ਪੜਚੋਲ ਕਰੋ
Advertisement
ਚਿਦੰਬਰਮ ਨੂੰ ਪੰਜ ਦਿਨ ਰਿੜਕੇਗੀ CBI, ਅਦਾਲਤ ਦਾ ਵੱਡਾ ਫੈਸਲਾ
ਵਿਸ਼ੇਸ਼ ਸੀਬੀਆਈ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ ਨੂੰ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦਾ ਪੰਜ ਦਿਨਾ ਰਿਮਾਂਡ ਦੇ ਦਿੱਤਾ ਹੈ। ਸੀਬੀਆਈ ਨੇ ਅਦਾਲਤ ਤੋਂ ਪੰਜ ਦਿਨ ਦਾ ਹੀ ਰਿਮਾਂਡ ਮੰਗਿਆ ਸੀ। ਹੁਣ ਚਿਦੰਬਰਮ 26 ਅਗਸਤ ਤਕ ਸੀਬੀਆਈ ਦੇ ਰਿਮਾਂਡ ਵਿੱਚ ਰਹਿਣਗੇ।
ਨਵੀਂ ਦਿੱਲੀ: ਇੱਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ ਨੂੰ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦਾ ਪੰਜ ਦਿਨਾ ਰਿਮਾਂਡ ਦੇ ਦਿੱਤਾ ਹੈ। ਸੀਬੀਆਈ ਨੇ ਅਦਾਲਤ ਤੋਂ ਪੰਜ ਦਿਨ ਦਾ ਹੀ ਰਿਮਾਂਡ ਮੰਗਿਆ ਸੀ। ਹੁਣ ਚਿਦੰਬਰਮ 26 ਅਗਸਤ ਤਕ ਸੀਬੀਆਈ ਦੇ ਰਿਮਾਂਡ ਵਿੱਚ ਰਹਿਣਗੇ।
ਅਦਾਲਤ ਵਿੱਚ ਸੀਬੀਆਈ ਅਤੇ ਬਚਾਅ ਪੱਖ ਦੇ ਵਕੀਲਾਂ ਦਰਮਿਆਨ ਤਕਰੀਬਨ ਡੇਢ ਘੰਟੇ ਤੋਂ ਵੀ ਵੱਧ ਬਹਿਸ ਕੀਤੀ। ਸੀਬੀਆਈ ਦਾ ਤਰਕ ਸੀ ਕਿ ਚਿਦੰਬਰਮ ਤੋਂ ਪੁੱਛਗਿੱਛ ਲਾਜ਼ਮੀ ਹੈ ਕਿਉਂਕਿ ਹਾਲੇ ਤਕ ਉਨ੍ਹਾਂ ਇਸ ਮਾਮਲੇ ਵਿੱਚ ਖ਼ਾਸ ਸਹਿਯੋਗ ਨਹੀਂ ਦਿੱਤਾ ਹੈ। ਉੱਧਰ, ਚਿਦੰਬਰਮ ਦੇ ਵਕੀਲਾਂ ਨੇ ਅਦਾਲਤ ਸਾਹਮਣੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵੱਕਿਲ ਦਾ ਨਾਂਅ ਕਿਸੇ ਵੀ ਦੋਸ਼ ਪੱਤਰ ਵਿੱਚ ਨਹੀਂ ਹੈ, ਇਸ ਲਈ ਸੀਬੀਆਈ ਵੱਲੋਂ ਰਿਮਾਂਡ ਦੀ ਮੰਗ ਨਾਜਾਇਜ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੀਬੀਆਈ ਨੇ 10 ਸਾਲ ਬਾਅਦ ਇਸ ਕੇਸ ਵਿੱਚ ਕਾਰਵਾਈ ਕੀਤੀ ਹੈ, ਜਿਸ ਵਿੱਚੋਂ ਸਾਫ ਤੌਰ 'ਤੇ ਬਦਲਾਖੋਰੀ ਦੀ ਭਾਵਨਾ ਝਲਕਦੀ ਹੈ।INX Media Case: Special CBI Court sends former Union Finance Minister #PChidambaram to CBI custody till August 26. pic.twitter.com/M27WmSuI8x
— ANI (@ANI) August 22, 2019
ਹੁਣ ਚਿਦੰਬਰਮ ਵੱਲੋਂ ਸੀਬੀਆਈ ਸਬੰਧੀ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਦੀ ਸੁਣਵਾਈ ਭਲਕੇ ਹੋਵੇਗੀ, ਜਦਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਤੋਂ ਰਾਹਤ ਲੈਣ ਲਈ ਦਾਇਰ ਪਟੀਸ਼ਨ ਉੱਪਰ ਸੁਣਵਾਈ 27 ਅਗਸਤ ਨੂੰ ਹੋਵੇਗੀ। ਹਾਲਾਂਕਿ, ਚਿਦੰਬਰਮ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਸੀ, ਪਰ ਸਿਖਰਲੀ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਨੂੰ ਪਹਿਲਾਂ ਸੁਣਨ ਤੋਂ ਇਨਕਾਰ ਕਰ ਦਿੱਤਾ ਸੀ।Supreme Court to hear P Chidambaram's petition against the Enforcement Directorate on August 27, whereas his petition against the CBI would be heard tomorrow. pic.twitter.com/4VOlgbFlOh
— ANI (@ANI) August 22, 2019
26 ਅਗਸਤ ਤਕ ਰਿਮਾਂਡ ਦੌਰਾਨ ਚਿਦੰਬਰਮ ਦੇ ਵਕੀਲ ਤੇ ਪਰਿਵਾਰਕ ਮੈਂਬਰ ਅੱਧਾ ਘੰਟਾ ਤਕ ਮਿਲ ਸਕਦੇ ਹਨ। ਜ਼ਿਕਰਯੋਗ ਹੈ ਕਿ ਸਾਬਕਾ ਗ੍ਰਹਿ ਮੰਤਰੀ ਪੀ. ਚਿਦੰਬਰਮ ਨੂੰ ਆਈਐਨਐਕਸ ਮੀਡੀਆ ਮਾਮਲੇ ‘ਚ ਬੁੱਧਵਾਰ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਗਿਆ ਸੀ। ਕਾਂਗਰਸ ਅਤੇ ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨੇ ਸੀਬੀਆਈ ਦੀ ਇਸ ਕਾਰਵਾਈ ਨੂੰ ਨਿਰੋਲ ਬਦਲਾਖੋਰੀ ਦੱਸਿਆ ਹੈ।Court says family members and lawyers are permitted to meet #PChidambaram for 30 minutes a day https://t.co/kXgdMn4Lwi
— ANI (@ANI) August 22, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement