ਮੁੱਖ ਮੰਤੀ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਸ਼ਿਆਂ 'ਤੇ ਨਕੇਲ ਕੱਸਣ, ਨਸ਼ੇ ਛੁਡਾਉਣ ਤੇ ਰੋਕਥਾਮ ਲਈ ਤਿੰਨ ਧੁਰੀ ਕੌਮੀ ਨੀਤੀ ਦਾ ਨਿਰਮਾਣ ਕਰਨ। ਇਸ ਨੀਤੀ ਨੂੰ ਦੇਸ਼ ਦੇ ਸਾਰੇ ਸੂਬੇ ਮੰਨਣ ਤਾਂ ਜੋ ਰਣਨੀਤਕ ਤੌਰ 'ਤੇ ਨਸ਼ੇ ਦੀ ਸਮੱਸਿਆ ਨੂੰ ਨਜਿੱਠਿਆ ਜਾ ਸਕੇ ਤੇ ਦੇਸ਼ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ- ਕੈਪਟਨ ਨੇ ਮੋਦੀ ਨੂੰ ਲਿਖੀ ਚਿੱਠੀ, ਗਰੀਬਾਂ ਲਈ ਕੀਤੀ ਇਹ ਮੰਗ
ਕੈਪਟਨ ਨੇ ਆਪਣੇ ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਹੈ ਪੰਜਾਬ ਗੁਆਂਢੀ ਦੇਸ਼ ਪਾਕਿਸਤਾਨ ਨਾਲ 553 ਕਿਲੋਮੀਟਰ ਲੰਮੀ ਸਰਹੱਦ ਸਾਂਝੀ ਕਰਦਾ ਹੈ, ਜਿਸ ਕਾਰਨ ਇੱਥੇ ਸੁਰੱਖਿਆ ਤੇ ਨਾਰਕੋ ਅੱਤਵਾਦ ਦੇ ਖ਼ਤਰੇ ਕਾਫੀ ਗੰਭੀਰ ਹਨ। ਇਸ ਦੇ ਨਾਲ ਹੀ ਕੈਪਟਨ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਵੀ ਦਿੱਤੀ।