CBI Reopens Probe Against Lalu Yadav : ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀਆਂ ਮੁਸੀਬਤਾਂ ਫਿਰ ਵਧਣ ਜਾ ਰਹੀਆਂ ਹਨ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਦੇ ਖਿਲਾਫ ਮੁੜ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਰੇਲਵੇ ਪ੍ਰਾਜੈਕਟਾਂ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਹੈ। ਲਾਲੂ ਯਾਦਵ ਯੂ.ਪੀ.ਏ.-1 ਸਰਕਾਰ 'ਚ ਇਹ ਪੋਰਟਫੋਲੀਓ ਸੰਭਾਲ ਰਹੇ ਸਨ। ਦੋਸ਼ ਹੈ ਕਿ ਉਦੋਂ ਹੀ ਭ੍ਰਿਸ਼ਟਾਚਾਰ ਹੋਇਆ। ਇਸ ਮਾਮਲੇ ਵਿੱਚ ਸੀਬੀਆਈ ਨੇ 2018 ਵਿੱਚ ਜਾਂਚ ਸ਼ੁਰੂ ਕੀਤੀ ਸੀ। ਜਾਂਚ ਮਈ 2021 ਵਿੱਚ ਬੰਦ ਕਰ ਦਿੱਤੀ ਗਈ ਸੀ। ਇਹ ਮਾਮਲਾ ਹੁਣ ਫਿਰ ਖੁੱਲ੍ਹਿਆ ਹੈ।

ਭਾਰਤੀ ਰੇਲਵੇ ਦੇ ਪ੍ਰਾਜੈਕਟਾਂ 'ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਹੋਣ 'ਤੇ ਲਾਲੂ 'ਤੇ ਮੁਸੀਬਤਾਂ ਦੇ ਬੱਦਲ ਮੰਡਰਾ ਰਹੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਹੋਰ ਕੇਸਾਂ ਵਿਚ ਸਜ਼ਾ ਮਿਲ ਚੁੱਕੀ ਹੈ ਅਤੇ ਉਹ ਲੰਮਾ ਸਮਾਂ ਜੇਲ੍ਹ ਵਿਚ ਵੀ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦਾ ਇਕ ਗੰਭੀਰ ਬੀਮਾਰੀ ਦਾ ਇਲਾਜ ਵੀ ਕਰਵਾਇਆ ਗਿਆ ਸੀ, ਜਿਸ 'ਚ ਉਨ੍ਹਾਂ ਦੀ ਬੇਟੀ ਨੇ ਕਿਡਨੀ ਦਾਨ ਕੀਤੀ ਸੀ। ਚਾਰਾ ਘੁਟਾਲੇ ਵਿੱਚ ਲਾਲੂ ਦਾ ਨਾਂ ਮੁੱਖ ਮੁਲਜ਼ਮ ਵਜੋਂ ਰਿਹਾ। ਇਸ ਤੋਂ ਇਲਾਵਾ ਜਦੋਂ ਉਹ ਯੂ.ਪੀ.ਏ.-1 ਸਰਕਾਰ 'ਚ ਰੇਲਵੇ ਪ੍ਰੋਜੈਕਟਾਂ ਦਾ ਪੋਰਟਫੋਲੀਓ ਸੰਭਾਲ ਰਹੇ ਸਨ ਤਾਂ ਉਨ੍ਹਾਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਸਨ।

CBI Reopens Probe Against Lalu Yadav : ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀਆਂ ਮੁਸੀਬਤਾਂ ਫਿਰ ਵਧਣ ਜਾ ਰਹੀਆਂ ਹਨ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਦੇ ਖਿਲਾਫ ਮੁੜ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਰੇਲਵੇ ਪ੍ਰਾਜੈਕਟਾਂ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਹੈ। ਲਾਲੂ ਯਾਦਵ ਯੂ.ਪੀ.ਏ.-1 ਸਰਕਾਰ 'ਚ ਇਹ ਪੋਰਟਫੋਲੀਓ ਸੰਭਾਲ ਰਹੇ ਸਨ। ਦੋਸ਼ ਹੈ ਕਿ ਉਦੋਂ ਹੀ ਭ੍ਰਿਸ਼ਟਾਚਾਰ ਹੋਇਆ। ਇਸ ਮਾਮਲੇ ਵਿੱਚ ਸੀਬੀਆਈ ਨੇ 2018 ਵਿੱਚ ਜਾਂਚ ਸ਼ੁਰੂ ਕੀਤੀ ਸੀ। ਜਾਂਚ ਮਈ 2021 ਵਿੱਚ ਬੰਦ ਕਰ ਦਿੱਤੀ ਗਈ ਸੀ। ਇਹ ਮਾਮਲਾ ਹੁਣ ਫਿਰ ਖੁੱਲ੍ਹਿਆ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।