(Source: ECI/ABP News)
TMC ਸਾਂਸਦ ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦ, ਲੋਕ ਸਭਾ ਤੋਂ ਪ੍ਰਸਤਾਵ ਪਾਸ
Mahua Moitra: ਟੀਐਮਸੀ ਸਾਂਸਦ ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਮਹੂਆ ਮੋਇਤਰਾ ਦੇ ਸਮਰਥਨ 'ਚ ਵਿਰੋਧੀ ਧਿਰ ਦੇ ਸਾਰੇ ਸੰਸਦ ਮੈਂਬਰ ਸੰਸਦ ਭਵਨ ਤੋਂ ਬਾਹਰ ਆ ਗਏ ਹਨ
![TMC ਸਾਂਸਦ ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦ, ਲੋਕ ਸਭਾ ਤੋਂ ਪ੍ਰਸਤਾਵ ਪਾਸ cash for query matter lok sabha expels mahua moitra from house TMC ਸਾਂਸਦ ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦ, ਲੋਕ ਸਭਾ ਤੋਂ ਪ੍ਰਸਤਾਵ ਪਾਸ](https://feeds.abplive.com/onecms/images/uploaded-images/2023/12/08/803a120f5832ee0c43afc133e171e3dc1702028809896124_original.jpg?impolicy=abp_cdn&imwidth=1200&height=675)
Lok Sabha Expels Mahua Moitra: ਕੈਸ਼ ਫਾਰ ਕਿਊਰੀ ਮਾਮਲੇ 'ਚ ਮਮਤਾ ਬੈਨਰਜੀ ਦੀ ਟੀਐੱਮਸੀ ਸੰਸਦ ਮਹੂਆ ਮੋਇਤਰਾ ਦੀ ਸੰਸਦ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਇਸ ਸਬੰਧੀ ਲੋਕ ਸਭਾ ਤੋਂ ਮਤਾ ਪਾਸ ਕੀਤਾ ਗਿਆ। ਇਸ ਕਾਰਵਾਈ ਦਾ ਵਿਰੋਧ ਕਰ ਰਹੇ ਸੰਸਦ ਮੈਂਬਰਾਂ ਨੇ ਸਦਨ ਵਿੱਚ ਹੰਗਾਮਾ ਕੀਤਾ। ਮਹੂਆ ਮੋਇਤਰਾ ਦੇ ਸਮਰਥਨ 'ਚ ਵਿਰੋਧੀ ਧਿਰ ਦੇ ਸਾਰੇ ਸੰਸਦ ਮੈਂਬਰ ਸੰਸਦ ਭਵਨ ਦੇ ਬਾਹਰ ਆ ਗਏ। ਇਸ ਵਿੱਚ ਸੋਨੀਆ ਗਾਂਧੀ ਵੀ ਸ਼ਾਮਲ ਸੀ।
ਇਸ ਤੋਂ ਪਹਿਲਾਂ ਲੋਕ ਸਭਾ ਦੀ ਨੈਤਿਕਤਾ ਕਮੇਟੀ ਦੀ ਰਿਪੋਰਟ 'ਤੇ ਅੱਧੇ ਘੰਟੇ ਤੋਂ ਵੱਧ ਸਮਾਂ ਚਰਚਾ ਹੋਈ। ਇਸ ਦੌਰਾਨ ਸਪੀਕਰ ਓਮ ਬਿਰਲਾ ਨੇ ਮੋਇਤਰਾ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੋਇਤਰਾ ਨੇ ਕਮੇਟੀ ਅੱਗੇ ਆਪਣੇ ਵਿਚਾਰ ਪੇਸ਼ ਕੀਤੇ ਹਨ।
ਮਹੂਆ ਮੋਇਤਰਾ ਨੇ ਕੀ ਕਿਹਾ?
ਸੰਸਦ ਮੈਂਬਰੀ ਰੱਦ ਕੀਤੇ ਜਾਣ 'ਤੇ ਮੋਇਤਰਾ ਨੇ ਕਿਹਾ ਕਿ ਮੈਂ ਅਡਾਨੀ ਦਾ ਮੁੱਦਾ ਉਠਾਇਆ ਸੀ, ਜਿਸ ਕਾਰਨ ਮੈਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਹੈ। ਐਥਿਕਸ ਕਮੇਟੀ ਦੇ ਸਾਹਮਣੇ ਮੇਰੇ ਖਿਲਾਫ ਕੋਈ ਮੁੱਦਾ ਨਹੀਂ ਸੀ, ਕੋਈ ਸਬੂਤ ਨਹੀਂ ਸੀ। ਉਨ੍ਹਾਂ ਕੋਲ ਸਿਰਫ਼ ਇੱਕ ਹੀ ਮੁੱਦਾ ਸੀ ਕਿ ਮੈਂ ਅਡਾਨੀ ਦਾ ਮੁੱਦਾ ਉਠਾਇਆ ਸੀ
#WATCH | "The Ethics Committee has no power to expel....This is the beginning of your(BJP) end," says Mahua Moitra after her expulsion as TMC MP. pic.twitter.com/WZsnqiucoE
— ANI (@ANI) December 8, 2023
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)