ਲਖਨਾਉ: CBI ਨੇ ਹਾਥਰਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਸਿਫਾਰਸ਼ ਯੋਗੀ ਸਰਕਾਰ ਨੇ ਕੇਂਦਰ ਨੂੰ ਭੇਜੀ ਸੀ। ਤੁਹਾਨੂੰ ਦੱਸ ਦਈਏ ਕਿ 14 ਸਤੰਬਰ ਨੂੰ ਚਾਰ ਨੌਜਵਾਨਾਂ ਨੇ 19 ਸਾਲਾ ਦਲਿਤ ਲੜਕੀ ਨਾਲ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਕੀਤਾ ਸੀ। 29 ਸਤੰਬਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਇਲਾਜ ਦੌਰਾਨ ਪੀੜਤ ਦੀ ਮੌਤ ਹੋ ਗਈ ਸੀ।


ਪੀੜਤ ਦੀ ਮ੍ਰਿਤਕ ਦੇਹ ਦਾ ਪੁਲਿਸ ਨੇ ਜਬਰੀ ਉਸ ਦੇ ਘਰ ਨੇੜੇ 30 ਸਤੰਬਰ ਨੂੰ ਸਾੜ ਦਿੱਤੀ ਸੀ। ਉਸ ਦੇ ਪਰਿਵਾਰ ਦਾ ਦੋਸ਼ ਹੈ ਕਿ ਸਥਾਨਕ ਪੁਲਿਸ ਨੇ ਜਲਦਬਾਜ਼ੀ ਵਿਚ ਅੰਤਿਮ ਸੰਸਕਾਰ ਨਹੀਂ ਕਰਨ ਦਿੱਤਾ।ਹਾਲਾਂਕਿ, ਸਥਾਨਕ ਪੁਲਿਸ ਦਾ ਦਾਅਵਾ ਹੈ ਕਿ ਅੰਤਿਮ ਸੰਸਕਾਰ ਪਰਿਵਾਰ ਦੀ ਇੱਛਾ ਦੇ ਅਨੁਸਾਰ ਕੀਤਾ ਗਿਆ ਸੀ।


ਇਸ ਘਟਨਾ ਨੂੰ ਲੈ ਕੇ ਕਾਫ਼ੀ ਵਿਵਾਦ ਹੋਇਆ ਸੀ। ਵਿਰੋਧੀ ਪਾਰਟੀਆਂ ਨੇ ਯੋਗੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋਏ। ਇਸ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੀਬੀਆਈ ਜਾਂਚ ਦਾ ਐਲਾਨ ਕੀਤਾ। ਐਸ.ਆਈ.ਟੀ. ਵਲੋਂ ਹਾਥਰਸ ਮਾਮਲੇ ਵਿੱਚ ਜਾਂਚ ਦੇ ਅਧਾਰ ਤੇ ਐਸ.ਪੀ. ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ।
ਯੋਗੀ ਸਰਕਾਰ ਨੇ ਹਾਲ ਹੀ ਵਿੱਚ ਇਸ ਮਾਮਲੇ ਬਾਰੇ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਖਲ ਕੀਤਾ ਸੀ। ਲਿਖਿਆ ਗਿਆ ਹੈ ਕਿ ਸਰਕਾਰ ਚਾਹੁੰਦੀ ਹੈ ਕਿ ਅਜਿਹੇ ਦੁਖਦਾਈ ਹਾਦਸੇ ਵਿਚ ਮਾਰੀ ਗਈ ਲੜਕੀ ਨੂੰ ਇਨਸਾਫ ਮਿਲੇ।