ਸੀਬੀਆਈ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਪੁੱਛਗਿੱਛ ਲਈ ਭੇਜਿਆ ਸੰਮਨ
CBI Summoned Satya Pal Malik: ਸੀਬੀਆਈ ਨੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਸੰਮਨ ਭੇਜਿਆ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ 27 ਅਤੇ 28 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
CBI Summoned Satya Pal Malik: ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਜ਼ੁਬਾਨੀ ਸੰਮਨ ਭੇਜਿਆ ਹੈ। ਏਜੰਸੀ ਨੇ ਉਨ੍ਹਾਂ ਨੂੰ 27 ਅਤੇ 28 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਹੈ। ਸੀਬੀਆਈ ਨੇ ਇਸ ਸਬੰਧ ਵਿੱਚ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਹੈ।
ਏਜੰਸੀ ਨੇ ਜੰਮੂ-ਕਸ਼ਮੀਰ 'ਚ ਦੋ ਪ੍ਰੋਜੈਕਟਾਂ 'ਚ ਗੜਬੜੀਆਂ ਨੂੰ ਲੈ ਕੇ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਸੀ.ਬੀ.ਆਈ. ਨੇ ਉਨ੍ਹਾਂ ਨੂੰ ਸੱਦਿਆ ਹੈ। ਮਲਿਕ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਦੋ ਫਾਈਲਾਂ 'ਤੇ ਦਸਤਖਤ ਕਰਨ ਲਈ 300 ਕਰੋੜ ਦਾ ਆਫਰ ਮਿਲਿਆ ਸੀ। ਸੀਬੀਆਈ ਨੇ ਪਿਛਲੇ ਸਾਲ ਅਕਤੂਬਰ ਵਿੱਚ ਵੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਸੀ।
भ्रस्टाचार केस में पूर्व राज्यपाल सत्यपाल मलिक को CBI का समन@vivekstake | https://t.co/smwhXUROiK #CBI #satypalmalik #BreakingNews #JammuKashmir pic.twitter.com/INSOHxAhih
— ABP News (@ABPNews) April 21, 2023">






















