤੋਂ ਵੱਧ ਪੰਜਾਬੀ ਭਾਈਚਾਰਾ ਵੱਸਦਾ ਹੈ। ਹਰ ਸਾਲ, ਸੈਂਕੜੇ ਪਰਿਵਾਰ ਪੰਜਾਬ ਵਿੱਚ ਰਹਿੰਦੇ ਪਰਿਵਾਰਕ ਸਾਕ ਸੰਬੰਧੀਆਂ, ਦੋਸਤ-ਮਿੱਤਰਾਂ ਨੂੰ ਮਿਲਣ, ਹਰਿਮੰਦਰ ਸਾਹਿਬ ਅਤੇ ਹੋਰਨਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਜਾਬ ਖੇਤਰ ਦੀ ਯਾਤਰਾ ਕਰਦੇ ਹਨ।
ਇਸ ਸਮੇਂ, ਉਨ੍ਹਾਂ ਨੂੰ ਸਿੱਧਾ ਦਿੱਲੀ ਲਈ ਉਡਾਣ ਭਰਨੀ ਪੈਂਦੀ ਹੈ ਤੇ ਅੱਗੇ ਫਿਰ ਰੇਲ, ਬੱਸ ਜਾਂ ਹੋਰ ਸਾਧਨਾਂ ਦੁਆਰਾ ਕਈਆਂ ਘੰਟਿਆਂ ਦਾ ਲੰਮਾ ਸਫ਼ਰ ਕਰਨਾ ਪੈਂਦਾ ਹੈ। ਇਹ ਕੈਨੇਡਾ ਵਾਸੀ ਵੈਨਕੂਵਰ ਜਾਂ ਟੋਰਾਂਟੋ ਤੋਂ ਅੰਮ੍ਰਿਤਸਰ, ਪੰਜਾਬ ਲਈ ਸਿੱਧੀ ਉਡਾਣ ਸੇਵਾ ਦੀ ਮੰਗ ਕਰ ਰਹੇ ਹਨ, ਜਿਸ ਨਾਲ ਯਾਤਰਾ ਦੇ ਸਮੇਂ ਵਿੱਚ ਭਾਰੀ ਕਮੀ ਆਵੇਗੀ।” ਐਮਪੀ ਵਿਸ ਨੇ ਸੰਸਦ ਵਿੱਚ ਸਿੱਧੀਆ ਉਡਾਣਾਂ ਸੰਬੰਧੀ ਬੋਲਦੇ ਹੋਇਆਂ ਦੀ ਵੀਡੀਓ ਉਨ੍ਹਾਂ ਦੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।
ਐਮਪੀ ਵਿੱਸ ਨੇ ਅੱਗੇ ਕਿਹਾ, "ਇਹ ਸਿੱਧੀਆਂ ਉਡਾਣਾਂ ਸਾਡੀ ਆਰਥਿਕਤਾ ਅਤੇ ਉਦਯੋਗ ਲਈ ਵੀ ਲਾਹੇਵੰਦ ਹੋਣਗੀਆਂ। ਮੈਂ ਅੱਜ 14000 ਤੋਂ ਵੱਧ ਕੈਨੇਡਾ ਵਾਸੀਆਂ ਦੁਆਰਾ ਦਸਤਖਤ ਕੀਤੀ ਪਟੀਸ਼ਨ ਈ-3771 ਨੂੰ ਟੇਬਲ ਕਰਦਾ ਹੋਇਆ, ਕੈਨੇਡਾ ਸਰਕਾਰ ਨੂੰ ਇਸ ਸਿੱਧੀ ਉਡਾਣ ਸੇਵਾ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਲਈ ਏਅਰਲਾਈਨ ਅਤੇ ਭਾਰਤ ਦੇ ਹਾਈ ਕਮਿਸ਼ਨ ਨਾਲ ਗੱਲਬਾਤ ਕਰਨ ਦੀ ਮੰਗ ਕਰਦਾ ਹਾਂ। ਅਸੀਂ ਇਸ ਮੰਗ ਨੂੰ ਪੂਰਾ ਕਰ ਸਕਦੇ ਹਾਂ, ਅਤੇ ਕੈਨੇਡਾ ਭਰ ਤੋਂ ਪਟੀਸ਼ਨ ਤੇ ਦਸਤਖਤ ਕਰਨ ਵਾਲੇ, ਸਰਕਾਰ ਵਲੋਂ ਚੰਗੀ ਭਾਵਨਾ ਨਾਲ ਜਵਾਬ ਆਉਣ ਦੀ ਉਡੀਕ ਕਰਦੇ ਹਨ।”
ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਕੈਨੇਡੀਅਨ ਪਾਰਲੀਮੈਂਟ 'ਚ ਗੂੰਜ
abp sanjha
Updated at:
07 Mar 2022 11:47 AM (IST)
Edited By: sanjhadigital
ਅੰਮ੍ਰਿਤਸਰ: ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੇ ਮਾਮਲੇ ਦੀ ਕੈਨੇਡੀਅਨ ਪਾਰਲੀਮੈਂਟ 'ਚ ਗੂੰਜ ਪਹੁੰਚੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਿਸ਼ਨ-ਫ੍ਰੇਜ਼ਰ ਕੈਨਿਯਨ-ਮੈਟਸਕੀ ਖੇਤਰ ਦੀ ਨੁਮਾਇੰਦਗੀ ਕਰਦੇ ਕੈਨੇਡਾ ਦੇ ਸੰਸਦ ਮੈਂਬਰ ਬਰੈਡ
Picture_MP_Brad_Vis_Speaking_in_Canada_Parliament
NEXT
PREV
ਇਹ ਵੀ ਪੜ੍ਹੋ: 7th pay commission: ਕਰਮਚਾਰੀਆਂ ਲਈ ਵੱਡੀ ਖਬਰ! 31 ਮਾਰਚ ਤੋਂ 90,000 ਰੁਪਏ ਵਧੇਗੀ ਤਨਖਾਹ, ਜਾਣੋ ਕੀ ਪਲਾਨ?
Published at:
07 Mar 2022 11:43 AM (IST)
- - - - - - - - - Advertisement - - - - - - - - -