Justin Trudeau Plane: ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਹੋਏ ਰਵਾਨਾ, ਜਹਾਜ਼ 'ਚ ਆਈ ਖਰਾਬੀ ਕਰਕੇ 2 ਦਿਨ ਤੱਕ ਰੁਕੇ ਦਿੱਲੀ
Justin Trudeau Plane: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਜਹਾਜ਼ ਤਕਨੀਕੀ ਖ਼ਰਾਬੀ ਕਾਰਨ ਦੋ ਦਿਨਾਂ ਤੱਕ ਦਿੱਲੀ ਵਿੱਚ ਫਸਿਆ ਰਿਹਾ ਸੀ।
Justin Trudeau Flight: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਜਹਾਜ਼ ਦੋ ਦਿਨ ਤੱਕ ਭਾਰਤ ਵਿੱਚ ਫਸੇ ਰਹਿਣ ਤੋਂ ਬਾਅਦ ਮੰਗਲਵਾਰ (12 ਸਤੰਬਰ) ਨੂੰ ਦਿੱਲੀ ਤੋਂ ਰਵਾਨਾ ਹੋਇਆ। ਪ੍ਰਧਾਨ ਮੰਤਰੀ ਦਫ਼ਤਰ ਨੇ ਸਵੇਰੇ ਜਾਣਕਾਰੀ ਦਿੱਤੀ ਕਿ ਜਹਾਜ਼ ਨੂੰ ਉਡਾਣ ਭਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਬਿਆਨ 'ਚ ਦੱਸਿਆ ਗਿਆ ਕਿ ਫਲਾਈਟ 'ਚ ਆਈ ਤਕਨੀਕੀ ਖਰਾਬੀ ਨੂੰ ਠੀਕ ਕਰ ਲਿਆ ਗਿਆ ਹੈ। ਟਰੂਡੋ ਅਤੇ ਉਨ੍ਹਾਂ ਦੇ ਵਫਦ ਨੇ ਐਤਵਾਰ (10 ਸਤੰਬਰ) ਨੂੰ ਖਤਮ ਹੋਏ ਜੀ-20 ਸੰਮੇਲਨ ਤੋਂ ਬਾਅਦ ਦਿੱਲੀ ਤੋਂ ਰਵਾਨਾ ਹੋਣਾ ਸੀ ਪਰ ਫਲਾਈਟ 'ਚ ਤਕਨੀਕੀ ਖਰਾਬੀ ਕਾਰਨ ਉਹ ਇੱਥੇ ਹੀ ਫਸ ਗਏ।
ਟਰੂਡੋ ਭਾਰਤ ਦੀ ਪ੍ਰਧਾਨਗੀ ਹੇਠ ਹੋਣ ਵਾਲੇ ਜੀ-20 ਸੰਮੇਲਨ ਵਿੱਚ ਹਿੱਸਾ ਲੈਣ ਲਈ ਸ਼ੁੱਕਰਵਾਰ (8 ਸਤੰਬਰ) ਨੂੰ ਦਿੱਲੀ ਆਏ ਸਨ। ਇਸ ਦੌਰਾਨ ਉਨ੍ਹਾਂ ਜੀ-20 ਸੰਮੇਲਨ ਵਿੱਚ ਹਿੱਸਾ ਲੈਣ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੈਨੇਡਾ ਅਤੇ ਭਾਰਤ ਦੇ ਸਬੰਧਾਂ ਬਾਰੇ ਵੀ ਚਰਚਾ ਕੀਤੀ।
ਇਹ ਵੀ ਪੜ੍ਹੋ: Monu Manesar Detained: ਆਖਰ ਪੁਲਿਸ ਦੇ ਅੜਿੱਕੇ ਆਇਆ ਮੋਨੂੰ ਮਾਨੇਸਰ! ਨਾਸਿਰ-ਜੁਨੈਦ ਕਤਲ ਮਗਰੋਂ ਐਲਾਨਿਆ ਗਿਆ ਸੀ ਭਗੌੜਾ
ਸਰਕਾਰ ਨੇ ਕੀ ਕਿਹਾ?
ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਕਾਰ ਵਿਚ ਮੇਰੇ ਸਹਿਯੋਗੀਆਂ ਦੀ ਤਰਫੋਂ, ਮੈਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਧੰਨਵਾਦ ਕਰਨ ਲਈ ਏਅਰਪੋਰਟ ਪਹੁੰਚਿਆ। ਟਰੂਡੋ ਦੀ ਜੀ-20 ਵਿੱਚ ਮੌਜੂਦਗੀ ਅਤੇ ਘਰ ਵਾਪਸੀ ਦੀ ਸੁਰੱਖਿਅਤ ਯਾਤਰਾ ਲਈ ਸ਼ੁਭਕਾਮਨਾਵਾਂ।
On behalf of PM @narendramodi Ji and my colleagues in govt, I was at the airport today to thank Mr. Justin Trudeau, Hon’ble Prime Minister of Canada @JustinTrudeau for his presence at the #G20Summit and wished him and his entourage a safe trip back home. 🇮🇳 🇨🇦 pic.twitter.com/8gEg694YCs
— Rajeev Chandrasekhar 🇮🇳 (@Rajeev_GoI) September 12, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।