G20 Summit Delhi: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਜਹਾਜ਼ 'ਚ ਤਕਨੀਕੀ ਖਰਾਬੀ ਆ ਗਈ ਹੈ। ਜਹਾਜ਼ ਦੀ ਸਮੱਸਿਆ ਦਾ ਹੱਲ ਹੋਣ ਤੱਕ ਕੈਨੇਡੀਅਨ ਵਫ਼ਦ ਭਾਰਤ ਵਿੱਚ ਰਹੇਗਾ। ਫਿਲਹਾਲ ਜਹਾਜ਼ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ।
ਨਿਊਜ਼ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਹਵਾਈ ਅੱਡੇ ਦੇ ਅਧਿਕਾਰੀ ਨੇ ਕਿਹਾ ਕਿ ਕੈਨੇਡਾ ਦਾ ਵਫ਼ਦ ਉਦੋਂ ਤੱਕ ਭਾਰਤ ਵਿੱਚ ਰਹੇਗਾ ਜਦੋਂ ਤੱਕ ਇੰਜੀਨੀਅਰਾਂ ਦੀ ਟੀਮ ਸਮੱਸਿਆ ਦਾ ਹੱਲ ਨਹੀਂ ਕਰ ਲੈਂਦੀ।
ਟਰੂਡੋ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਸ਼ੁੱਕਰਵਾਰ ਨੂੰ ਆਪਣੇ ਪੁੱਤਰ ਜ਼ੇਵੀਅਰ ਨਾਲ ਭਾਰਤ ਪਹੁੰਚੇ ਸਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵੀ ਕੀਤੀ।
ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਦੇ ਮਾਮਲੇ 'ਚ TDP ਮੁਖੀ ਚੰਦਰਬਾਬੂ ਨਾਇਡੂ ਦਾ 14 ਦਿਨਾਂ ਰਿਮਾਂਡ, ਇਸ ਜੇਲ੍ਹ 'ਚ ਰਹਿਣਗੇ ਸਾਬਕਾ ਮੁੱਖ ਮੰਤਰੀ
ਇਸ ਤੋਂ ਪਹਿਲਾਂ ਐਤਵਾਰ (10 ਸਤੰਬਰ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਨਾਲ ਗੱਲਬਾਤ ਕੀਤੀ। ਉਨ੍ਹਾਂ ਕੈਨੇਡਾ ਵਿੱਚ ਕੱਟੜਪੰਥੀ ਵੱਖਵਾਦ ਨੂੰ ਹੁਲਾਰਾ ਦੇਣ, ਡਿਪਲੋਮੈਟਾਂ ਵਿਰੁੱਧ ਹਿੰਸਾ ਭੜਕਾਉਣ ਅਤੇ ਭਾਰਤੀ ਭਾਈਚਾਰੇ ਨੂੰ ਖ਼ਤਰੇ ਵਿੱਚ ਪਾਉਣ ਬਾਰੇ ਡੂੰਘੀ ਚਿੰਤਾ ਪ੍ਰਗਟਾਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Thane Lift Collapse: ਠਾਣੇ 'ਚ 40 ਮੰਜ਼ਿਲਾ ਇਮਾਰਤ ਦੀ ਡਿੱਗੀ ਲਿਫਟ, 7 ਮਜ਼ਦੂਰਾਂ ਦੀ ਮੌਤ, ਰਾਹਤ ਤੇ ਬਚਾਅ ਕਾਰਜ ਜਾਰੀ