ਕੋਲਕਾਤਾ: ਨਾਰਦਾ ਸਟਿੰਗ ਮਾਮਲੇ 'ਚ ਆਪਣੇ ਦੋ ਮੰਤਰੀਆਂ ਸਮੇਤ ਚਾਰ ਪਾਰਟੀ ਨੇਤਾਵਾਂ ਦੀ ਸੋਮਵਾਰ ਨੂੰ ਗ੍ਰਿਫਤਾਰੀ ਤੋਂ ਬਾਅਦ ਨਿਜ਼ਾਮ ਪੈਲੇਸ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਰੀਬ ਛੇ ਘੰਟਿਆਂ ਬਾਅਦ ਸੀਬੀਆਈ ਦਫਤਰ ਤੋਂ ਨਿਕਲੀ। ਸੀਬੀਆਈ ਦਫਤਰ ਤੋਂ ਬਾਹਰ ਆਉਂਦਿਆਂ ਮਮਤਾ ਨੇ ਕਿਹਾ- ਅਦਾਲਤ ਇਸ ਦਾ ਫ਼ੈਸਲਾ ਕਰੇਗੀ। ਸੀਬੀਆਈ ਨੇ ਟੀਐਮਸੀ ਸਰਕਾਰ ਦੇ ਦੋ ਮੰਤਰੀਆਂ ਸੁਬਰਤ ਮੁਖਰਜੀ ਅਤੇ ਫ਼ਿਰਹਾਦ ਹਕੀਮ ਦੇ ਨਾਲ ਵਿਧਾਇਕ ਮਦਨ ਮਿੱਤਰਾ ਅਤੇ ਕੋਲਕਾਤਾ ਦੇ ਸਾਬਕਾ ਮੇਅਰ ਸ਼ੋਵਨ ਚੈਟਰਜੀ ਨੂੰ ਗ੍ਰਿਫਤਾਰ ਕੀਤਾ ਹੈ।


ਆਪਣੀ ਪਾਰਟੀ ਦੇ ਨੇਤਾਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਦੁਪਹਿਰ ਬਾਅਦ ਸੀਬੀਆਈ ਦਫ਼ਤਰ ਪਹੁੰਚੀ ਮਮਤਾ ਨੇ ਕਿਹਾ ਕਿ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇ। ਇਸ ਤੋਂ ਬਾਅਦ ਟੀਐਮਸੀ ਸਮਰਥਕਾਂ ਨੇ ਹੰਗਾਮਾ ਕੀਤਾ ਅਤੇ ਸੀਬੀਆਈ ਦਫ਼ਤਰ ਦੇ ਬਾਹਰ ਪੱਥਰਬਾਜ਼ੀ ਕੀਤੀ। ਖਾਸ ਗੱਲ ਇਹ ਹੈ ਕਿ ਨਾਰਦਾ ਘੁਟਾਲੇ ਵਿੱਚ ਚਾਰਾਂ ਨੇਤਾਵਾਂ ਨੂੰ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ। ਨਾਰਦਾ ਟੇਪ ਸਾਲ 2016 ਵਿੱਚ ਜਾਰੀ ਕੀਤੇ ਗਏ ਸੀ।



ਸੀਬੀਆਈ ਦੇ ਬੁਲਾਰੇ ਆਰਸੀ ਜੋਸ਼ੀ ਨੇ ਕਿਹਾ ਕਿ ਤ੍ਰਿਣਮੂਲ ਕਾਂਗਰਸ ਸਰਕਾਰ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਟੀਐਮਸੀ ਸਮਰਥਕਾਂ ਨੇ ਫਿਰ ਨਿਜ਼ਾਮ ਪੈਲੇਸ ਦੇ ਬਾਹਰ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਸਥਿਤੀ ਨੂੰ ਵੇਖਦੇ ਹੋਏ ਸੀਬੀਆਈ ਨੇ ਵਾਧੂ ਕੇਂਦਰੀ ਬਲਾਂ ਦੀ ਮੰਗ ਕੀਤੀ ਕਿਉਂਕਿ ਪ੍ਰਦਰਸ਼ਨਕਾਰੀ ਨਿਜ਼ਾਮ ਪੈਲੇਸ ਦੇ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਸੀ। ਸਮਰਥਕ ਟੀਐਮਸੀ ਨੇਤਾਵਾਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਸੀ। ਨਾਲ ਹੀ, ਉਹ ਸਾਰੇ ਪ੍ਰਦਰਸ਼ਨਕਾਰੀ ਭਾਜਪਾ ਅਤੇ ਰਾਜਪਾਲ ਜਗਦੀਪ ਧਨਖੜ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸੀ।


ਮੰਤਰੀਆਂ ਦੀ ਗ੍ਰਿਫਤਾਰੀ ਤੋਂ ਭੜਕੇ ਅਭਿਸ਼ੇਕ ਬੈਨਰਜੀ


ਟੀਐਮਸੀ ਦੇ ਸੰਸਦ ਮੈਂਬਰ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਉਹ ਇਸ ਲੜਾਈ ਨੂੰ ਕਾਨੂੰਨੀ ਤੌਰ ‘ਤੇ ਲੜਨਗੇ। ਅਭਿਸ਼ੇਕ ਬੈਨਰਜੀ ਨੇ ਟਵੀਟ ਕਰ ਕਿਹਾ- ਸਾਨੂੰ ਨਿਆਂਪਾਲਿਕਾ ਵਿਚ ਪੂਰਾ ਭਰੋਸਾ ਹੈ ਅਤੇ ਅਸੀਂ ਇਸ ਲੜਾਈ ਨੂੰ ਕਾਨੂੰਨੀ ਤੌਰ ‘ਤੇ ਲੜਾਂਗੇ।


ਇਹ ਵੀ ਪੜ੍ਹੋ: ਬੇਅਦਬੀ ਮਾਮਲੇ 'ਚ 6 ਡੇਰਾ ਪ੍ਰੇਮੀਆਂ ਦੀ ਪੇਸ਼ੀ, 4 ਦਿਨਾਂ ਦਾ ਪੁਲਿਸ ਰਿਮਾਂਡ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904