ਪੜਚੋਲ ਕਰੋ
ਕੇਜਰੀਵਾਲ ਦੇ ਇੱਕ ਹੋਰ ਵਿਧਾਇਕ ਖਿਲਾਫ ਕੇਸ ਦਰਜ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ 'ਤੇ ਅੱਜ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਹ ਵਿਧਾਇਕ ਹਨ ਆਮ ਆਦਮੀ ਪਾਰਟੀ ਦੇ ਸਾਬਕਾ ਕਾਨੂੰਨ ਮੰਤਰੀ ਸੋਮਨਾਥ ਭਾਰਤੀ ਹਨ। ਕੇਜਰੀਵਾਲ ਦੇ ਬੇਹੱਦ ਕਰੀਬੀ ਮੰਨੇ ਜਾਣ ਵਾਲੇ ਭਾਰਤੀ ਖਿਲਾਫ਼ ਏਮਜ਼ ਦੇ ਸੁਰੱਖਿਆ ਗਾਰਡ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ। ਹੌਜ਼ ਖ਼ਾਸ ਥਾਣੇ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਵਿਧਾਇਕ ਸੋਮਨਾਥ ਭਾਰਤੀ ਦੇ ਨਾਲ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਕੇਸ ਏਮਜ਼ ਦੇ ਸੀ.ਐਮ.ਓ. (ਪ੍ਰਮੁੱਖ ਸੀਕੀਓਰਿਟੀ ਅਫਸਰ) ਨੇ ਦਰਜ ਕਰਵਾਇਆ ਹੈ। ਸੋਮਨਾਥ 'ਤੇ ਸੁਰੱਖਿਆ ਗਾਰਡ ਨਾਲ ਕੁੱਟਮਾਰ ਤੇ ਸਰਕਾਰੀ ਜ਼ਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ 6 ਗਾਰਡਾਂ ਨੂੰ ਸੱਟ ਲੱਗੀ ਹੈ। ਇਹ ਸ਼ਿਕਾਇਤ 9 ਸਤੰਬਰ ਨੂੰ ਕੀਤੀ ਗਈ ਸੀ। ਸੋਮਨਾਥ ਭਾਰਤੀ ਸਾਲਵੀਆਨਗਰ ਤੋਂ ਵਿਧਾਇਕ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਖਿਲਾਫ ਉਨ੍ਹਾਂ ਦੀ ਪਤਨੀ ਲਿਪਿਕਾ ਮਿੱਤਰਾ ਨੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਸੀ। ਇਸ ਕੇਸ ਵਿੱਚ ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ।
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















