CBI Raid at Sisodia's House : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (Sanjay Singh)  ਨੇ ਮਨੀਸ਼ ਸਿਸੋਦੀਆ (Manish Sisodia) ਦੇ ਘਰ ਸੀਬੀਆਈ ਦੇ ਛਾਪੇ ਨੂੰ ਸਿਆਸੀ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਸ਼ਰਾਬ ਨੀਤੀ ਦੀ ਜਾਂਚ ਨਹੀਂ ਹੈ, ਮਕਸਦ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਅਤਾ ਨੂੰ ਰੋਕਣਾ ਹੈ। ਨਰਿੰਦਰ ਮੋਦੀ ਦਾ ਅਸਲੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ। ਭਾਜਪਾ ਦਿੱਲੀ ਦੇ ਸਿੱਖਿਆ ਮਾਡਲ ਤੋਂ ਪ੍ਰੇਸ਼ਾਨ ਹੈ। 

ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਦਾ ਅਖਬਾਰ ਤੱਕ ਸਿਸੋਦੀਆ ਦੀ ਤਾਰੀਫ ਕਰਦਾ ਹੈ। ਨਰਿੰਦਰ ਮੋਦੀ ਨੂੰ ਭ੍ਰਿਸ਼ਟਾਚਾਰ ਨਾਲ ਨਹੀਂ ਲੜਨਾ , ਸਗੋਂ ਉਹ ਵਿਰੋਧੀ ਧਿਰ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੇ ਹਨ। ਪੂਰੇ ਦੇਸ਼ 'ਚ ਭਾਜਪਾ ਦੇ ਭ੍ਰਿਸ਼ਟਾਚਾਰੀ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਸੀਬੀਆਈ ਦੇ ਛਾਪੇ ਹਮੇਸ਼ਾ ਦੂਜੀ ਧਿਰ ’ਤੇ ਪੈਂਦੇ ਹਨ ਕਿਉਂਕਿ ਸੀਬੀਆਈ ਦੀ ਕਾਰਵਾਈ ਭਾਜਪਾ ਦੀ ਹਤਾਸ਼ਾ , ਨਿਰਾਸ਼ਾ ਅਤੇ ਬੌਖਲਾਹਟ ਦਾ ਨਤੀਜਾ ਹੈ।

CBI ਰੇਡ ਦਾ ਮਕਸਦ ਕੇਜਰੀਵਾਲ ਦੀ ਲੋਕਪ੍ਰਿਅਤਾ ਨੂੰ ਰੋਕਣਾ ਹੈ : ਸੰਜੇ

ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਅਤਾ ਤੇਜ਼ੀ ਨਾਲ ਵੱਧ ਰਹੀ ਹੈ। ਅਜਿਹੇ ਵਿੱਚ ਭਾਜਪਾ ਨੂੰ ਇੱਕ ਹੀ ਚਿੰਤਾ ਹੈ ਕਿ ਕਿਵੇਂ ਕੇਜਰੀਵਾਲ ਨੂੰ ਰੋਕਣਾ ਹੈ ਪਰ ਹੁਣ ਸੀਐਮ ਕੇਜਰੀਵਾਲ ਨੂੰ ਕੋਈ ਨਹੀਂ ਰੋਕ ਸਕੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਜੇਲ੍ਹ ਵਿੱਚ ਡੱਕਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪ੍ਰਧਾਨ ਮੰਤਰੀ ਬੌਖਲਾ ਕੇ ਇਹ ਸਭ ਕੁਝ ਕਰ ਰਹੇ ਹਨ। ਸੀਬੀਆਈ ਦੇ ਛਾਪੇ ਦਾ ਮਕਸਦ ਸਿਰਫ਼ ਕੇਜਰੀਵਾਲ ਦੀ ਲੋਕਪ੍ਰਿਅਤਾ ਨੂੰ ਰੋਕਣਾ ਹੈ।

'ਆਪ' 'ਤੇ ਭ੍ਰਿਸ਼ਟਾਚਾਰ ਦਾ ਇਹ ਪਹਿਲਾ ਮਾਮਲਾ ਨਹੀਂ ਹੈ  : ਅਨੁਰਾਗ ਠਾਕੁਰ



ਓਥੇ ਹੀ ਹੁਣ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 'ਤੇ
ਕਥਿਤ 'ਸ਼ਰਾਬ ਭ੍ਰਿਸ਼ਟਾਚਾਰ' ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ, ਭ੍ਰਿਸ਼ਟ ਵਿਅਕਤੀ ਖ਼ੁਦ ਨੂੰ  ਬੇਗੁਨਾਹ ਸਾਬਤ ਕਰਨ ਦੀ ਕਿੰਨੀ ਵੀ ਕੋਸ਼ਿਸ਼ ਕਰ ਲਵੇ , ਉਹ ਫਿਰ ਵੀ ਭ੍ਰਿਸ਼ਟ ਰਹੇਗਾ। ਆਪ ਵਿਰੁੱਧ ਇਹ ਭ੍ਰਿਸ਼ਟਾਚਾਰ ਦਾ ਕੋਈ ਪਹਿਲਾ ਮਾਮਲਾ ਨਹੀਂ ਹੈ। ਦਿੱਲੀ ਵਿੱਚ ਸ਼ਰਾਬ ਦੀਆਂ ਦੁਕਾਨਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਹੋਇਆ ਹੈ।"

ਕੇਂਦਰੀ ਮੰਤਰੀ ਨੇ ਦੋਸ਼ ਲਗਾਉਂਦੇ ਹੋਏ ਸਵਾਲ ਕੀਤਾ ਕਿ ਦਿੱਲੀ ਦੀ ਸ਼ਰਾਬ ਨੀਤੀ ਉਸੇ ਦਿਨ ਵਾਪਸ ਲੈ ਲਈ ਗਈ ਸੀ ,ਜਿਸ ਦਿਨ ਇਸ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਗਏ ਸਨ। ਜੇ ਸ਼ਰਾਬ ਨੀਤੀ ਵਿੱਚ ਕੋਈ ਘਪਲਾ ਨਹੀਂ ਸੀ ਤਾਂ ਇਸਨੂੰ ਵਾਪਸ ਕਿਉਂ ਲਿਆ ਗਿਆ ?

 ਭ੍ਰਿਸ਼ਟਾਚਾਰੀਆਂ ਨੂੰ ਬਚਾ ਰਹੇ ਹੈ ਕੇਜਰੀਵਾਲ - ਅਨੁਰਾਗ ਠਾਕੁਰ


ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੇਜਰੀਵਾਲ ਭ੍ਰਿਸ਼ਟਾਚਾਰੀਆਂ ਨੂੰ ਬਚਾ ਰਿਹਾ ਹੈ। ਠਾਕੁਰ ਨੇ ਕਿਹਾ, ''ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਜਦੋਂ ਸਤੇਂਦਰ ਜੈਨ ਜੇਲ ਗਏ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਬਰਖਾਸਤ ਨਹੀਂ ਕੀਤਾ ਅਤੇ ਫਿਰ ਜੈਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਯਾਦਦਾਸ਼ਤ ਚਲੀ ਗਈ ਸੀ।

ਦਰਅਸਲ, ਅੱਜ ਸੀਬੀਆਈ ਨੇ ਦਿੱਲੀ-ਐਨਸੀਆਰ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਅਤੇ ਦਿੱਲੀ ਦੇ ਤਤਕਾਲੀ ਆਬਕਾਰੀ ਕਮਿਸ਼ਨਰ  (Delhi Excise Commissioner) ਅਰਵਾ ਗੋਪੀ ਕ੍ਰਿਸ਼ਨਾ ਦੇ ਘਰ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ।