CBI Raids In Cyber ​​Crime : ਮੰਗਲਵਾਰ (4 ਅਕਤੂਬਰ) ਨੂੰ ਸੀਬੀਆਈ ਨੇ ਦੇਸ਼ ਭਰ ਵਿੱਚ ਛਾਪੇਮਾਰੀ ਕੀਤੀ ਹੈ। ਇਸ ਦੌਰਾਨ 105 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਸਾਈਬਰ ਕ੍ਰਾਈਮ ਨੂੰ ਲੈ ਕੇ ਕੀਤੀ ਗਈ ਹੈ। ਸੀਬੀਆਈ ਨੇ ਸੂਬਾ ਪੁਲਿਸ ਦੀ ਮਦਦ ਨਾਲ ਛਾਪੇਮਾਰੀ ਕੀਤੀ ਹੈ। ਦਿੱਲੀ 'ਚ 5 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਅੰਡੇਮਾਨ, ਪੰਜਾਬ, ਚੰਡੀਗੜ੍ਹ, ਰਾਜਸਥਾਨ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ।

ਇਸ ਆਪਰੇਸ਼ਨ ਨੂੰ 'ਆਪ੍ਰੇਸ਼ਨ ਚੱਕਰ' ਦਾ ਨਾਂ ਦਿੱਤਾ ਗਿਆ ਹੈ। ਸੀਬੀਆਈ ਨੇ ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ), ਇੰਟਰਪੋਲ, ਰਾਇਲ ਕੈਨੇਡੀਅਨ ਮਾਉਂਟੇਨ ਪੁਲਿਸ ਅਤੇ ਆਸਟ੍ਰੇਲੀਅਨ ਫੈਡਰਲ ਪੁਲਿਸ ਦੁਆਰਾ ਸਾਂਝੀ ਕੀਤੀ ਜਾਣਕਾਰੀ ਦੇ ਅਧਾਰ 'ਤੇ ਇਨ੍ਹਾਂ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

300 ਤੋਂ ਵੱਧ ਸ਼ੱਕੀ ਵਿਅਕਤੀ ਜਾਂਚ ਦੇ ਘੇਰੇ 'ਚ 

ਸੀਬੀਆਈ ਦੀ ਟੀਮ ਨੇ ਦੇਸ਼ ਭਰ ਵਿੱਚ 87 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ ਜਦਕਿ ਸੂਬਾ ਪੁਲੀਸ 18 ਥਾਵਾਂ ’ਤੇ ਤਲਾਸ਼ੀ ਲੈ ਰਹੀ ਹੈ। ਜਿਸ ਵਿੱਚ 300 ਤੋਂ ਵੱਧ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਕਾਰਵਾਈ ਬਾਰੇ ਅਮਰੀਕੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੂੰ ਸੂਚਿਤ ਕਰ ਦਿੱਤਾ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਚਾਰ, ਦਿੱਲੀ ਵਿੱਚ ਪੰਜ, ਚੰਡੀਗੜ੍ਹ ਵਿੱਚ ਤਿੰਨ ਅਤੇ ਪੰਜਾਬ, ਕਰਨਾਟਕ ਅਤੇ ਆਸਾਮ ਵਿੱਚ ਦੋ-ਦੋ ਥਾਵਾਂ ’ਤੇ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਰਾਜਾਂ ਵਿੱਚ ਵੀ ਇਹ ਮੁਹਿੰਮ ਚਲਾਈ ਜਾ ਰਹੀ ਹੈ।

ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼

ਪੁਣੇ ਅਤੇ ਅਹਿਮਦਾਬਾਦ ਵਿੱਚ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕੀਤਾ ਗਿਆ ਹੈ, ਜੋ ਅਮਰੀਕੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਸੀਬੀਆਈ ਨੇ ਰਾਜਸਥਾਨ ਦੇ ਇੱਕ ਸਥਾਨ 'ਤੇ ਕੀਤੀ ਤਲਾਸ਼ੀ ਦੌਰਾਨ ਡੇਢ ਕਰੋੜ ਰੁਪਏ ਦੀ ਨਕਦੀ ਅਤੇ ਡੇਢ ਕਿਲੋ ਸੋਨਾ ਬਰਾਮਦ ਕੀਤਾ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।