Mandi News : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪਧਰ ਇਲਾਕੇ 'ਚ ਬੁੱਧਵਾਰ ਰਾਤ ਨੂੰ ਹੋਏ ਸੜਕ ਹਾਦਸੇ 'ਚ ਦੋ ਨੌਜਵਾਨ ਜ਼ਿੰਦਾ ਸੜ ਗਏ ਹਨ। ਪਧਰ-ਜੋਗਿੰਦਰਨਗਰ ਵਾਇਆ ਨੌਹਾਲੀ ਹਾਈਵੇਅ 'ਤੇ ਡਮੇਲਾ ਨੇੜੇ ਪਹਾੜੀ ਨਾਲ ਟਕਰਾਉਣ ਤੋਂ ਬਾਅਦ ਕਾਰ 'ਚ ਬਲਾਸਟ ਹੋ ਗਿਆ ਅਤੇ ਅੱਗ ਲੱਗ ਗਈ, ਜਿਸ 'ਚ ਦੋ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਏ ਅਤੇ ਤੀਜਾ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ। ਇਕ ਨੌਜਵਾਨ ਨੂੰ ਰਾਹਗੀਰਾਂ ਨੇ ਸਮੇਂ ਸਿਰ ਕਾਰ 'ਚੋਂ ਬਾਹਰ ਕੱਢ ਲਿਆ ਪਰ ਬਾਕੀ ਦੋ ਨੂੰ ਬਚਾ ਨਾ ਸਕੇ। ਜ਼ਖਮੀ ਨੌਜਵਾਨ ਨੂੰ ਨੇਰਚੌਕ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ : ਪਹਾੜਾਂ ਵਿੱਚ ਬਰਫਬਾਰੀ, ਪੰਜਾਬ ਵਿੱਚ 4 ਡਿਗਰੀ ਡਿੱਗਿਆ ਪਾਰਾ, ਝੱਖੜ ਨਾਲ ਫ਼ਸਲਾਂ ਨੂੰ ਨੁਕਸਾਨ



ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਕਰੀਬ 11.30 ਵਜੇ ਵਾਪਰਿਆ ਹੈ। ਇਸ ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੌਜਵਾਨ ਨੂੰ ਪਧਰ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਨੇਰਚੌਕ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਕਾਰ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜ ਗਏ ਦੋਵਾਂ ਨੌਜਵਾਨਾਂ ਦੇ ਸਿਰਫ ਪਿੰਜਰ ਹੀ ਬਚੇ ਹਨ, ਜਿਨ੍ਹਾਂ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਲਿਆ ਹੈ। ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

 



ਮ੍ਰਿਤਕਾਂ ਦੀ ਪਛਾਣ ਭੁਵਨ ਸਿੰਘ (38) ਅਤੇ ਸੁਨੀਲ ਕੁਮਾਰ (28) ਵਾਸੀ ਸਜੇਹਦ ਪੋਸਟ ਆਫਿਸ ਨੌਹਾਲੀ ਤਹਿਸੀਲ ਪਧਰ ਜ਼ਿਲ੍ਹਾ ਮੰਡੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਜ਼ਖਮੀ ਨੌਜਵਾਨ ਪਦਮ ਸਿੰਘ (27) ਪੁੱਤਰ ਦੌਲਤ ਰਾਮ ਨੌਹਾਲੀ ਪੰਚਾਇਤ ਕੇ ਚਾਭ ਪਿੰਡ ਭਾਰਦੂ ਦਾ ਰਹਿਣ ਵਾਲਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।