CBI ਨੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਖਿਲਾਫ ਦਰਜ ਕੀਤੀ FIR, 10 ਤੋਂ ਜ਼ਿਆਦਾ ਥਾਵਾਂ 'ਤੇ ਛਾਪੇਮਾਰੀ
ਹੁਕਮ ਦਿੰਦਿਆਂ ਹਾਈਕੋਰਟ ਨੇ ਕਿਹਾ ਸੀ ਕਿ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ 'ਤੇ ਜੋ ਇਲਜ਼ਾਮ ਲੱਗੇ ਹਨ, ਉਹ ਬੇਹੱਦ ਗੰਭੀਰ ਹਨ। ਹਾਈਕਰੋਟ ਨੇ ਕਿਹਾ ਕਿ ਅਨਿਲ ਦੇਸ਼ਮੁਖ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਹਨ ਤੇ ਇਸ ਵਜ੍ਹਾ ਨਾਲ ਇਸ ਮਾਮਲੇ ਦੀ ਜਾਂਚ ਨਿਰਪੱਖ ਹੋਣੀ ਚਾਹੀਦੀ ਹੈ।
ਮੁੰਬਈ: ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਖਿਲਾਫ ਕਥਿਤ ਰਿਸ਼ਵਤਖੋਰੀ ਮਾਮਲੇ 'ਚ ਸੀਬੀਆਈ ਨੇ ਐਫਆਈਆਰ ਦਰਜ ਕਰ ਲਈ ਹੈ। ਮੁੰਬਈ 'ਚ 10 ਤੋਂ ਜ਼ਿਆਦਾ ਥਾਵਾਂ 'ਤੇ ਸੀਬੀਆਈ ਦੀ ਛਾਪੇਮਾਰੀ ਚੱਲ ਰਹੀ ਹੈ। ਮੁੰਬਈ ਪੁਲਿਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਨੇ ਅਨਿਲ ਦੇਸ਼ਮੁੱਖ 'ਤੇ ਵਸੂਲੀ ਦੇ ਇਲਜ਼ਾਮ ਲਾਕੇ ਹਾਈਕੋਰਟ ਤੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਪੰਜ ਅਪ੍ਰੈਲ ਨੂੰ ਹਾਈਕੋਰਟ ਨੇ ਇਸ ਮਾਮਲੇ 'ਚ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ।
ਹੁਕਮ ਦਿੰਦਿਆਂ ਹਾਈਕੋਰਟ ਨੇ ਕਿਹਾ ਸੀ ਕਿ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ 'ਤੇ ਜੋ ਇਲਜ਼ਾਮ ਲੱਗੇ ਹਨ, ਉਹ ਬੇਹੱਦ ਗੰਭੀਰ ਹਨ। ਹਾਈਕਰੋਟ ਨੇ ਕਿਹਾ ਕਿ ਅਨਿਲ ਦੇਸ਼ਮੁਖ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਹਨ ਤੇ ਇਸ ਵਜ੍ਹਾ ਨਾਲ ਇਸ ਮਾਮਲੇ ਦੀ ਜਾਂਚ ਨਿਰਪੱਖ ਹੋਣੀ ਚਾਹੀਦੀ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਅਨਿਲ ਦੇਸ਼ਮੁੱਖ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਨਿਲ ਦੇਸ਼ਮੁੱਖ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਕੋਟੇ ਤੋਂ ਗ੍ਰਹਿ ਮੰਤਰੀ ਸਨ।
ਪਰਮਬੀਰ ਸਿੰਘ ਨੇ ਕੀ ਇਲਜ਼ਾਮ ਲਾਏ ਸਨ?
ਏਂਟੀਲੀਆ ਕੇਸ ਤੇ ਸਚਿਨ ਵਾਜੇ ਮਾਮਲੇ 'ਚ ਸਰਕਾਰ ਦੇ ਮੁਤਾਬਕ ਨਾ ਨਜਿੱਠਣ ਮਗਰੋਂ ਪਰਮਬੀਰ ਸਿੰਘ ਨੂੰ 17 ਮਾਰਚ ਮੁੰਬਈ ਪੁਲਿਸ ਕਮਿਸ਼ਨਰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਅਹੁਦੇ ਤੋਂ ਹਟਾਏ ਜਾਣ ਮਗਰੋਂ ਪਰਮਬੀਰ ਸਿੰਘ ਨੇ 20 ਮਾਰਚ ਨੂੰ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਤੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਚਿੱਠੀ ਲਿਖੀ ਸੀ। ਚਿੱਠੀ 'ਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਦੇਸ਼ਮੁੱਖ ਨੇ ਪੁਲਿਸ ਅਧਿਕਾਰੀ ਸਚਿਨ ਵਾਜੇ ਦੀ ਬਾਰ ਤੇ ਰੈਸਟੋਰੈਂਟ ਤੋਂ 100 ਕਰੋੜ ਰੁਪਏ ਦੀ ਵਸੂਲੀ ਕਰਨ ਲਈ ਕਿਹਾ ਸੀ।
ਐਂਟੀਲਿਆ ਕੇਸ 'ਚ ਲਗਾਤਾਰ ਹੋਏ ਨਵੇਂ-ਨਵੇਂ ਖੁਲਾਸੇ
ਜ਼ਿਕਰਯੋਗ ਹੈ ਕਿ ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਰਿਹਾਇਸ਼ ਏਂਟੀਲਿਆ ਦੋ ਕੋਲ ਇਸ ਸਾਲ 25 ਫਰਵਰੀ ਨੂੰ ਇਕ ਸ਼ੱਕੀ ਕਾਰ ਮਿਲੀ ਸੀ। ਇਸ 'ਚ ਜਿਲੇਟਿਨ ਦੀਆਂ 20 ਛੜਾਂ ਬਰਾਮਦ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਸ਼ੁਰੂਆਤ 'ਚ ਮੁੰਬਈ ਪੁਲਿਸ ਕਰ ਰਹੀ ਸੀ। ਪਰ ਹੁਣ ਇਸ ਮਾਮਲੇ ਦੀ ਜਾਂਚ ਐਨਆਈਏ ਕਰ ਰਹੀ ਹੈ। ਐਨਆਈਏ ਨੇ 13 ਮਾਰਚ ਨੂੰ ਸਚਿਨ ਵਾਜੇ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਤੋਂ ਇਸ ਕੇਸ 'ਚ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ।