ਪੜਚੋਲ ਕਰੋ
Advertisement
ਮਮਤਾ ਦੀ ਪੁਲਿਸ ਨੇ ਮੋਦੀ ਦੀ ਸੀਬੀਆਈ ਨੂੰ ਥਾਣੇ ਡੱਕਿਆ
ਕੋਲਕਾਤਾ: ਪੱਛਮੀ ਬੰਗਾਲ ਦੇ ਸ਼ਾਰਦਾ ਚਿਟਫੰਡ ਤੇ ਰੋਜ਼ ਵੈਲੀ ਘੁਟਾਲਾ ਮਾਮਲੇ 'ਚ ਐਤਵਾਰ ਸ਼ਾਮ ਕੇਂਦਰੀ ਜਾਂਚ ਏਜੰਸੀ ਨਾਲ ਜੱਗੋਂ ਤੇਰ੍ਹਵੀਂ ਹੋ ਗਈ। ਸੀਬੀਆਈ ਕੋਲਕਾਤਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਘਰ ਪਹੁੰਚੀ ਸੀ, ਪਰ ਉੱਥੇ ਮਾਹੌਲ ਭਖ਼ ਗਿਆ। ਇਸੇ ਦਰਮਿਆਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਘਰ ਪਹੁੰਚ ਗਏ।
ਸੀਬੀਆਈ ਦੀ ਟੀਮ ਤੇ ਕੋਲਕਾਤਾ ਪੁਲਿਸ ਦੀ ਟੀਮ ਵਿਚਾਲੇ ਤਣਾਅ ਵਧ ਗਿਆ ਕਿਉਂਕਿ ਪੁਲਿਸ ਨੇ ਸੀਬੀਆਈ ਨੂੰ ਕਮਿਸ਼ਨਰ ਦੇ ਘਰ ਦਾਖਲ ਹੋਣ ਤੋਂ ਰੋਕ ਦਿੱਤਾ। ਇਸ ਮਗਰੋਂ ਸੀਬੀਆਈ ਦੇ ਪੰਜ ਅਧਿਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਕੋਲਕਾਤਾ ਸਥਿਤ ਸੀਬੀਆਈ ਦੇ ਖੇਤਰੀ ਹੈੱਡਕੁਆਟਰ ਨੂੰ ਵੀ ਪੁਲਿਸ ਨੇ ਘੇਰਾ ਪਾਇਆ ਹੋਇਆ ਹੈ।West Bengal: Police detains the CBI team which had reached the residence of Kolkata Police Commissioner Rajeev Kumar. The team has now been taken to a police station. pic.twitter.com/YXJJ3d11LL
— ANI (@ANI) February 3, 2019
ਮੁੱਖ ਮੰਤਰੀ ਦੇ ਪਹੁੰਚਣ ਤੋਂ ਕੁਝ ਸਮਾਂ ਬਾਅਦ ਹੀ ਪੱਛਮੀ ਬੰਗਾਲ ਦੇ ਪੁਲਿਸ ਮੁਖੀ ਵੀ ਪੁਲਿਸ ਕਮਿਸ਼ਨਰ ਦੀ ਰਿਹਾਇਸ਼ 'ਤੇ ਪਹੁੰਚੇ। ਕਮਿਸ਼ਨਰ ਦੀ ਰਿਹਾਇਸ਼ 'ਤੇ ਹੀ ਉੱਚ ਪੱਧਰੀ ਬੈਠਕ ਸ਼ੁਰੂ ਹੋ ਗਈ ਹੈ।West Bengal: Police force of Bidhannagar police is present outside the CBI regional office at CGO Complex, Kolkata. pic.twitter.com/qfm5VFgZSy
— ANI (@ANI) February 3, 2019
ਦਰਅਸਲ, ਸੀਬੀਆਈ ਸ਼ਾਰਦਾ ਚਿੱਟਫੰਡ ਮਾਮਲੇ 'ਚ ਕੋਲਕਾਤਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਸੀ। ਰੋਜ਼ ਵੈਲੀ ਘੁਟਾਲਾ 15,000 ਕਰੋੜ ਰੁਪਏ ਦਾ ਹੈ ਜਦਕਿ ਸ਼ਾਰਦਾ ਘਪਲਾ 2500 ਕਰੋੜ ਰੁਪਏ ਦਾ ਹੈ। ਘੁਟਾਲਿਆਂ ਦੀ ਜਾਂਚ ਵਿੱਚ ਪੱਛਮੀ ਬੰਗਾਲ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰਨ ਵਾਲੇ ਆਈਪੀਐਸ ਅਧਿਕਾਰੀ ਰਾਜੀਵ ਕੁਮਾਰ ਤੋਂ ਲਾਪਤਾ ਦਸਤਾਵੇਜ਼ਾਂ ਤੇ ਫਾਇਲਾਂ ਦੇ ਸਬੰਧ 'ਚ ਪੁੱਛਗਿੱਛ ਕੀਤੀ ਜਾਣੀ ਹੈ ਪਰ ਉਹ ਜਾਂਚ ਏਜੰਸੀ ਦੇ ਸਨਮੁਖ ਪੇਸ਼ ਹੋਣ ਸਬੰਧੀ ਨੋਟਿਸਾਂ ਦਾ ਜਵਾਬ ਨਹੀਂ ਦੇ ਰਹੇ ਸਨ।Kolkata: West Bengal Director General of Police arrives at the residence of Kolkata Police Commissioner Rajeev Kumar. Chief Minister Mamata Banerjee is also present there, a meeting is currently underway. pic.twitter.com/oLtLWf3ZnZ
— ANI (@ANI) February 3, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਚੰਡੀਗੜ੍ਹ
ਕਾਰੋਬਾਰ
Advertisement