ਮੁਜ਼ੱਫਰਪੁਰ: ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੀ ਅਦਾਲਤ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਨੇ ਟਿਕੈਤ ਉੱਪਰ ਲੋਕਾਂ ਨੂੰ ਭੜਕਾਉਣ ਤੇ ਦੰਗਾ ਕਰਨ ਲਈ ਉਕਸਾਉਣ ਦਾ ਇਲਜ਼ਾਮ ਲਾਉਂਦਿਆਂ ਸ਼ਿਕਾਇਤ ਦਰਜ ਕਰਵਾਈ ਗਈ ਹੈ। 


ਰਾਕੇਸ਼ ਟਿਕੈਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਵਾਲੇ ਸੁਧੀਰ ਕੁਮਾਰ ਓਝਾ ਨੇ ਵੀਰਵਾਰ ਨੂੰ ਕਿਹਾ ਕਿ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸ਼ਿਕਾਇਤ ਕਰਜ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਟਿਕੈਤ ਨੇ ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਕੀਤੀ ਕਿਸਾਨ ਮਹਾਪੰਚਾਇਤ ਵਿੱਚ ਕਿਸਾਨਾਂ ਦੀ ਗੱਲ ਨਾ ਸੁਣਨ 'ਤੇ 16 ਸੂਬਿਆਂ ਦੀ ਬਿਜਲੀ ਕੱਟਣ ਦੀ ਧਮਕੀ ਦਿੱਤੀ ਸੀ, ਜੋ ਵੱਖ-ਵੱਖ ਅਖ਼ਬਾਰਾਂ ਵਿੱਚ ਵੀ ਛਪੀ ਸੀ। 


ਸ਼ਿਕਾਇਤਕਰਤਾ, ਜੋ ਪੇਸ਼ੇ ਵਜੋਂ ਵਕੀਲ ਹੈ, ਮੁਤਾਬਕ ਅਖ਼ਬਾਰਾਂ ਵਿੱਚ ਅਜਿਹੀਆਂ ਖ਼ਬਰਾਂ ਦੇਖ ਉਨ੍ਹਾਂ ਟਿਕੈਤ ਖ਼ਿਲਾਫ਼ ਕੇਸ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਉਸ ਨੂੰ ਕਿਸਾਨ ਨੇਤਾ ਦਾ ਬਿਆਨ ਭੜਕਾਊ ਲੱਗਿਆ। ਓਝਾ ਨੇ ਆਈਪੀਸੀ ਦੀ ਧਾਰਾ 504, 506, 153, 153B ਅਤੇ 160 ਤਹਿਤ ਟਿਕੈਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਉੱਧਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਸ਼ਿਕਾਇਤ ਸਵੀਕਾਰਦੇ ਹੋਏ ਮਾਮਲੇ ਦੀ ਸੁਣਵਾਈ ਅੱਠ ਅਪ੍ਰੈਲ ਨੂੰ ਤੈਅ ਕੀਤੀ ਹੈ। 


ਓਧਰ ਮੁ਼ਜ਼ੱਫਰਨਗਰ ਦੇ ਸੀਜੇਐਮ ਕੋਰਟ ਨੇ ਵੀਰਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਵੀ ਸ਼ਿਕਾਇਤ ਦਰਜ ਕੀਤੀ। ਇਸ ਮਾਮਲੇ 'ਚ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਉੱਪਰ ਪੱਛਮੀ ਬੰਗਾਲ 'ਚ ਇਕ ਚੋਣ ਸਭਾ ਦੌਰਾਨ ਬਿਹਾਰੀਆਂ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਕੇ ਉਨ੍ਹਾਂ ਦਾ ਅਪਮਾਨ ਕਰਨ ਦੇ ਇਲਜ਼ਾਮ ਲਾਏ ਹਨ। ਇਸ ਮਾਮਲੇ 'ਚ ਸੁਣਵਾਈ ਦੀ ਅਗਲੀ ਤਾਰੀਖ ਅੱਠ ਅਪ੍ਰੈਲ ਰੱਖੀ ਗਈ ਹੈ।



 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hi

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: