Manipur Violence: CBI ਨੇ ਤੇਜ਼ ਕੀਤੀ ਮਣੀਪੁਰ ਹਿੰਸਾ ਦੀ ਜਾਂਚ, ਹੁਣ ਤੱਕ ਵੱਖ-ਵੱਖ ਥਾਵਾਂ ਤੋਂ 10 ਲੋਕ ਕੀਤੇ ਗ੍ਰਿਫ਼ਤਾਰ
Manipur Violence: CBI ਨੇ ਮਣੀਪੁਰ ਹਿੰਸਾ ਦੇ ਸਬੰਧ ਵਿੱਚ ਹੁਣ ਤੱਕ ਕੁੱਲ 6 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਨੂੰ ਲੈ ਕੇ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਵੀ ਸੁਣਵਾਈ ਹੋਵੇਗੀ।
Manipur Violence: ਮਣੀਪੁਰ ਹਿੰਸਾ ਨੂੰ ਲੈ ਕੇ ਚੱਲ ਰਹੇ ਹੰਗਾਮੇ ਦਰਮਿਆਨ ਸੀਬੀਆਈ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਕੁੱਲ 6 ਐਫਆਈਆਰ ਦਰਜ ਕੀਤੀਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਸੀਬੀਆਈ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਇਹ ਸਾਰੀਆਂ ਗ੍ਰਿਫ਼ਤਾਰੀਆਂ ਵੱਖ-ਵੱਖ ਸਮੇਂ 'ਤੇ ਹੋਈਆਂ ਹਨ। ਇਸ ਤੋਂ ਇਲਾਵਾ ਸੀ.ਬੀ.ਆਈ. ਵੱਲੋਂ ਔਰਤਾਂ ਨੂੰ ਨਗਨ ਕਰਕੇ ਘੁਮਾਉਣ ਸਬੰਧੀ ਵੀ ਐਫਆਈਆਰ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਵਾਇਰਲ ਵੀਡੀਓ ਮਾਮਲੇ ਦੀ ਹੋ ਰਹੀ ਜਾਂਚ
ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ ਵਿੱਚ ਕਿਹਾ ਗਿਆ ਹੈ ਕਿ ਔਰਤਾਂ ਦੇ ਵੀਡੀਓ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ। ਹਾਲਾਂਕਿ ਸੀਬੀਆਈ ਨੇ ਵਾਇਰਲ ਵੀਡੀਓ ਮਾਮਲੇ ਦੀ ਜਾਂਚ ਰਸਮੀ ਤੌਰ 'ਤੇ ਆਪਣੇ ਹੱਥ ਵਿੱਚ ਨਹੀਂ ਲਈ ਹੈ। ਇਸ ਮਾਮਲੇ 'ਚ ਮਣੀਪੁਰ ਪੁਲਿਸ ਨੇ ਵਾਇਰਲ ਵੀਡੀਓ 'ਚ ਨਜ਼ਰ ਆ ਰਹੇ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ: Viral News: ਯੂਕੇ ਪੜ੍ਹਨ ਗਿਆ ਭਾਰਤੀ ਸਿਰਫ 3 ਮਹੀਨਿਆਂ 'ਚ ਹੀ 9840 ਕਰੋੜ ਦੀ ਕੰਪਨੀ ਦਾ ਬਣਿਆ ਮਾਲਕ, ਲੰਡਨ ਤੋਂ ਲੈ ਕੇ ਭਾਰਤ ਤੱਕ ਧਮਾਲ
ਸੁਪਰੀਮ ਕੋਰਟ ਨੇ ਲਿਆ ਨੋਟਿਸ
ਗ੍ਰਹਿ ਮੰਤਰਾਲੇ ਨੇ ਆਪਣੇ ਸਕੱਤਰ ਅਜੈ ਕੁਮਾਰ ਭੱਲਾ ਰਾਹੀਂ ਦਾਇਰ ਹਲਫ਼ਨਾਮੇ ਵਿੱਚ ਸੁਪਰੀਮ ਕੋਰਟ ਨੂੰ ਕੇਸ ਦੀ ਸੁਣਵਾਈ ਮਣੀਪੁਰ ਤੋਂ ਬਾਹਰ ਤਬਦੀਲ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਮੁਕੱਦਮੇ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾ ਸਕੇ।
ਮਣੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ 4 ਮਈ ਨੂੰ ਭੀੜ ਵੱਲੋਂ ਦੋ ਔਰਤਾਂ ਨੂੰ ਨਗਨ ਕਰਕੇ ਘੁਮਾਉਣ ਵਾਲੀ ਘਟਨਾ 19 ਜੁਲਾਈ ਨੂੰ ਇੱਕ ਵੀਡੀਓ ਰਾਹੀਂ ਸਾਹਮਣੇ ਆਈ ਸੀ। ਸੁਪਰੀਮ ਕੋਰਟ ਨੇ 20 ਜੁਲਾਈ ਦੀ ਘਟਨਾ ਦਾ ਨੋਟਿਸ ਲਿਆ ਅਤੇ ਕਿਹਾ ਕਿ ਉਹ ਵੀਡੀਓ ਤੋਂ "ਬਹੁਤ ਦੁਖੀ" ਹੈ ਅਤੇ ਹਿੰਸਾ ਨੂੰ ਅੰਜਾਮ ਦੇਣ ਲਈ ਔਰਤਾਂ ਨੂੰ ਹਥਿਆਰ ਵਜੋਂ ਵਰਤਣਾ "ਕਿਸੇ ਵੀ ਸੰਵਿਧਾਨਕ ਲੋਕਤੰਤਰ ਵਿੱਚ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ"।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਅਤੇ ਮਣੀਪੁਰ ਸਰਕਾਰ ਨੂੰ ਤੁਰੰਤ ਇਹਤਿਆਤੀ ਉਪਾਅ ਕਰਨ ਅਤੇ ਉਨ੍ਹਾਂ ਕਦਮਾਂ ਬਾਰੇ ਸੂਚਿਤ ਕਰਨ ਦਾ ਨਿਰਦੇਸ਼ ਦਿੱਤਾ। ਆਪਣੇ ਜਵਾਬ ਵਿੱਚ ਕੇਂਦਰ ਨੇ ਕਿਹਾ, "ਮਣੀਪੁਰ ਸਰਕਾਰ ਨੇ 26 ਜੁਲਾਈ 2023 ਨੂੰ ਇੱਕ ਪੱਤਰ ਵਿੱਚ ਪਰਸੋਨਲ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਨੂੰ ਜਾਂਚ ਸੀਬੀਆਈ ਨੂੰ ਸੌਂਪਣ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਗ੍ਰਹਿ ਮੰਤਰਾਲੇ ਦੁਆਰਾ 27 ਜੁਲਾਈ ਨੂੰ ਮਨਜ਼ੂਰੀ ਦਿੱਤੀ ਗਈ ਸੀ।"
ਇਹ ਵੀ ਪੜ੍ਹੋ: West Bengal Couple: ਪਹਿਲਾਂ 8 ਮਹੀਨੇ ਦੇ ਬੱਚੇ ਨੂੰ ਵੇਚ ਕੇ ਖਰੀਦਿਆ iphone, ਫਿਰ ਦੀਘਾ ਬੀਚ 'ਤੇ ਮਨਾਇਆ ਹਨੀਮੂਨ