ਚੰਡੀਗੜ੍ਹ: ਪਾਕਿਸਤਾਨ ਵਿੱਚ ਭਾਰਤੀ ਹਵਾਈ ਫੌਜ ਦੇ ਹਮਲੇ ਪਿੱਛੋਂ ਪੰਜਾਬ ਵਿੱਚ ਤਣਾਓ ਦਾ ਮਾਹੌਲ ਹੈ। ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਹੱਦੀ ਇਲਾਕਿਆਂ ਵਿੱਚ ਤਿੰਨ ਰੋਜ਼ਾ ਕੈਂਪ ਲਾਉਣਗੇ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਅਤੇ ਆਪਣੇ ਮੰਤਰੀਆਂ ਨਾਲ ਮੀਟਿੰਗ ਕਰਨ ਪਿੱਛੋਂ ਮੁੱਖ ਮੰਤਰੀ ਕੈਪਟਨ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੀ ਹਾਈ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਅਲਰਟ ਜਾਰੀ, ਲੋਕਾਂ 'ਚ ਸਹਿਮ
ਮੌਜੂਦਾ ਹਾਲਾਤਾਂ ਸਬੰਧੀ ਅੱਜ ਮੁੱਖ ਮੰਤਰੀ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਨੂੰ ਉਹ ਖ਼ੁਦ ਸਬੰਧਿਤ ਖੇਤਰਾਂ ਦਾ ਦੌਰਾ ਕਰਨਗੇ। ਅਜਿਹੇ ਵਿੱਚ ਸੀਐਮ ਨੇ ਹਾਲਾਤਾਂ ਨਾਲ ਨਜਿੱਠਣ ਲਈ ਤਾਜ਼ਾ ਤਿਆਰੀਆਂ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੀ ਜਾਣਕਾਰੀ ਮੰਗੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਂ ਪਹੁੰਚਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਪਾਕਿਸਤਾਨ ਦੇ 88 ਕਿਲੋਮੀਟਰ ਅੰਦਰ ਜਾ ਕੇ ਕੀਤਾ ਹਮਲਾ, ਹੁਣ ਤੱਕ 325 ਅੱਤਵਾਦੀ ਢੇਰ
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਸਥਿਤੀ ਦੇ ਮੁਲਾਂਕਣ ਲਈ ਮੁੱਖ ਮੰਤਰੀ ਨੇ ਤਿੰਨ ਦਿਨਾਂ ਲਈ ਸੰਵੇਦਨਸ਼ੀਲ ਸਰਹੱਦੀ ਖੇਤਰ ਵਿੱਚ ਰਹਿਣ ਦਾ ਫੈਸਲਾ ਕੀਤਾ ਹੈ। ਕੱਲ੍ਹ ਸਵੇਰੇ ਉਹ ਪਠਾਨਕੋਟ ਲਈ ਰਵਾਨਾ ਹੋਣਗੇ ਅਤੇ ਸੜਕ ਮਾਰਗ ਰਾਹੀਂ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦੇ ਪਿੰਡਾਂ ਦਾ ਦੌਰਾ ਕਰਨਗੇ। ਰਾਤ ਵੀ ਉਹ ਅੰਮ੍ਰਿਤਸਰ ਵਿੱਚ ਹੀ ਠਹਿਰਣਗੇ। ਇਸ ਤੋਂ ਅਗਲੇ ਦਿਨ ਉਹ ਤਰਨ ਤਾਰਨ ਖੇਤਰ ਦਾ ਦੌਰਾ ਕਰਕੇ ਫਰੀਦਕੋਟ ਵਿੱਚ ਰਾਤ ਬਿਤਾਉਣਗੇ। ਦੁਬਾਰਾ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਚੰਡੀਗੜ੍ਹ ਵਾਪਸ ਆ ਜਾਣਗੇ।
ਇਹ ਵੀ ਪੜ੍ਹੋ- ਭਾਰਤ ਦੇ ਸਰਜੀਕਲ ਸਟ੍ਰਾਈਕ 'ਤੇ ਪਾਕਿਸਤਾਨ ਦਾ ਵੱਡਾ ਦਾਅਵਾ, ਹੰਗਾਮੀ ਮੀਟਿੰਗ ਮਗਰੋਂ ਬੋਲੇ ਇਮਰਾਨ ਖਾਨ
ਇਹ ਵੀ ਪੜ੍ਹੋ- ਪਾਕਿਸਤਾਨ ’ਤੇ ਕਾਰਵਾਈ ਤੋਂ ਚੀਨ ਨੂੰ ਚੜ੍ਹਿਆ ਤਾਅ, ਭਾਰਤ ਨੂੰ ਦਿੱਤੀ ਸਲਾਹ
ਇਹ ਵੀ ਪੜ੍ਹੋ- ਭਾਰਤੀ ਹਵਾਈ ਹਮਲੇ ਨੇ ਮਚਾਈ ਤਬਾਹੀ, ਚਸ਼ਮਦੀਦਾਂ ਨੇ ਦੱਸਿਆ ਅੱਖੀਂ ਡਿੱਠਾ ਹਾਲ