ਨਵੀਂ ਦਿੱਲੀ: ਸਿਹਤ ਮੰਤਰਾਲੇ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾਵਾਇਰਸ ਸੰਕਟ ਕਾਰਨ ਲਾਗੂ ਹੋਏ 21 ਦਿਨਾਂ ਦੇ ਲੌਕਡਾਉਨ ਦੌਰਾਨ ਤੰਬਾਕੂ ਤੇ ਸ਼ਰਾਬ ਦੀ ਵਰਤੋਂ ਤੋਂ ਪਰਹੇਜ਼ ਕਰਨ। ਮੰਤਰਾਲੇ ਨੇ ਕਿਹਾ ਹੈ ਕਿ ਤੰਬਾਕੂਨੋਸ਼ੀ ਜਾਂ ਨਸ਼ਾ ਕਰਨ ਨਾਲ ਸਰੀਰ ਦੀ ਬਮਾਰੀਆਂ ਨਾਲ ਲੜਨ ਵਾਲੀ ਤਾਕਤ 'ਤੇ ਬੁਰਾ ਪ੍ਰਭਾਵ ਪਾਉਂਦਾ ਹੈ।


ਮੰਤਰਾਲੇ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਤੰਬਾਕੂ ਤੇ ਸ਼ਰਾਬ ਦਾ ਸੇਵਨ ਨਾ ਸਿਰਫ ਇਮਿਊਨਿਟੀ ਨੂੰ ਪ੍ਰਭਾਵਤ ਕਰੇਗਾ ਬਲਕਿ ਮਾਨਸਿਕ ਸਿਹਤ ਨੂੰ ਵੀ ਪ੍ਰਭਾਵਤ ਕਰੇਗਾ। ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਸਲਾਹਕਾਰ ਜਾਰੀ ਕਰ ਜਨਤਕ ਅਪੀਲ ਕੀਤੀ ਕਿ ਉਹ ਲੌਕਡਾਉਨ ਦੌਰਾਨ ਉਹ ਜ਼ਰੂਰੀ ਸਾਵਧਾਨੀਆਂ ਅਪਨਾਉਣ। ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਸੰਕਰਮਣ ਦੇ 1400 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 32 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸਲਾਹਕਾਰ 'ਚ ਮੰਤਰਾਲੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਇਲਾਜ ਤੇ ਸਾਵਧਾਨੀ ਦੇ ਉਪਾਵਾਂ ਬਾਰੇ ਜਾਗਰੂਕ ਰਹਿਣ ਤੇ ਮਰੀਜ਼ ਨੂੰ ਸਮੇਂ ਸਿਰ ਢੁਕਵੇਂ ਇਲਾਜ ਮੁਹੱਈਆ ਕਰਵਾਉਣ।

ਲੌਕਡਾਉਨ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਮੰਤਰਾਲੇ ਨੇ ਕਿਹਾ ਕਿ ਇਸਦਾ ਉਦੇਸ਼ ਸੰਕਰਮਣ ਨੂੰ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਫੈਲਣ ਤੋਂ ਰੋਕਣਾ ਹੈ ਤੇ ਆਪਣੇ ਆਪ ਨੂੰ ਅਤੇ ਦੂਜਿਆਂ ਨੂੰ ਸੰਕਰਮਣ ਤੋਂ ਬਚਾਉਣਾ ਹੈ। ਇਸ ਦੇ ਤਹਿਤ, ਸਿਰਫ ਤੇ ਸਿਰਫ ਜ਼ਰੂਰੀ ਚੀਜ਼ਾਂ ਨੂੰ ਖਰੀਦਣ ਲਈ ਹੀ ਬਾਹਰ ਜਾਓ।