ਪੜਚੋਲ ਕਰੋ
Advertisement
ਚੰਡੀਗੜ੍ਹ ਏਅਰਪੋਰਟ ਤੋਂ ਵਧੇਰੇ ਜਹਾਜ਼ ਉਡਾਉਣ ਲਈ ਕੈਪਟਨ ਪਹੁੰਚੇ ਕੇਂਦਰ ਦੇ ਦਰਬਾਰ
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਜਲੰਧਰ ਹਵਾਈ ਏਅਰਪੋਰਟ ਰੱਖਿਆ ਜਾਵੇ, ਤਾਂ ਜੋ ਇੱਥੇ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਬਿਹਤਰ ਸੁਵਿਧਾ ਮਿਲ ਸਕੇ।
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਵਿਕਾਸ ਕਾਰਜਾਂ ਲਈ ਅਹਿਮ ਮੰਗਾਂ ਰੱਖੀਆਂ। ਕੈਪਟਨ ਨੇ ਹਰਦੀਪ ਪੁਰੀ ਨੂੰ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਆਸੀਆਨ ਦੇਸ਼ਾਂ ਦਰਮਿਆਨ ਹਵਾਈ ਸਫਰ ਦੀ ਸੁਵਿਧਾ ਵਧਾਈ ਜਾਵੇ।
ਉਨ੍ਹਾਂ ਖ਼ਾਸ ਤੌਰ 'ਤੇ ਖਾੜੀ ਮੁਲਕ ਅਤੇ ਤੁਰਕੀ ਨਾਲ ਹੋਰ ਹਵਾਈ ਅੱਡਿਆਂ ਦੇ ਮੁਕਾਬਲੇ ਚੰਡੀਗੜ੍ਹ ਦੇ ਵਧੀਆ ਸੰਪਰਕ ਹੋਣ ਦਾ ਦਾਅਵਾ ਕੀਤਾ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਜਲੰਧਰ ਹਵਾਈ ਏਅਰਪੋਰਟ ਰੱਖਿਆ ਜਾਵੇ, ਤਾਂ ਜੋ ਇੱਥੇ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਬਿਹਤਰ ਸੁਵਿਧਾ ਮਿਲ ਸਕੇ।Union Minister @HardeepSPuri assures @capt_amarinder of early approval & commencement of infrastructure development works at historic Sultanpur Lodhi town ahead of Sri Guru Nanak Dev Ji’s 550th Prakash Purb. CM seeks inclusion of Chandigarh in Open Skies Policy of ASEAN nations. pic.twitter.com/G4daYCllcw
— RaveenMediaAdvPunCM (@RT_MediaAdvPbCM) June 28, 2019
ਆਵਾਸ ਤੇ ਸ਼ਹਿਰੀ ਮਾਮਲਿਆਂ ਦਾ ਆਜ਼ਾਦ ਚਾਰਜ ਰੱਖਣ ਵਾਲੇ ਕੇਂਦਰੀ ਮੰਤਰੀ ਪੁਰੀ ਨੂੰ ਕੈਪਟਨ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਲਈ ਕੇਂਦਰ ਵੱਲੋਂ ਅਲਾਟ ਕੀਤੇ ਜਾਣ ਵਾਲੇ 321 ਕਰੋੜ ਰੁਪਏ ਦੇ ਫੰਡ ਛੇਤੀ ਜਾਰੀ ਕੀਤੇ ਜਾਣ ਦੀ ਅਪੀਲ ਵੀ ਕੀਤੀ। ਮੁੱਖ ਮੰਤਰੀ ਨੇ ਪਟਿਆਲਾ, ਬਠਿੰਡਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ ਵੀ ਕੀਤੀ।Called on @HardeepSPuri to discuss the infrastructure upgradation of Sultanpur Lodhi, inclusion of Patiala, Mohali and Bathinda as Smart Cities and improving Punjab's air connectivity with the rest of the world. Was joined by MPs of Patiala & Amritsar. pic.twitter.com/TC64FMy5LQ
— Capt.Amarinder Singh (@capt_amarinder) June 28, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement