CBI Raid : ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ, ਕਿਹਾ- ਜਾਂਚ 'ਚ ਦੇਵਾਂਗਾ ਪੂਰਾ ਸਹਿਯੋਗ
ਸੀਬੀਆਈ ਦੀ ਟੀਮ ਮਨੀਸ਼ ਸਿਓਦੀਆ ਦੇ ਘਰ ਪਹੁੰਚ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹ ਟਵੀਟ ਕਰ ਰਹੇ ਹਨ, 'ਸੀ.ਬੀ.ਆਈ. ਆਈ ਹੈ ,ਉਸ ਦਾ ਸੁਆਗਤ ਹੈ। ਅਸੀਂ ਬਹੁਤ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ।
हम सीबीआई का स्वागत करते हैं. जाँच में पूरा सहयोग देंगे ताकि सच जल्द सामने आ सके. अभी तक मुझ पर कई केस किए लेकिन कुछ नहीं निकला. इसमें भी कुछ नहीं निकलेगा. देश में अच्छी शिक्षा के लिए मेरा काम रोका नहीं जा सकता.
— Manish Sisodia (@msisodia) August 19, 2022
ਉਨ੍ਹਾਂ ਨੇ ਇਕ ਹੋਰ ਟਵੀਟ 'ਚ ਕਿਹਾ, 'ਇਹ ਲੋਕ ਦਿੱਲੀ ਦੀ ਸਿੱਖਿਆ ਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਪ੍ਰੇਸ਼ਾਨ ਹਨ। ਇਸੇ ਲਈ ਦਿੱਲੀ ਦੇ ਸਿਹਤ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਜੋ ਸਿੱਖਿਆ-ਸਿਹਤ ਦੇ ਚੰਗੇ ਕੰਮ ਰੋਕੇ ਜਾ ਸਕਣ। ਸਾਡੇ ਦੋਵਾਂ 'ਤੇ ਝੂਠੇ ਦੋਸ਼ ਲੱਗੇ ਹਨ। ਅਦਾਲਤ ਵਿੱਚ ਸੱਚ ਸਾਹਮਣੇ ਆ ਜਾਵੇਗਾ।
ਦੇਸ਼ ਵਿੱਚ ਚੰਗੀ ਸਿੱਖਿਆ ਲਈ ਮੇਰਾ ਕੰਮ ਰੋਕਿਆ ਨਹੀਂ ਜਾ ਸਕਦਾ
ये लोग दिल्ली की शिक्षा और स्वास्थ्य के शानदार काम से परेशान हैं. इसीलिए दिल्ली के स्वास्थ्य मंत्री और शिक्षा मंत्री को पकड़ा है ताकि शिक्षा स्वास्थ्य के अच्छे काम रोके जा सकें.
— Manish Sisodia (@msisodia) August 19, 2022
हम दोनों के ऊपर झूँठे आरोप हैं. कोर्ट में सच सामने आ जाएगा.
ਸਿਸੋਦੀਆ ਨੇ ਕਿਹਾ ਕਿ ਅਸੀਂ ਸੀਬੀਆਈ ਦਾ ਸਵਾਗਤ ਕਰਦੇ ਹਾਂ। ਜਾਂਚ ਵਿੱਚ ਪੂਰਾ ਸਹਿਯੋਗ ਦੇਵਾਂਗੇ ਤਾਂ ਜੋ ਸੱਚ ਜਲਦੀ ਸਾਹਮਣੇ ਆ ਸਕੇ। ਹੁਣ ਤੱਕ ਮੇਰੇ 'ਤੇ ਕਈ ਕੇਸ ਹੋ ਚੁੱਕੇ ਹਨ ਪਰ ਕੁਝ ਨਹੀਂ ਮਿਲਿਆ। ਇਸ 'ਚ ਵੀ ਕੁਝ ਨਹੀਂ ਨਿਕਲੇਗਾ। ਦੇਸ਼ ਵਿੱਚ ਚੰਗੀ ਸਿੱਖਿਆ ਲਈ ਮੇਰਾ ਕੰਮ ਰੋਕਿਆ ਨਹੀਂ ਜਾ ਸਕਦਾ।
ਸਾਡੇ ਕੰਮ ਤੋਂ ਕੇਂਦਰ ਪਰੇਸ਼ਾਨ, ਇਸ ਲਈ ਹੋਈ ਛਾਪੇਮਾਰੀ: ਮਨੀਸ਼ ਸਿਸੋਦੀਆ
ਉਨ੍ਹਾਂ ਕਿਹਾ, ''ਇਹ ਲੋਕ ਦਿੱਲੀ ਦੀ ਸਿੱਖਿਆ ਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਪ੍ਰੇਸ਼ਾਨ ਹਨ, ਇਸੇ ਲਈ ਉਨ੍ਹਾਂ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਤੇ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕੀਤਾ ਹੈ ਤਾਂ ਜੋ ਸਿੱਖਿਆ ਅਤੇ ਸਿਹਤ ਦੇ ਚੰਗੇ ਕੰਮ ਨੂੰ ਰੋਕਿਆ ਜਾ ਸਕੇ। ਸਾਡੇ ਦੋਵਾਂ 'ਤੇ ਝੂਠੇ ਦੋਸ਼ ਲੱਗੇ ਹਨ। ਅਦਾਲਤ 'ਚ ਸੱਚ ਸਾਹਮਣੇ ਆ ਜਾਵੇਗਾ।'
ਦਿੱਲੀ ਦੇ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਵਾਂਗੇ: ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ 'ਤੇ ਸੀਬੀਆਈ ਦੇ ਛਾਪੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ, ''ਪੂਰੀ ਦੁਨੀਆ ਦਿੱਲੀ ਦੇ ਸਿੱਖਿਆ ਤੇ ਸਿਹਤ ਮਾਡਲ ਦੀ ਚਰਚਾ ਕਰ ਰਹੀ ਹੈ। ਇਹ ਇਸ ਨੂੰ ਰੋਕਣਾ ਚਾਹੁੰਦੇ ਹਨ, ਇਸੇ ਲਈ ਦਿੱਲੀ ਦੇ ਸਿਹਤ ਤੇ ਸਿੱਖਿਆ ਮੰਤਰੀ 'ਤੇ ਛਾਪੇਮਾਰੀ ਤੇ ਗ੍ਰਿਫਤਾਰੀ ਦੀ ਕਾਰਵਾਈ ਚੱਲ ਰਹੀ ਹੈ। 75 ਸਾਲਾਂ ਵਿੱਚ ਜਿਸ ਨੇ ਵੀ ਚੰਗਾ ਕੰਮ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਰੋਕਿਆ ਗਿਆ। ਇਸੇ ਕਰਕੇ ਭਾਰਤ ਪਿੱਛੇ ਰਹਿ ਗਿਆ ਪਰ ਅਸੀਂ ਦਿੱਲੀ ਦੇ ਚੰਗੇ ਕੰਮ ਨੂੰ ਰੁਕਣ ਨਹੀਂ ਦੇਵਾਂਗੇ।
जिस दिन अमेरिका के सबसे बड़े अख़बार NYT के फ़्रंट पेज पर दिल्ली शिक्षा मॉडल की तारीफ़ और मनीष सिसोदिया की तस्वीर छपी, उसी दिन मनीष के घर केंद्र ने CBI भेजी
— Arvind Kejriwal (@ArvindKejriwal) August 19, 2022
CBI का स्वागत है। पूरा cooperate करेंगे। पहले भी कई जाँच/रेड हुईं। कुछ नहीं निकला। अब भी कुछ नहीं निकलेगा https://t.co/oQXitimbYZ