ਭ੍ਰਿਸ਼ਟਾਚਾਰ 'ਚ ਘਿਰੇ 22 ਸੀਨੀਅਰ ਅਫ਼ਸਰਾਂ 'ਤੇ ਵੱਡੀ ਕਾਰਵਾਈ
ਕੇਂਦਰੀ ਅਸਿੱਧੇ ਟੈਕਸ ਤੇ ਕਸਟਮ ਬੋਰਡ (ਸੀਬੀਆਈਸੀ) ਨੇ ਸੋਮਵਾਰ ਨੂੰ 22 ਹੋਰ ਸੀਨੀਅਰ ਅਧਿਕਾਰੀਆਂ ਨੂੰ ਸੇਵਾਮੁਕਤ ਕਰ ਦਿੱਤਾ। ਇਨ੍ਹਾਂ ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮੌਲਿਕ ਨਿਯਮ 56 (ਜੇ) ਤਹਿਤ ਰਿਟਾਇਰ ਕੀਤਾ ਗਿਆ ਹੈ।

ਨਵੀਂ ਦਿੱਲੀ: ਕੇਂਦਰੀ ਅਸਿੱਧੇ ਟੈਕਸ ਤੇ ਕਸਟਮ ਬੋਰਡ (ਸੀਬੀਆਈਸੀ) ਨੇ ਸੋਮਵਾਰ ਨੂੰ 22 ਹੋਰ ਸੀਨੀਅਰ ਅਧਿਕਾਰੀਆਂ ਨੂੰ ਸੇਵਾਮੁਕਤ ਕਰ ਦਿੱਤਾ। ਇਨ੍ਹਾਂ ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮੌਲਿਕ ਨਿਯਮ 56 (ਜੇ) ਤਹਿਤ ਰਿਟਾਇਰ ਕੀਤਾ ਗਿਆ ਹੈ। ਦਰਅਸਲ ਭ੍ਰਿਸ਼ਟਾਚਾਰ ਤੇ ਹੋਰ ਦੋਸ਼ਾਂ ਕਾਰਨ ਇਨ੍ਹਾਂ ਅਧਿਕਾਰੀਆਂ 'ਤੇ ਇਹ ਗਾਜ ਡਿੱਗੀ ਹੈ। ਇਹ ਸਾਰੇ ਅਧਿਕਾਰੀ ਸੁਪਰਡੈਂਟ/ਏਓ ਰੈਂਕ ਵਜੋਂ ਤਾਇਨਾਤ ਸਨ।
Central Board of Indirect Taxes & Customs (CBIC) has compulsorily retired yet another 22 senior officers of the rank of Superintendent/AO under Fundamental Rule 56 (J) in the public interest, due to corruption and other charges. pic.twitter.com/848fScXJdG
— ANI (@ANI) August 26, 2019
ਦਰਅਸਲ ਇਹ ਕਦਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਲ ਕਿਲ੍ਹੇ ਤੋਂ ਸੁਤੰਤਰਤਾ ਦਿਵਸ ਮੌਕੇ ਦੇਸ਼ ਨੂੰ ਦਿੱਤੇ ਸੰਬੋਧਨ ਤੋਂ ਬਾਅਦ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਕੁਝ ਲੋਕ ਟੈਕਸ ਪ੍ਰਸ਼ਾਸਨ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਰਹੇ ਹਨ। ਉਹ ਇਸ ਦੀ ਵਰਤੋਂ ਟੈਕਸਦਾਤਾਵਾਂ ਨੂੰ ਪ੍ਰੇਸ਼ਾਨ ਕਰਨ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਇਸ ਕਿਸਮ ਦੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਸਰਕਾਰ ਨੇ ਹਾਲ ਹੀ ਵਿੱਚ ਅਜਿਹੇ ਮਾਮਲਿਆਂ ਵਿੱਚ ਸ਼ਾਮਲ ਕਰ ਅਧਿਕਾਰੀਆਂ ਨੂੰ ਜ਼ਰੂਰੀ ਤੌਰ 'ਤੇ ਰਿਟਾਇਰ ਕਰਨ ਦਾ ਸਾਹਸੀ ਕਦਮ ਚੁੱਕਿਆ ਹੈ।
ਸੀਬੀਆਈਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਹਾਲ ਹੀ ਵਿੱਚ ਟੈਕਸ ਅਧਿਕਾਰੀਆਂ ਦੀ ਇੱਕ ਵੱਡੀ ਗਿਣਤੀ ਨੂੰ ਰਿਟਾਇਰ ਕਰਨ ਲਈ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ। ਦੱਸ ਦੇਈਏ 27 ਜੂਨ ਨੂੰ ਕੇਂਦਰੀ ਡਾਇਰੈਕਟ ਟੈਕਸ ਬੋਰਡ (ਸੀਬੀਡੀਟੀ) ਦੇ 12 ਅਧਿਕਾਰੀਆਂ ਸਣੇ ਉੱਚ ਰੈਂਕ ਵਾਲੇ ਭਾਰਤੀ ਮਾਲ ਸੇਵਾ ਅਧਿਕਾਰੀਆਂ ਨੂੰ ਲਾਜ਼ਮੀ ਸੇਵਾ ਮੁਕਤ ਕੀਤਾ ਗਿਆ ਸੀ।






















