ਨਵੀਂ ਦਿੱਲੀ: ਸੀਬੀਐਸਈ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਦਾ ਅਕਾਊਂਟੈਂਸੀ ਦਾ ਪੇਪਰ ਲੀਕ ਹੋਣ ਸਬੰਧੀ ਮੀਡੀਆ ਵਿੱਚ ਰਿਪੋਰਟਾਂ ਆ ਰਹੀਆਂ ਹਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਪੇਪਰ ਲੀਕ ਹੋਣ ਸਬੰਧੀ ਸ਼ਿਕਾਇਤ ਮਿਲੀ ਹੈ ਤੇ ਅਧਿਕਾਰੀਆਂ ਨੂੰ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਹ ਪੇਪਰ ਵੱਟਸਅਪ 'ਤੇ ਲੀਕ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਜਲਦ ਤੋਂ ਜਲਦ ਕਾਰਵਾਈ ਹੋਵੇਗੀ। ਵਿਦਿਆਰਥੀਆਂ ਦੇ ਮਾਪੇ ਸਿੱਖਿਆ ਪ੍ਰਬੰਧ 'ਤੇ ਸਵਾਲ ਖੜ੍ਹੇ ਕਰ ਰਹੇ ਹਨ। ਮਾਪਿਆਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਇਸ ਕਾਰਨ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਸਟਾਫ਼ ਸਿਲੈਕਸ਼ਨ ਕਮਿਸ਼ਨ ਦਾ ਪੇਪਰ ਲੀਕ ਮਾਮਲਾ ਵੀ ਸੁਪਰੀਮ ਕੋਰਟ ਪੁੱਜ ਗਿਆ ਹੈ। ਕੇਂਦਰ ਸਰਕਾਰ ਨੇ ਵੀ ਇਸ ਮਾਮਲੇ 'ਚ ਸੀ.ਬੀ.ਆਈ. ਜਾਂਚ ਦੇ ਆਦੇਸ਼ ਦਿੱਤੇ ਹਨ।