Farmers Protest: ਕਿਸਾਨ ਅੰਦੋਲਨ ਵਿਚਾਲੇ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ, CBSE ਨੇ ਵਿਦਿਆਰਥੀਆਂ ਅਤੇ ਪਰਿਵਾਰਾਂ ਲਈ ਐਡਵਾਈਜ਼ਰੀ ਕੀਤੀ ਜਾਰੀ
CBSE Board Exam: ਕਿਸਾਨ ਅੰਦੋਲਨ ਦੇ ਵਿਚਕਾਰ CBSE 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਬੋਰਡ ਨੇ ਫਰਜ਼ੀ ਖਬਰਾਂ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਵੀ ਕਿਹਾ ਹੈ।
CBSE Board Exam: ਕਿਸਾਨ ਅੰਦੋਲਨ ਦੇ ਵਿਚਕਾਰ ਸੀਬੀਐਸਈ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ ਯਾਨੀ ਕੱਲ੍ਹ ਤੋਂ ਸ਼ੁਰੂ ਹੋ ਰਹੀਆਂ ਹਨ। ਅਜਿਹੇ ਵਿੱਚ ਬੋਰਡ ਵੱਲੋਂ ਸਕੂਲਾਂ, ਵਿਦਿਆਰਥੀਆਂ ਅਤੇ ਸਰਪ੍ਰਸਤਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਦਰਅਸਲ ਪ੍ਰੀਖਿਆ ਦਾ ਸਮਾਂ ਸਵੇਰੇ 10.30 ਵਜੇ ਦਾ ਹੈ। ਅਜਿਹੇ 'ਚ ਬੰਦ ਸੜਕਾਂ ਅਤੇ ਟ੍ਰੈਫਿਕ ਸਮੱਸਿਆ ਨੂੰ ਦੇਖਦਿਆਂ ਹੋਇਆਂ ਬੋਰਡ ਨੇ ਵਿਦਿਆਰਥੀਆਂ ਨੂੰ ਜਲਦੀ ਘਰੋਂ ਨਿਕਲਣ ਅਤੇ ਹੋ ਸਕੇ ਤਾਂ ਮੈਟਰੋ ਸੇਵਾ ਲੈਣ ਦੀ ਸਲਾਹ ਦਿੱਤੀ ਹੈ।
CBSE ਵੱਲੋਂ ਜਾਰੀ ਐਡਵਾਈਜ਼ਰੀ ਮੁਤਾਬਕ, "ਇਸ ਸਾਲ ਭਾਰਤ ਅਤੇ ਵਿਦੇਸ਼ਾਂ ਦੇ 26 ਦੇਸ਼ਾਂ ਦੇ 39 ਲੱਖ ਤੋਂ ਵੱਧ ਵਿਦਿਆਰਥੀ ਪ੍ਰੀਖਿਆ ਦੇਣਗੇ। ਇਸ ਦੇ ਲਈ 5 ਲੱਖ 80 ਹਜ਼ਾਰ 192 ਵਿਦਿਆਰਥੀ 877 ਪ੍ਰੀਖਿਆ ਕੇਂਦਰਾਂ 'ਤੇ ਦਿੱਲੀ ਬੋਰਡ ਦੀ ਪ੍ਰੀਖਿਆ ਦੇਣਗੇ।"
ਇਹ ਯਕੀਨੀ ਬਣਾਉਣ ਲਈ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। CBSE ਨੇ ਕਿਹਾ, "ਸਾਰੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਤੋਂ ਜਲਦੀ ਨਿਕਲਣਾ ਚਾਹੀਦਾ ਹੈ, ਤਾਂ ਜੋ ਉਹ ਸਮੇਂ ਸਿਰ ਪ੍ਰੀਖਿਆ ਕੇਂਦਰ ਤੱਕ ਪਹੁੰਚ ਸਕਣ। ਪ੍ਰੀਖਿਆ ਕੇਂਦਰ ਤੱਕ ਪਹੁੰਚਣ ਲਈ ਮੈਟਰੋ ਸੇਵਾ ਦੀ ਵਰਤੋਂ ਕਰੋ, ਜੋ ਕਿ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।"
ਇਹ ਵੀ ਪੜ੍ਹੋ: Pm modi in Dubai: PM ਮੋਦੀ ਨੇ ਅਬੂ ਧਾਬੀ 'ਚ ਵਿਸ਼ਾਲ BAPS ਹਿੰਦੂ ਮੰਦਰ ਦਾ ਕੀਤਾ ਉਦਘਾਟਨPm modi in Dubai: PM ਮੋਦੀ ਨੇ ਅਬੂ ਧਾਬੀ 'ਚ ਵਿਸ਼ਾਲ BAPS ਹਿੰਦੂ ਮੰਦਰ ਦਾ ਕੀਤਾ ਉਦਘਾਟਨ
ਸੀਬੀਐਸਈ ਨੇ ਅੱਗੇ ਕਿਹਾ ਕਿ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਸੀਬੀਐਸਈ ਦੇ ਵਿਦਿਆਰਥੀਆਂ ਨੂੰ ਸਥਾਨਕ ਸਥਿਤੀਆਂ, ਆਵਾਜਾਈ, ਮੌਸਮ ਦੀ ਸਥਿਤੀ ਅਤੇ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਵੇਰੇ 10:00 ਵਜੇ (IST) ਜਾਂ ਇਸ ਤੋਂ ਪਹਿਲਾਂ ਪ੍ਰੀਖਿਆ ਕੇਂਦਰ ਵਿੱਚ ਪਹੁੰਚਣ ਦੀ ਯੋਜਨਾ ਬਣਾਉਣੀ ਚਾਹੀਦੀ ਹੈ। ਇਹ ਵੀ ਕਿਹਾ ਗਿਆ ਕਿ ਸਵੇਰੇ 10 ਵਜੇ ਤੋਂ ਬਾਅਦ ਕਿਸੇ ਵੀ ਵਿਦਿਆਰਥੀ ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਸੀਬੀਐਸਈ ਨੇ ਸਾਰੇ ਸਕੂਲਾਂ ਨੂੰ ਮਾਪਿਆਂ ਅਤੇ ਵਿਦਿਆਰਥੀਆਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। 15 ਫਰਵਰੀ ਤੋਂ ਸ਼ੁਰੂ ਹੋਣ ਵਾਲੀ CBSE ਬੋਰਡ ਦੀ ਪ੍ਰੀਖਿਆ ਦੁਪਹਿਰ 1:30 ਵਜੇ ਸਮਾਪਤ ਹੋਵੇਗੀ। CBSE ਨੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ 2024 ਦੀਆਂ ਬੋਰਡ ਪ੍ਰੀਖਿਆਵਾਂ ਦੌਰਾਨ ਕਿਸੇ ਵੀ ਜਾਅਲੀ ਖ਼ਬਰਾਂ ਅਤੇ ਅਫਵਾਹਾਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ।
ਇਹ ਵੀ ਪੜ੍ਹੋ: Punjab news: ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਸੁੱਟਣ ਦੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੇ ਸਖ਼ਤ ਸ਼ਬਦਾਂ 'ਚ ਕੀਤੀ ਨਿੰਦਾ
Education Loan Information:
Calculate Education Loan EMI