ਪੜਚੋਲ ਕਰੋ

ਰਾਮ ਰਹੀਮ ਨੂੰ ਸਜ਼ਾ ਸੁਣਾਉਣ ਵੇਲੇ ਸੀਬੀਆਈ ਜੱਜ ਜਗਦੀਪ ਸਿੰਘ ਦੀਆਂ ਸਖ਼ਤ ਟਿੱਪਣੀਆਂ, ਪੜ੍ਹੋ ਪੂਰਾ ਫੈਸਲਾ

ਚੰਡੀਗੜ੍ਹ: ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਸਾਲ 2037 ਤੋਂ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਮੌਤ ਤਕ ਉਮਰ ਕੈਦ ਦੀ ਸਜ਼ਾ ਕੱਟਣੀ ਸ਼ੁਰੂ ਕਰੇਗਾ। ਦੋ ਮਾਮਲਿਆਂ ਦੇ ਨਬੇੜੇ ਬਾਅਦ ਹੀ ਰਾਮ ਰਹੀਮ ਦੇ ਖੁੱਲ੍ਹੀ ਹਵਾ ਵਿੱਚ ਸਾਹ ਲੈਣ ਦੀ ਆਸ ਟੁੱਟ ਗਈ ਤੇ ਹਾਲੇ ਉਸ ਵਿਰੁੱਧ ਜਾਰੀ ਦੋ ਹੋਰ ਵੱਡੇ ਮਾਮਲੇ, ਸਾਧੂਆਂ ਨੂੰ ਨਪੁੰਸਕ ਬਣਾਉਣ ਤੇ ਡੇਰਾ ਪ੍ਰੇਮੀ ਰਣਜੀਤ ਸਿੰਘ ਦਾ ਕਤਲ ਕੇਸਾਂ ਦਾ ਫੈਸਲਾ ਆਉਣ ਬਾਕੀ ਹੈ। ਅਕਤੂਬਰ 2002 ਵਿੱਚ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ 17 ਜਨਵਰੀ, 2019 ਵਿੱਚ ਸੀਬੀਆਈ ਦੇ ਜੱਜ ਜਗਦੀਪ ਸਿੰਘ ਨੇ ਆਪਣਾ ਫੈਸਲਾ ਸੁਣਾਉਂਦਿਆਂ ਰਾਮ ਰਹੀਮ ਨੂੰ ਮੌਤ ਤਕ ਉਮਰ ਕੈਦ, ਜੋ ਕਿ ਉਸ ਦੀ ਬਲਾਤਕਾਰ ਦੀ 20 ਸਾਲ ਦੀ ਸਜ਼ਾ ਤੋਂ ਬਾਅਦ ਸ਼ੁਰੂ ਹੋਵੇਗੀ ਅਤੇ ਨਾਲ 50,000 ਰੁਪਏ ਜ਼ੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ। ਰਾਮ ਰਹੀਮ ਖ਼ਿਲਾਫ਼ ਸੀਬੀਆਈ ਦੇ ਵਿਸ਼ੇਸ਼ ਜੱਜ ਜਗਦੀਪ ਸਿੰਘ ਨੇ 13 ਸਫ਼ਿਆਂ ਦਾ ਫੈਸਲਾ ਲਿਖਿਆ, ਜਿਸ ਵਿੱਚ ਉਨ੍ਹਾਂ ਸੱਚੀ ਪੱਤਰਕਾਰੀ ਦੀ ਅਹਿਮਤ ਦਰਸਾਈ ਤੇ ਛੱਤਰਪਤੀ ਦੀ ਸ਼ਲਾਘਾ ਕੀਤੀ। ਜੱਜ ਜਗਦੀਪ ਸਿੰਘ ਫੈਸਲੇ ਵਿੱਚ ਲਿਖਦੇ ਹਨ ਕਿ ਕਿਸੇ ਵੀ ਇਮਾਨਦਾਰ ਤੇ ਸਮਰਪਿਤ ਪੱਤਰਕਾਰ ਲਈ ਸੱਚ ਦੀ ਰਿਪੋਰਟ ਕਰਨਾ ਬੇਹੱਦ ਮੁਸ਼ਕਲ ਕੰਮ ਹੈ। ਇਹ ਕੰਮ ਉਦੋਂ ਹੋਰ ਵੀ ਔਖਾ ਹੋ ਜਾਂਦਾ ਹੈ ਜਦ ਕਿਸੇ ਅਸਰਦਾਰ ਵਿਅਕਤੀ ਖ਼ਿਲਾਫ਼ ਲਿਖਣਾ ਹੋਵੇ, ਜਿਸ ਨੂੰ ਆਮ ਲੋਕਾਂ ਤੋਂ ਲੈਕੇ ਸਿਆਸੀ ਪਾਰਟੀਆਂ ਦਾ ਬੇਹੱਦ ਸਮਰਥਨ ਹਾਸਲ ਹੋਵੇ। ਇਸ ਮਾਮਲੇ ਵਿੱਚ ਅਜਿਹਾ ਹੋਇਆ। ਉਨ੍ਹਾਂ ਛੱਤਰਪਤੀ ਬਾਰੇ ਕਿਹਾ ਕਿ ਇੱਕ ਇਮਾਨਦਾਰ ਪੱਤਰਕਾਰ ਨੇ ਪ੍ਰਭਾਵਸ਼ਾਲੀ ਡੇਰਾ ਮੁਖੀ ਤੇ ਉਸ ਦੀਆਂ ਗਤੀਵਿਧੀਆਂ ਬਾਰੇ ਲਿਖਿਆ ਤੇ ਆਪਣੀ ਜਾਨ ਦੀ ਕੁਰਬਾਨੀ ਦਿੱਤੀ। ਸਰਕਾਰ, ਕਾਰਜਪਾਲਿਕਾ ਤੇ ਨਿਆਂਪਾਲਿਕਾ ਮਗਰੋਂ ਪੱਤਰਕਾਰੀ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਿਹਾ ਜਾਂਦਾ ਹੈ ਤੇ ਜੱਜ ਜਗਦੀਪ ਸਿੰਘ ਨੇ ਲਿਖਿਆ ਕਿ ਲੋਕਤੰਤਰ ਦੇ ਥੰਮ ਨੂੰ ਇਸ ਤਰ੍ਹਾਂ ਮਿਟਾਉਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ। ਰਾਮ ਰਹੀਮ ਤੇ ਤਿੰਨੇ ਹੋਰ ਦੋਸ਼ੀਆਂ ਦੀ ਸਜ਼ਾ 'ਤੇ ਬਹਿਸ ਦੋ ਵਜੇ ਸ਼ੁਰੂ ਹੋਈ। ਬਹਿਸ ਮਗਰੋਂ ਫੈਸਲੇ ਦੀ ਕਾਪੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਰਾਮ ਰਹੀਮ ਤੇ ਅੰਬਾਲਾ ਜੇਲ੍ਹ ਵਿੱਚ ਕੈਦ ਕ੍ਰਿਸ਼ਨ ਲਾਲ, ਕੁਲਦੀਪ ਤੇ ਨਿਰਮਲ ਨੂੰ ਭੇਜੀ ਗਈ ਤੇ ਚਾਰਾਂ ਤੋਂ ਦਸਤਖ਼ਤ ਕਰਵਾ ਕੇ ਵਾਪਸ ਈ-ਮੇਲ ਰਾਹੀਂ ਫੈਸਲੇ ਦੀ ਕਾਪੀ ਅਦਾਲਤ ਵਿੱਚ ਮੰਗਵਾਈ ਗਈ। ਇਸ ਪ੍ਰਕਿਰਿਆ ਵਿੱਚ ਗੁਜ਼ਰਦਿਆਂ ਫੈਸਲਾ ਆਉਣ ਵਿੱਚ ਕੁਝ ਸਮਾਂ ਲੱਗ ਗਿਆ। ਅਗਸਤ 2017 ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਕੈਦ ਰਾਮ ਰਹੀਮ ਦੀ ਹਾਲੇ 19 ਸਾਲ ਦੀ ਸਜ਼ਾ ਬਾਕੀ ਹੈ। ਇਸ ਸਮੇਂ ਰਾਮ ਰਹੀਮ 51 ਸਾਲਾਂ ਦਾ ਹੈ। ਜਦ ਬਲਾਤਕਾਰ ਦੀ ਸਜ਼ਾ ਪੂਰੀ ਹੋਵੇਗੀ ਤਾਂ ਰਾਮ ਰਹੀਮ 70 ਵਰ੍ਹਿਆਂ ਦਾ ਹੋ ਜਾਵੇਗਾ। ਇਸ ਤੋਂ ਬਾਅਦ ਪੱਤਰਕਾਰ ਦੇ ਕਤਲ ਮਾਮਲੇ ਦੀ ਸਜ਼ਾ ਸ਼ੁਰੂ ਹੋਵੇਗੀ। ਅਜਿਹੇ ਵਿੱਚ ਰਾਮ ਰਹੀਮ ਨੂੰ ਸਾਰੀ ਉਮਰ ਜੇਲ੍ਹ ਵਿੱਚ ਹੀ ਗੁਜ਼ਾਰਨੀ ਪਵੇਗੀ। ਜੱਜ ਜਗਦੀਪ ਸਿੰਘ ਵੱਲੋਂ ਗੁਰਮੀਤ ਰਾਮ ਰਹੀਮ, ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਖ਼ਿਲਾਫ਼ ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਮਾਮਲੇ ਵਿੱਚ ਦਿੱਤੇ ਗਏ ਫੈਸਲੇ ਦੀ ਕਾਪੀ ਹੇਠਾਂ ਪੜ੍ਹ ਸਕਦੇ ਹੋ- ਰਾਮ ਰਹੀਮ ਨੂੰ ਸਜ਼ਾ ਸੁਣਾਉਣ ਵੇਲੇ ਸੀਬੀਆਈ ਜੱਜ ਜਗਦੀਪ ਸਿੰਘ ਦੀਆਂ ਸਖ਼ਤ ਟਿੱਪਣੀਆਂ, ਪੜ੍ਹੋ ਪੂਰਾ ਫੈਸਲਾਰਾਮ ਰਹੀਮ ਨੂੰ ਸਜ਼ਾ ਸੁਣਾਉਣ ਵੇਲੇ ਸੀਬੀਆਈ ਜੱਜ ਜਗਦੀਪ ਸਿੰਘ ਦੀਆਂ ਸਖ਼ਤ ਟਿੱਪਣੀਆਂ, ਪੜ੍ਹੋ ਪੂਰਾ ਫੈਸਲਾਰਾਮ ਰਹੀਮ ਨੂੰ ਸਜ਼ਾ ਸੁਣਾਉਣ ਵੇਲੇ ਸੀਬੀਆਈ ਜੱਜ ਜਗਦੀਪ ਸਿੰਘ ਦੀਆਂ ਸਖ਼ਤ ਟਿੱਪਣੀਆਂ, ਪੜ੍ਹੋ ਪੂਰਾ ਫੈਸਲਾਰਾਮ ਰਹੀਮ ਨੂੰ ਸਜ਼ਾ ਸੁਣਾਉਣ ਵੇਲੇ ਸੀਬੀਆਈ ਜੱਜ ਜਗਦੀਪ ਸਿੰਘ ਦੀਆਂ ਸਖ਼ਤ ਟਿੱਪਣੀਆਂ, ਪੜ੍ਹੋ ਪੂਰਾ ਫੈਸਲਾਰਾਮ ਰਹੀਮ ਨੂੰ ਸਜ਼ਾ ਸੁਣਾਉਣ ਵੇਲੇ ਸੀਬੀਆਈ ਜੱਜ ਜਗਦੀਪ ਸਿੰਘ ਦੀਆਂ ਸਖ਼ਤ ਟਿੱਪਣੀਆਂ, ਪੜ੍ਹੋ ਪੂਰਾ ਫੈਸਲਾਰਾਮ ਰਹੀਮ ਨੂੰ ਸਜ਼ਾ ਸੁਣਾਉਣ ਵੇਲੇ ਸੀਬੀਆਈ ਜੱਜ ਜਗਦੀਪ ਸਿੰਘ ਦੀਆਂ ਸਖ਼ਤ ਟਿੱਪਣੀਆਂ, ਪੜ੍ਹੋ ਪੂਰਾ ਫੈਸਲਾ ਰਾਮ ਰਹੀਮ ਨੂੰ ਸਜ਼ਾ ਸੁਣਾਉਣ ਵੇਲੇ ਸੀਬੀਆਈ ਜੱਜ ਜਗਦੀਪ ਸਿੰਘ ਦੀਆਂ ਸਖ਼ਤ ਟਿੱਪਣੀਆਂ, ਪੜ੍ਹੋ ਪੂਰਾ ਫੈਸਲਾ

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget