ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਮੋਤੀ ਲਾਲ ਵੋਰਾ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਪੰਚਕੁਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸੰਮਨ ਜਾਰੀ ਹੋਣ ਬਾਅਦ ਦੋਵੇਂ ਲੀਡਰ ਕੱਲ੍ਹ ਅਦਾਲਤ ਵਿੱਚ ਪੇਸ਼ ਹੋਏ ਸਨ। ਅਦਾਲਤ ਨੇ ਦੋਵਾਂ ਦੀ ਜ਼ਮਾਨਤ ਲਈ ਪੰਜ-ਪੰਜ ਲੱਖ ਰੁਪਏ ਦਾ ਮੁੱਚਲਕਾ ਲਿਆ ਹੈ।

ਜ਼ਿਕਰਯੋਗ ਹੈ ਕਿ ਹੁੱਡਾ ਤੇ ਵੋਰਾ ਐਸੋਸੀਏਟਡ ਜਨਰਲਜ਼ ਲਿਮਿਟਡ (ਏਜੇਐੱਲ)  ਪਲਾਟ ਆਲਾਟਮੈਂਟ ਦੇ ਮਾਮਲੇ ਵਿੱਚ ਘਿਰੇ ਹੋਏ ਹਨ। ਲੀਡਰਾਂ ’ਤੇ ਘਪਲਾ ਕਰਨ ਦੇ ਇਲਜ਼ਾਮ ਲੱਗੇ ਸਨ। ਪਿਛਲੇ ਸਾਲ ਪਹਿਲੀ ਦਸੰਬਰ ਨੂੰ ਸੀਬੀਆਈ ਨੇ ਇਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਹੁਣ ਜ਼ਮਾਨਤ ਮਿਲਣ ਬਾਅਦ ਇਸ ਕੇਸ ਦੀ ਅਗਰਲੀ ਸੁਣਵਾਈ 6 ਫਰਵਰੀ ਨੂੰ ਹੋਏਗੀ।