Manipur Violence: ਸੀਬੀਆਈ ਨੇ ਸੋਮਵਾਰ (16 ਅਕਤੂਬਰ) ਨੂੰ ਮਨੀਪੁਰ ਵਿੱਚ ਦੋ ਔਰਤਾਂ ਦੀ ਨਗਨ ਪਰੇਡ ਕਰਵਾਉਣ ਦੇ ਮਾਮਲੇ ਵਿੱਚ ਇੱਕ ਨਾਬਾਲਗ ਸਮੇਤ 6 ਲੋਕਾਂ ਖ਼ਿਲਾਫ਼ ਚਾਰਜਸ਼ੀਟ ਦਰਜ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਛੇ ਲੋਕਾਂ 'ਤੇ ਗੈਂਗਰੇਪ ਅਤੇ ਹੱਤਿਆ ਦੇ ਦੋਸ਼ ਲਗਾਏ ਹਨ।


ਇਸ ਸਾਲ ਜੁਲਾਈ ਵਿੱਚ ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਦੀ ਸਾਰੇ ਪਾਸੇ ਨਿੰਦਾ ਕੀਤੀ ਗਈ ਸੀ। ਵਿਰੋਧੀ ਧਿਰ ਦੀ ਆਲੋਚਨਾ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ।


ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ 'ਚ ਦਖਲ ਦਿੰਦਿਆਂ ਹੋਇਆਂ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। ਸੁਪਰੀਮ ਕੋਰਟ ਨੇ ਵੀ ਲਾਪਰਵਾਹੀ ਲਈ ਸੂਬਾ ਪ੍ਰਸ਼ਾਸਨ ਨੂੰ ਸਖ਼ਤ ਫਟਕਾਰ ਲਗਾਈ ਸੀ।


ਇਹ ਵੀ ਪੜ੍ਹੋ: SYL ਮੁੱਦੇ 'ਤੇ ਹਰਿਆਣਾ ਦੇ ਸੀਐਮ ਨੇ ਭਗਵੰਤ ਮਾਨ ਨੂੰ ਲਿਖੀ ਚੱਠੀ, ਇਸ ਗੱਲ ਲਈ ਮੰਗਿਆ ਸਮਾਂ


ਕਦੋਂ ਵਾਪਰੀ ਘਟਨਾ?


ਦੋਸ਼ ਹੈ ਕਿ 4 ਮਈ ਨੂੰ ਕਰੀਬ 900-1000 ਲੋਕਾਂ ਦੀ ਹਥਿਆਰਬੰਦ ਭੀੜ ਨੇ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਦੇ ਬੀ ਫੇਨੋਮ ਪਿੰਡ ਵਿੱਚ ਦਾਖਲ ਹੋ ਕੇ ਘਰਾਂ ਵਿੱਚ ਭੰਨਤੋੜ ਕੀਤੀ, ਅੱਗ ਲਾ ਦਿੱਤੀ, ਲੁੱਟਮਾਰ ਕੀਤੀ, ਪਿੰਡ ਵਾਸੀਆਂ ਦੀ ਕੁੱਟਮਾਰ ਕੀਤੀ, ਕਤਲ ਕੀਤਾ ਅਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਕੀਤਾ। 


ਸੀਬੀਆਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਨੀਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਸ ਘਟਨਾ ਵਿੱਚ ਸ਼ਾਮਲ ਸਨ, ਜਿਸ ਤੋਂ ਬਾਅਦ ਸੋਮਵਾਰ ਨੂੰ ਚਾਰਜਸ਼ੀਟ ਦਾਖ਼ਲ ਕੀਤੀ ਗਈ।


ਸੀਬੀਆਈ ਨੇ ਕੀ ਕਿਹਾ?


ਮਾਮਲੇ ਨਾਲ ਸਬੰਧਤ ਜੁਰਮਾਂ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਸਮੇਤ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸੀਬੀਆਈ ਨੇ ਕਿਹਾ ਕਿ ਮੁਲਜ਼ਮਾਂ 'ਤੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਸਮੂਹਿਕ ਬਲਾਤਕਾਰ, ਕਤਲ, ਔਰਤ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ।


ਇਹ ਵੀ ਪੜ੍ਹੋ: Punjab News: ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਧਾਰਾ 144 ਲਾਗੂ, 8 ਨਵੰਬਰ ਤੱਕ ਲਾਈਆਂ ਗਈਆਂ ਪਾਬੰਧੀਆਂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।