ਨਵੀਂ ਦਿੱਲੀ: ਸੀਬੀਆਈ ਨੇ ਡੀਐਸਪੀ ਦੇਵੇਂਦਰ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੂੰ ਜਾਂਚ 'ਚ ਗੜਬੜੀ ਕਰਨ ਤੇ ਰਿਸ਼ਵਤਖੋਰੀ ਦੇ ਇਲਜ਼ਾਮਾਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਬੀਆਈ ਨੇ ਇਲਜ਼ਾਮ ਲਾਇਆ ਹੈ ਕਿ ਡੀਐਸਪੀ ਨੇ ਝੂਠਾ ਬਿਆਨ ਲਾਇਆ, ਜਿਸ ਵਿੱਚ ਡਾਇਰੈਕਟਰ ਸੀਬੀਆਈ ਨਾਲ ਸੈਟਿੰਗ ਕਰਨ ਦੀ ਗੱਲ ਹੈ। ਇਸ ਤੋਂ ਇਲਾਵਾ, ਇੱਕ ਹੋਰ ਵੱਡੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਬੀਆਈ ਚੀਫ ਨੂੰ ਸੰਮਨ ਕਰਨ ਤੋਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਸੀਬੀਆਈ ਵਿੱਚ ਨੰਬਰ ਇੱਕ ਬਨਾਮ ਨੰਬਰ ਦੋ ਵਿਚਾਲੇ ਲੜਾਈ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਬਹੁਤ ਪ੍ਰੇਸ਼ਾਨ ਹੈ। ਸੀਬੀਆਈ ਨਿਰਦੇਸ਼ਕ ਅਲੋਕ ਵਰਮਾ ਨੇ ਵੀ ਇਸ ਬਾਰੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਸੀਬੀਆਈ ਨੇ ਆਪਣੇ ਹੀ ਡੀਐਸਪੀ ਦੇਵੇਂਦਰ ਕੁਮਾਰ ਦੇ ਟਿਕਾਣਿਆਂ 'ਤੇ ਛਾਪਾ ਮਾਰ ਕੇ ਅੱਠ ਮੋਬਾਈਲ ਫੋਨ ਬਰਾਮਦ ਕੀਤੇ ਹਨ। ਦੋਵਾਂ ਧਿਰਾਂ ਇੱਕ ਦੂਜੇ ’ਤੇ ਚਿੱਕੜ ਸੁੱਟ ਰਹੇ ਹਨ। ਕਾਨੂੰਨੀ ਲੜਾਈ ਲਈ ਐਫਆਈਆਰ ਦਾ ਮਾਮਲਾ ਅਦਾਲਤ ਵਿੱਚ ਵੀ ਜਾ ਸਕਦਾ ਹੈ।

ਸੀਬੀਆਈ ਨੇ ਸਬ ਇੰਸਪੈਕਟਰ ਦੇਵੇਂਦਰ ਕੁਮਾਰ ਤੇ ਮਨੋਜ ਪ੍ਰਸਾਦ, ਕਥਿਤ ਵਿਚੋਲੇ ਸੋਮੇਸ਼ ਪ੍ਰਸਾਦ ਤੇ ਹੋਰ ਅਣਪਛਾਤੇ ਅਧਿਕਾਰੀਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 13 (2) ਤੇ 13 (1) (ਡੀ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ 'ਤੇ ਸੈਕਸ਼ਨ 7ਏ ਵੀ ਲਾਈ ਗਈ ਹੈ। ਸੀਬੀਆਈ ਨੇ ਸੂਚਿਤ ਕੀਤਾ ਹੈ ਕਿ ਇਨ੍ਹਾਂ ਧਾਰਾਵਾਂ ਵਿੱਚ ਕਿਸੇ ਅਧਿਕਾਰੀ ਖਿਲਾਫ ਜਾਂਚ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਤੋਂ ਆਗਿਆ ਲੈਣ ਦੀ ਲੋੜ ਨਹੀਂ ਹੁੰਦੀ।