ਪੜਚੋਲ ਕਰੋ

ਅੱਜ ਭਾਜਪਾ ਦੇ ਹੋਣਗੇ ਕੈਪਟਨ ਅਮਰਿੰਦਰ ਸਿੰਘ, ਕਈ ਸਾਬਕਾ ਵਿਧਾਇਕ ਵੀ ਫੜ੍ਹ ਸਕਦੇ ਨੇ ਕਮਲ ਦਾ ਫੁੱਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 11 ਵਜੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸੀ।

Captain joins BJP: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 11 ਵਜੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸੀ। ਉਨ੍ਹਾਂ ਦੇ ਨਾਲ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਹਨ। ਇਸ ਤੋਂ ਇਲਾਵਾ  ਉਨ੍ਹਾਂ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਕਰਣ ਕੌਰ, ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਸ਼ਾਮਲ ਹੋ ਰਹੇ ਹਨ। ਇਸ ਵੀ ਕਿਆਸਰਾਈਆਂ ਹਨ ਕਿ ਇਨ੍ਹਾਂ ਤੋਂ ਇਲਾਵਾ 6 ਤੋਂ 7 ਸਾਬਕਾ ਵਿਧਾਇਕ ਵੀ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ਵਿੱਚ ਸ਼ਾਮਲ ਹੋਣਗੇ। ਅੱਜ ਅਧਿਕਾਰਕ ਤੌਰ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਰਤੀ ਜਨਤਾ ਪਾਰਟੀ ਨਾਲ ਰਲੇਵਾਂ ਹੋਣ ਜਾ ਰਿਹਾ ਹੈ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਪਰ ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਕੀ ਭੂਮਿਕਾ ਹੋਵੇਗੀ। ਕਪਤਾਨ ਇਸ ਸਮੇਂ 80 ਸਾਲ ਦੇ ਹਨ। ਜਦੋਂਕਿ ਭਾਜਪਾ 75 ਤੋਂ ਉਪਰ ਦੇ ਆਗੂਆਂ ਨੂੰ ਟਿਕਟ ਨਹੀਂ ਦਿੰਦੀ। ਅਜਿਹੇ 'ਚ ਕਪਤਾਨ ਲਈ ਰਾਹ ਥੋੜ੍ਹਾ ਮੁਸ਼ਕਿਲ ਹੋ ਸਕਦਾ ਹੈ। ਭਾਵੇਂ ਧੀ ਜੈ ਇੰਦਰ ਕੌਰ ਉਨ੍ਹਾਂ ਦਾ ਸਿਆਸੀ ਕੰਮ ਸੰਭਾਲਦੀ ਹੈ। ਪੰਜਾਬ ਚੋਣਾਂ ਵਿੱਚ ਉਨ੍ਹਾਂ ਦੀ ਭੂਮਿਕਾ ਪਹਿਲੀ ਕਤਾਰ ਵਿੱਚ ਸੀ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਵੀ ਅਹਿਮ ਰੋਲ ਮਿਲ ਸਕਦਾ ਹੈ।
 
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਾ ਅਹੁੱਦਾ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ। ਉਨ੍ਹਾਂ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵੀ ਲੜੀਆਂ ਸਨ ਪਰ ਉਨ੍ਹਾਂ ਨੂੰ ਇੱਕ ਵੀ ਸੀਟ ਨਹੀਂ ਮਿਲੀ ਸੀ ਤੇ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਹਾਰ ਗਏ ਸਨ। ਉਸ ਸਮੇਂ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੇ ਭਾਜਪਾ ਨਾਲ ਤਾਲਮੇਲ ਕਰਕੇ ਟਿਕਟਾਂ ਦੀ ਵੰਡ ਵਿੱਚ ਅਹਿਮ ਭੂਮਿਕਾ ਨਿਭਾਈ ਸੀ। 
 
ਦੱਸ ਦਈਏ ਕਿ ਸਭ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋ ਗਏ ਸਨ। ਚੋਣਾਂ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਹੇ ਸੁਨੀਲ ਜਾਖੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

ਟਾਪ ਹੈਡਲਾਈਨ

ਵੱਡੀ ਖ਼ਬਰ! ਸਾਂਸਦ 'ਤੇ ED 'ਤੇ ਸ਼ਿਕੰਜਾ, 7 ਟਿਕਾਣਿਆਂ 'ਤੇ ਰੇਡ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਸਾਂਸਦ 'ਤੇ ED 'ਤੇ ਸ਼ਿਕੰਜਾ, 7 ਟਿਕਾਣਿਆਂ 'ਤੇ ਰੇਡ; ਮੱਚਿਆ ਚੀਕ ਚੀਹਾੜਾ
ਆ ਗਈ ਇੱਕ ਹੋਰ ਛੁੱਟੀ! 11 ਸਤੰਬਰ ਨੂੰ ਸਕੂਲ-ਕਾਲਜ ਰਹਿਣਗੇ ਬੰਦ
ਆ ਗਈ ਇੱਕ ਹੋਰ ਛੁੱਟੀ! 11 ਸਤੰਬਰ ਨੂੰ ਸਕੂਲ-ਕਾਲਜ ਰਹਿਣਗੇ ਬੰਦ
ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ; ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ
ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ; ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸਰਕਾਰ ਨੇ ਵੱਡੇ ਅਫਸਰਾਂ ਦਾ ਕੀਤਾ ਤਬਾਦਲਾ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸਰਕਾਰ ਨੇ ਵੱਡੇ ਅਫਸਰਾਂ ਦਾ ਕੀਤਾ ਤਬਾਦਲਾ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Embed widget