ਚੰਡੀਗੜ੍ਹ: ਸੀਬੀਆਈ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਦੇ ਦੋਸ਼ ਵਿੱਚ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਹਾਲਾਂਕਿ, ਬਚਾਅ ਪੱਖ ਦੇ ਵਕੀਲਾਂ ਨੇ ਸਜ਼ਾ ਘੱਟ ਕਰਨ ਦੀ ਅਪੀਲ ਕੀਤੀ ਹੈ, ਪਰ ਜਾਂਚ ਏਜੰਸੀ ਯਾਨੀ ਸੀਬੀਆਈ ਨੇ ਸਭ ਤੋਂ ਸਖ਼ਤ, ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ।
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ, ਡੇਰੇ ਦੇ ਸਾਬਕਾ ਮੈਨੇਜਰ ਕ੍ਰਿਸ਼ਨ ਲਾਲ ਅਤੇ ਡੇਰਾ ਪ੍ਰੇਮੀ ਕੁਲਦੀਪ ਸਿੰਘ ਤੇ ਨਿਰਮਲ ਸਿੰਘ ਨੂੰ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਵਿੱਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਹਰਿਆਣਾ ਦੀ ਪੰਚਕੂਲਾ ਸਥਿਤ ਸੀਬੀਆਈ ਅਦਾਲਤ ਕੁਝ ਹੀ ਸਮੇਂ ਵਿੱਚ ਚਾਰਾਂ ਦੀ ਸਜ਼ਾ ਦਾ ਐਲਾਨ ਕਰ ਦੇਵੇਗੀ।