ਪੜਚੋਲ ਕਰੋ
Advertisement
ਜਿਵੇਂ ਹਿਟਲਰ ਨੇ ਯਹੂਦੀਆਂ ਨਾਲ ਕੀਤਾ, ਉਵੇਂ ਸਿੱਖਾਂ ਨਾਲ ਹੋਇਆ, ਸੀਬੀਆਈ ਵੱਲੋਂ ਸਿੱਖ ਕਤਲੇਆਮ ਨਸਲਕੁਸ਼ੀ ਕਰਾਰ
ਨਵੀਂ ਦਿੱਲੀ: ਕੇਂਦਰੀ ਜਾਂਚ ਏਜੰਸੀ ਨੇ 1984 ਦੇ ਸਿੱਖ ਕਤਲੇਆਮ ਨੂੰ ਮਨੁੱਖਤਾ ਵਿਰੁੱਧ ਜੁਰਮ ਕਰਾਰ ਦਿੰਦਿਆਂ ਇਸ ਨੂੰ ਨਾਜ਼ੀਆਂ ਵੱਲੋਂ ਯਹੂਦੀਆਂ 'ਤੇ ਕੀਤੇ ਅੱਤਿਆਚਾਰ ਨਾਲ ਮੇਲਿਆ ਹੈ। ਸੀਬੀਆਈ ਨੇ ਇਹ ਅਦਾਲਤ ਨੂੰ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਦੀ ਖ਼ਿਲਾਫ਼ਤ ਵਿੱਚ ਕਿਹਾ।
31 ਅਕਤੂਬਰ, 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਸਿੱਖਾਂ ਖ਼ਿਲਾਫ਼ ਹਿੰਸਾ ਭੜਕ ਗਈ ਸੀ। ਇਸ ਕਤਲੇਆਮ ਦੌਰਾਨ 3,000 ਤੋਂ ਵੱਧ ਸਿੱਖਾਂ ਨੂੰ ਕਤਲ ਕਰ ਦਿੱਤਾ ਗਿਆ ਸੀ। ਸੀਬੀਆਈ ਦਾ ਕਹਿਣਾ ਹੈ ਕਿ 1984 ਦੇ ਦੰਗੇ ਵਿਸ਼ਵ ਵਿੱਚ ਜਾਣੀਆਂ ਜਾਂਦੀਆਂ ਨਸਲਕੁਸ਼ੀਆਂ, ਆਰਮੇਨੀਅਨਜ਼ ਵੱਲੋਂ ਕੁਰਦਾਂ ਤੇ ਤੁਰਕਾਂ ਦੀ, ਨਾਜ਼ੀਆਂ ਵੱਲੋਂ ਯਹੂਦੀਆਂ ਦੀ ਤੇ ਬੰਗਲਾਦੇਸ਼ੀ ਤੇ ਭਾਰਤ ਵਿੱਚ ਵੱਖ-ਵੱਖ ਦੰਗਿਆਂ ਦੌਰਾਨ ਵੱਡੇ ਪੱਧਰ 'ਤੇ ਮਾਰੇ ਲੋਕਾਂ ਵਿੱਚੋਂ ਇੱਕ ਹਨ।
ਸੀਬੀਆਈ ਨੇ ਪਿਛਲੇ ਹਫ਼ਤੇ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੇ ਆਪਣੇ ਜਵਾਬ ਵਿੱਚ ਵੀ ਇਹੋ ਦੱਸਦਿਆਂ ਕਿਹਾ ਕਿ ਇੱਥੇ ਵੀ ਘੱਟ ਗਿਣਤੀ ਦੇ ਲੋਕਾਂ ਨੂੰ ਬਹੁਗਿਣਤੀ ਨਾਲ ਸਬੰਧਤ ਸਿਆਸੀ ਤੇ ਹੋਰ ਪਹੁੰਚ ਵਾਲਿਆਂ ਨੇ ਨਿਸ਼ਾਨਾ ਬਣਾਇਆ ਤੇ ਕਾਨੂੰਨ ਲਾਗੂ ਕਰਨ ਵਾਲਿਆਂ ਨੇ ਉਨ੍ਹਾਂ ਦੀ ਮਦਦ ਕੀਤੀ। ਏਜੰਸੀ ਨੇ ਸੱਜਣ ਕੁਮਾਰ ਦੀ ਜ਼ਮਾਨ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਚੰਗੇ ਸਿਆਸੀ ਅਸਰ-ਰਸੂਖ ਵਾਲਾ ਨੇਤਾ ਸੀ ਤੇ ਜੇਕਰ ਉਸ ਨੂੰ ਛੱਡ ਦਿੱਤਾ ਜਾਂਦਾ ਹੈ ਤਾਂ 1984 ਦੰਗਿਆਂ ਦੀ ਜਾਂਚ ਪ੍ਰਭਾਵਿਤ ਹੋਣੋਂ ਨਹੀਂ ਬਚਾਈ ਜਾ ਸਕਦੀ।
ਸੁਪਰੀਮ ਕੋਰਟ ਵਿੱਚ ਸੱਜਣ ਕੁਮਾਰ ਦੀ ਜ਼ਮਾਨਤ ਵਾਲੇ ਮਾਮਲੇ ਦੀ ਸੁਣਵਾਈ 25 ਮਾਰਚ ਨੂੰ ਹੋ ਸਕਦੀ ਹੈ। ਇਸ ਤੋਂ ਪਹਿਲਾਂ ਜਸਟਿਸ ਸੰਜੀਵ ਖੰਨਾ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ ਸੀ। ਸੱਜਣ ਕੁਮਾਰ ਨੇ ਖ਼ੁਦ ਨੂੰ ਸਿੱਖਾਂ ਦੇ ਕਾਤਲ ਗਰਦਾਨੇ ਜਾਣ ਵਾਲੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਅਦਾਲਤ ਨੇ 14 ਜਨਵਰੀ ਨੂੰ ਸੀਬੀਆਈ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਸੀ, ਜਿਸ ਵਿੱਚ ਸੀਬੀਆਈ ਨੇ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਹੈ। ਸੱਜਣ ਕੁਮਾਰ ਦੱਖਣੀ ਦਿੱਲੀ ਦੇ ਰਾਜ ਨਗਰ ਭਾਗ-1 ਦੀ ਪਾਲਮ ਕਾਲੋਨੀ ਵਿੱਚ ਪੰਜ ਸਿੱਖਾਂ ਦੇ ਕਤਲ ਅਤੇ ਰਾਜ ਨਗਰ ਭਾਗ-2 ਵਿੱਚ ਗੁਰਦੁਆਰੇ ਨੂੰ ਅੱਗ ਦੇ ਹਵਾਲੇ ਕਰਨ ਦੇ ਮਾਮਲਿਆਂ ਵਿੱਚ ਤਾ-ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement