Rajkot Airport Roof Collapse: ਦਿੱਲੀ, ਜਬਲਪੁਰ ਤੋਂ ਬਾਅਦ ਹੁਣ ਗੁਜਰਾਤ ਦੇ ਰਾਜਕੋਟ ਵਿੱਚ ਵੀ ਏਅਰਪੋਰਟ ਦੀ ਛੱਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਖੁਸ਼ਕਿਸਮਤੀ ਰਹੀ ਕਿ ਰਾਜਕੋਟ ਇੰਟਰਨੈਸ਼ਨਲ ਏਅਰਪੋਰਟ 'ਤੇ ਦਿੱਲੀ ਏਅਰਪੋਰਟ ਵਰਗੀ ਘਟਨਾ ਟਲ ਗਈ।
ਜ਼ਿਕਰ ਕਰ ਦੇਈਏ ਕਿ ਰਾਜਕੋਟ ਏਅਰਪੋਰਟ ਦੇ ਨਵੇਂ ਟਰਮੀਨਲ ਬਿਲਡਿੰਗ ਦਾ ਉਦਘਾਟਨ ਪੀਐਮ ਮੋਦੀ ਨੇ ਜੁਲਾਈ 2023 ਵਿੱਚ ਹੀ ਕੀਤਾ ਸੀ। ਇਸ ਹਵਾਈ ਅੱਡੇ ਦਾ 1400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਸਤਾਰ ਕੀਤਾ ਗਿਆ ਸੀ।
ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਰਾਜਕੋਟ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਰਾਜਕੋਟ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ ਦੇ ਬਾਹਰ ਪੈਸੰਜਰ ਪਿਕਅੱਪ ਐਂਡ ਡਰਾਪ ਏਰੀਆ ਵਿੱਚ ਇੱਕ ਪਾਸੇ ਦੀ ਛੱਤ ਡਿੱਗ ਗਈ।
ਦਿੱਲੀ ਅਤੇ ਜਬਲਪੁਰ ਵਿੱਚ ਵੀ ਹਵਾਈ ਅੱਡੇ ਦੀ ਛੱਤ ਡਿੱਗੀ
ਤੁਹਾਨੂੰ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਹੀ ਦਿੱਲੀ ਏਅਰਪੋਰਟ ਦੇ ਟਰਮੀਨਲ-1 ਦੀ ਛੱਤ ਡਿੱਗ ਗਈ ਸੀ। ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜ਼ਖਮੀ ਹੋ ਗਏ। ਹਾਦਸਾ ਸਵੇਰੇ ਕਰੀਬ 5 ਵਜੇ ਵਾਪਰਿਆ। ਹਵਾਈ ਅੱਡੇ ਦੇ ਟਰਮੀਨਲ-1 'ਤੇ ਘਰੇਲੂ ਉਡਾਣਾਂ ਲਈ ਪਾਰਕਿੰਗ ਖੇਤਰ 'ਚ ਵਾਹਨਾਂ ਦੀ ਕਤਾਰ ਲੱਗ ਗਈ। ਇਸ ਦੌਰਾਨ ਅਚਾਨਕ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗ ਗਈ। ਛੱਤ ਦਾ ਵੱਡਾ ਹਿੱਸਾ ਹੇਠਾਂ ਡਿੱਗ ਗਿਆ। ਉੱਥੇ ਹੀ ਕਾਰ 'ਚ ਬੈਠੇ ਕੈਬ ਡਰਾਈਵਰ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।