ਪੜਚੋਲ ਕਰੋ

ਸੋਹਰਾਬੁੱਦੀਨ ਸ਼ੇਖ ਐਨਕਾਊਂਟਰ ਕੇਸ: 13 ਸਾਲ 'ਚ ਮੁੱਕਰੇ 92 ਗਵਾਹ, ਅਮਿਤ ਸ਼ਾਹ ਸਣੇ ਸਾਰੇ 22 ਮੁਲਜ਼ਮ ਬਰੀ

ਮੁੰਬਈ: ਸੋਹਰਾਬੁੱਦੀਨ ਸ਼ੇਖ, ਉਸ ਦੀ ਪਤਨੀ ਕੌਸਰ ਬੀ ਤੇ ਤੁਲਸੀਰਾਮ ਪ੍ਰਜਾਪਤੀ ਕਥਿਤ ਫਰਜ਼ੀ ਮੁਕਾਬਲੇ ਵਿੱਚ 13 ਸਾਲਾਂ ਬਾਅਦ ਫੈਸਲਾ ਆ ਗਿਆ ਹੈ। ਸਾਲ 2005 ਦੇ ਇਸ ਮਾਮਲੇ ਵਿੱਚ ਮੁੰਬਈ ਦੀ ਸੀਬੀਆਈ ਅਦਾਲਤ ਨੇ ਸਾਰੇ 22 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਵਿੱਚ ਮੁਲਜ਼ਮਾਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਪੇਸ਼ ਕੀਤਾ ਗਿਆ, ਜਿਸ ਕਾਰਨ ਸਾਰਿਆਂ ਨੂੰ ਬਰੀ ਕਰ ਦਿੱਤਾ ਗਿਆ ਹੈ। ਅਦਾਲਤ ਨੇ ਕਿਹਾ ਹੈ ਕਿ ਸਰਕਾਰੀ ਪੱਖ ਕੇਸ ਵਿੱਚ ਕੋਈ ਪੁਖ਼ਤਾ ਸਬੂਤ ਪੇਸ਼ ਕਰਨ ਵਿੱਚ ਨਾਕਾਮਯਾਬ ਰਿਹਾ। ਮੁਕੱਦਮੇ ਦੀ ਪੈਰਵੀ ਦੌਰਾਨ ਤਕਰੀਬਨ 210 ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 92 ਮੁੱਕਰ ਗਏ। ਮਾਮਲੇ ਵਿੱਚ ਜ਼ਿਆਦਾਤਰ ਮੁਲਜ਼ਮ ਗੁਜਰਾਤ ਤੇ ਰਾਜਸਥਾਨ ਦੇ ਜੂਨੀਅਰ ਪੱਧਰ ਦੇ ਪੁਲਿਸ ਅਧਿਕਾਰੀ ਹਨ। ਇਸ ਮਹੀਨੇ ਦੀ ਸ਼ੁਰੂਆਤ ਦੌਰਾਨ ਆਖ਼ਰੀ ਦਲੀਲਾਂ ਪੂਰੀਆਂ ਕੀਤੀਆਂ ਜਾਣ ਤੋਂ ਬਾਅਦ ਸੀਬੀਆਈ ਮਾਮਲਿਆਂ ਦੇ ਵਿਸ਼ੇਸ਼ ਜੱਜ ਐਸਜੇ ਸ਼ਰਮਾ ਨੇ ਫੈਸਲਾ ਸੁਣਾਇਆ ਹੈ। ਵਿਸ਼ੇਸ਼ ਜੱਜ ਐਸਜੇ ਸ਼ਰਮਾ ਨੇ ਸੀਬੀਆਈ ਦੇ ਦੋਸ਼ ਪੱਤਰ ਵਿੱਚ ਨਾਮਜ਼ਦ 38 ਵਿੱਚੋਂ 16 ਲੋਕਾਂ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਦੋਸ਼ ਮੁਕਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਗੁਜਰਾਤ ਦੇ ਤਤਕਾਲੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਜਸਥਾਨ ਦੇ ਤਤਕਾਲੀ ਗ੍ਰਹਿ ਮੰਤੀਰ ਗੁਲਾਬਚੰਦ ਕਟਾਰੀਆ, ਗੁਜਰਾਤ ਪੁਲਿਸ ਦੇ ਸਾਬਕਾ ਮੁਖੀ ਪੀਸੀ ਪਾਂਡੇ ਤੇ ਗੁਜਰਾਤ ਪੁਲਿਸ ਦੇ ਸਾਬਕਾ ਸੀਨੀਅਰ ਅਧਿਕਾਰੀ ਡੀਜੀ ਵਣਜਾਰਾ ਸ਼ਾਮਲ ਹਨ। ਇਸ ਮਾਮਲੇ ਨੂੰ ਸੀਬੀਆਈ ਦੇ ਵਿਸ਼ੇਸ਼ ਜੱਜ ਜਸਟਿਸ ਬ੍ਰਿਜਗੋਪਾਲ ਹਰਕਿਸ਼ਨ ਲੋਇਆ ਦੇਖ ਰਹੇ ਸਨ, ਜਿਨ੍ਹਾਂ ਦੀ ਪਹਿਲੀ ਦਸੰਬਰ, 2014 ਨੂੰ ਭੇਤਭਰੇ ਹਾਲਾਤ 'ਚ ਮੌਤ ਹੋ ਗਈ ਸੀ। 30 ਦਸੰਬਰ 2014 ਨੂੰ ਸ਼ਾਹ ਨੂੰ ਬਰੀ ਕਰ ਦਿੱਤਾ ਸੀ। ਪਰ ਸਾਲ 2017 ਵਿੱਚ ਜਸਟਿਸ ਲੋਇਆ ਦੀ ਮੌਤ ਬਾਰੇ ਕੁਝ ਅਣਸੁਲਝੇ ਸਵਾਲਾਂ ਦੇ ਖੁਲਾਸਿਆਂ ਨੇ ਸ਼ਾਹ ਨੂੰ ਫਿਰ ਫਿਕਰਾਂ ਵਿੱਚ ਪਾ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਮੌਤ ਦੇ ਕਾਰਨਾਂ ਜਾਂਚ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ ਸੀ। ਸਬੰਧਤ ਖ਼ਬਰ: ਜੱਜ ਲੋਇਆ ਦੇ ਪੁੱਤਰ ਨੂੰ ਪਿਤਾ ਦੀ ਮੌਤ ਦਾ ਕਿਸੇ 'ਤੇ ਨਹੀਂ 'ਸ਼ੱਕ' ਸੀਬੀਆਈ ਮੁਤਾਬਕ ਅੱਤਵਾਦੀਆਂ ਨਾਲ ਸਬੰਧ ਰੱਖਣ ਵਾਲੇ ਕਥਿਤ ਗੈਂਗਰਸਟਰ ਸੋਹਰਾਬੁਦੀਨ ਸ਼ੇਖ, ਉਸ ਦੀ ਪਤਨੀ ਕੌਸਰ ਬੀ ਤੇ ਉਸ ਦੇ ਸਹਿਯੋਗੀ ਪ੍ਰਜਾਪਤੀ ਨੂੰ ਗੁਜਰਾਤ ਪੁਲਿਸ ਨੇ 22 ਤੇ 23 ਨਵੰਬਰ, 2015 ਦਰਮਿਆਨੀ ਰਾਤ ਨੂੰ ਬੱਸ ਵਿੱਚੋਂ ਉਤਾਰ ਲਿਆ ਸੀ, ਜਦ ਉਹ ਹੈਦਰਾਬਾਦ ਤੋਂ ਮਹਾਰਾਸ਼ਟਰ ਦੇ ਸਾਂਗਲੀ ਜਾ ਰਹੇ ਸਨ। ਸੀਬੀਆਈ ਮੁਤਾਬਕ ਪੁਲਿਸ ਨੇ 26 ਨਵੰਬਰ 2005 ਨੂੰ ਅਹਿਮਦਾਬਾਦ ਨੇੜੇ ਕਥਿਤ ਫਰਜ਼ੀ ਮੁਕਾਬਲੇ ਵਿੱਚ ਸ਼ੇਖ ਦਾ ਕਤਲ ਕਰ ਦਿੱਤਾ ਗਿਆ ਸੀ ਤੇ ਤਿੰਨ ਦਿਨ ਬਾਅਦ ਉਸ ਦੀ ਪਤਨੀ ਨੂੰ ਵੀ ਮਾਰ ਦਿੱਤਾ ਗਿਆ ਸੀ ਤੇ ਲਾਸ਼ਾਂ ਖੁਰਦ-ਬੁਰਦ ਕਰ ਦਿੱਤੀਆਂ ਸਨ। ਸਾਲ ਬਾਅਦ ਯਾਨੀ 27 ਦਸੰਬਰ, 2006 ਨੂੰ ਗੁਜਰਾਤ ਤੇ ਰਾਜਸਥਾਨ ਦੀ ਹੱਦ 'ਤੇ ਦੋਵਾਂ ਸੂਬਿਆਂ ਦੀ ਪੁਲਿਸ ਨੇ ਪ੍ਰਜਾਪਤੀ ਦੀ ਵੀ ਕਥਿਤ ਮੁਕਾਬਲੇ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ। ਇਸੇ ਦੌਰਾਨ, ਬੀਤੇ ਬੁੱਧਵਾਰ ਨੂੰ ਇਸਤਗਾਸਾ ਪੱਖ ਦੇ ਦੋ ਗਵਾਹਾਂ ਨੇ ਅਦਾਲਤ ਨੂੰ ਅਪੀਲ ਕੀਤੀ ਤੇ ਮੁੜ ਪੁੱਛਗਿੱਛ ਦੀ ਮੰਗ ਕੀਤੀ ਸੀ। ਪਟੀਸ਼ਨਕਰਤਾਵਾਂ ਵਿੱਚੋਂ ਇੱਕ ਆਜ਼ਮ ਖ਼ਾਨ ਦਾ ਦਾਅਵਾ ਹੈ ਕਿ ਸ਼ੇਖ 'ਤੇ ਕਥਿਤ ਤੌਰ 'ਤੇ ਗੋਲ਼ੀ ਚਲਾਉਣ ਵਾਲੇ ਮੁਲਜ਼ਮ ਸਾਬਕਾ ਇੰਸਪੈਕਟਰ ਅਬਦੁਲ ਰਹਿਮਾਨ ਨੇ ਉਸ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਸ ਨੇ ਸੱਚ ਦੱਸਿਆ ਤਾਂ ਉਸ ਨੂੰ ਕਿਸੇ ਝੂਠੇ ਕੇਸ ਵਿੱਚ ਫਸਾ ਦਿੱਤਾ ਜਾਵੇਗਾ। ਅਦਾਲਤ ਨੇ ਫੈਸਲੇ ਦੇ ਨਾਲ-ਨਾਲ ਦੋਵਾਂ ਦੀਆਂ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਹਨ।

ਟਾਪ ਹੈਡਲਾਈਨ

Rajya Sabha Member Resigned: ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ 4 ਵਾਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿੰਨੀ ਤੀਬਰਤਾ ਨਾਲ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ...
ਭੂਚਾਲ ਦੇ ਤੇਜ਼ ਝਟਕਿਆਂ ਨਾਲ 4 ਵਾਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿੰਨੀ ਤੀਬਰਤਾ ਨਾਲ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ...
Property Dealer Shot: ਵੱਡੀ ਵਾਰਦਾਤ, ਨਾਮੀ ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਦਫ਼ਤਰ ਦੇ ਬਾਹਰ 14 ਤੋਂ 15 ਗੋਲੀਆਂ ਚਲਾਈਆਂ; ਫਿਰ...
ਵੱਡੀ ਵਾਰਦਾਤ, ਨਾਮੀ ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਦਫ਼ਤਰ ਦੇ ਬਾਹਰ 14 ਤੋਂ 15 ਗੋਲੀਆਂ ਚਲਾਈਆਂ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Embed widget