ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਵੀ ਕਈ ਲੀਡਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦੇ ਗਏ ਸਨ ਪਰ ਉਹ ਨਹੀਂ ਪਹੁੰਚੇ। ਮੋਦੀ ਨੇ ਲਗਾਤਾਰ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਵਜੋਂ ਹਲਫ਼ ਲਿਆ ਤੇ ਉਨ੍ਹਾਂ ਦੇ 24 ਵਜ਼ੀਰਾਂ ਸਮੇਤ ਕੁੱਲ 58 ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ।
ਹਾਲਾਂਕਿ, ਕੈਪਟਨ ਦੇ ਵੀ ਕੈਪਟਨ ਯਾਨੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੇ ਮਾਤਾ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਲ-ਨਾਲ ਹੋਰ ਵੀ ਕਈ ਸੀਨੀਅਰ ਨੇਤਾ ਮੌਜੂਦ ਸਨ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ, ਛੱਤੀਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੇ ਓੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਕੇਂਦਰੀ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਪਹੁੰਚੇ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਰਾਸ਼ਟਰਪਤੀ ਭਵਨ ਵਿੱਚ ਤਕਰੀਬਨ 8,000 ਮਹਿਮਾਨ ਪਹੁੰਚੇ ਹੋਏ ਹਨ। ਇਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਭਾਰਤ ਦੀਆਂ ਫ਼ਿਲਮੀ ਹਸਤੀਆਂ ਦੇ ਨਾਲ-ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਸਮੇਤ ਵਿਸ਼ਵ ਦੇ ਕਈ ਨੇਤਾ ਮੌਜੂਦ ਰਹੇ, ਪਰ ਮੋਦੀ ਵਿਰੋਧੀ ਮੁੱਖ ਮੰਤਰੀਆਂ ਨੇ ਸਮਾਗਮ ਦਾ ਬਾਈਕਾਟ ਕੀਤਾ।
ਕੈਪਟਨ ਨੇ ਠੁਕਰਾਇਆ ਮੋਦੀ ਦਾ ਸੱਦਾ ਪੱਤਰ, ਇਨ੍ਹਾਂ ਨੇਤਾਵਾਂ ਨੇ ਕੀਤਾ ਸਹੁੰ ਚੁੱਕ ਸਮਾਗਮ ਦਾ ਬਾਈਕਾਟ
ਏਬੀਪੀ ਸਾਂਝਾ
Updated at:
30 May 2019 08:34 PM (IST)
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਰਾਸ਼ਟਰਪਤੀ ਭਵਨ ਵਿੱਚ ਤਕਰੀਬਨ 8,000 ਮਹਿਮਾਨ ਪਹੁੰਚੇ ਹੋਏ ਹਨ। ਇਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਭਾਰਤ ਦੀਆਂ ਫ਼ਿਲਮੀ ਹਸਤੀਆਂ ਦੇ ਨਾਲ-ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਸਮੇਤ ਵਿਸ਼ਵ ਦੇ ਕਈ ਨੇਤਾ ਮੌਜੂਦ ਰਹੇ, ਪਰ ਮੋਦੀ ਵਿਰੋਧੀ ਮੁੱਖ ਮੰਤਰੀਆਂ ਨੇ ਸਮਾਗਮ ਦਾ ਬਾਈਕਾਟ ਕੀਤਾ।
- - - - - - - - - Advertisement - - - - - - - - -