Arvind Kejriwal Cusdy: ਅਰਵਿੰਦ ਕੇਜਰੀਵਾਲ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਤੇ ਭੇਜਿਆ, ਤਿਹਾੜ ਜੇਲ 'ਚ ਰਹਿਣਗੇ ਦਿੱਲੀ ਦੇ ਮੁੱਖ ਮੰਤਰੀ
Arvind Kejriwal Custody: ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
Arvind Kejriwal Custody: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਸੀਬੀਆਈ ਦੀ 3 ਦਿਨਾਂ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ ਨੇ ਦਿੱਲੀ ਦੇ ਮੁੱਖ ਮੰਤਰੀ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ। ਰਾਊਜ਼ ਐਵੇਨਿਊ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ (CBI) ਨੇ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿਚ ਭੇਜ ਦਿੱਤਾ ਗਿਆ। ਜਦੋਂ ਸੀਬੀਆਈ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ, ਉਹ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੁਆਰਾ ਜਾਂਚ ਕੀਤੀ ਜਾ ਰਹੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਹਿਰਾਸਤ ਵਿੱਚ ਸੀ।
Delhi Court sends Delhi Chief Minister Arvind Kejriwal to Judicial Custody till July 12th in a CBI case related to excise policy matter.
— ANI (@ANI) June 29, 2024
ਅਦਾਲਤ ਵਿੱਚ ਸੁਣਵਾਈ ਖ਼ਤਮ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੇ ਵਕੀਲ ਰਿਸ਼ੀਕੇਸ਼ ਕੁਮਾਰ ਨੇ ਕਿਹਾ, "ਅਰਵਿੰਦ ਕੇਜਰੀਵਾਲ ਦੀ ਹਿਰਾਸਤ ਖ਼ਤਮ ਹੋਣ ਵਾਲੀ ਸੀ। ਸੀਬੀਆਈ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤੇ ਹੋਰ ਹਿਰਾਸਤ ਦੀ ਮੰਗ ਨਹੀਂ ਕੀਤੀ, ਸਗੋਂ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕੀਤੀ।
ਅਰਵਿੰਦ ਕੇਜਰੀਵਾਲ ਦੇ ਵਕੀਲ ਰਿਸ਼ੀਕੇਸ਼ ਕੁਮਾਰ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਸੋਮਵਾਰ ਜਾਂ ਮੰਗਲਵਾਰ ਨੂੰ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਿੱਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।