Army Chopper Crash: ਤਾਮਿਲਨਾਡੂ ਦੇ ਊਟੀ 'ਚ ਫੌਜ ਕ੍ਰੈਸ਼ ਹੋਏ ਹੈਲੀਕਾਪਟਰ ਵਿੱਚ ਸੀਡੀਐਸ ਬਿਪਿਨ ਰਾਵਤ, ਉਨ੍ਹਾਂ ਦਾ ਸਟਾਫ ਤੇ ਕੁਝ ਪਰਿਵਾਰਕ ਮੈਂਬਰ ਸਵਾਰ ਸਨ। ਇਸ ਦੀ ਪੁਸ਼ਟੀ ਭਾਰਤੀ ਹਵਾਈ ਫੌਜ ਨੇ ਕੀਤੀ ਹੈ।


 






ਖਬਰ ਏਜੰਸੀ ਮੁਤਾਬਕ ਤਾਮਿਲਨਾਡੂ ਦੇ ਕੂਨੂਰ 'ਚ ਫੌਜ ਦਾ Mi-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ, ਜਿਸ ਵਿੱਚ CDS ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ। ਇਸ ਹੈਲੀਕਾਪਟਰ 'ਚ ਫੌਜ ਦੇ ਸੀਨੀਅਰ ਅਧਿਕਾਰੀਆਂ ਸਮੇਤ ਕੁੱਲ 14 ਲੋਕ ਸਵਾਰ ਸਨ।



ਹੈਲੀਕਾਪਟਰ ਹਾਦਸੇ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਫੌਜ ਦਾ ਹੈਲੀਕਾਪਟਰ ਖਰਾਬ ਮੌਸਮ ਕਾਰਨ ਹਾਦਸਾਗ੍ਰਸਤ ਹੋਇਆ ਜਾਂ ਕਿਸੇ ਤਕਨੀਕੀ ਖਰਾਬੀ ਕਾਰਨ। ਭਾਰਤੀ ਹਵਾਈ ਸੈਨਾ ਨੇ ਵੀ ਇਸ ਘਟਨਾ 'ਤੇ ਟਵੀਟ ਕਰਕੇ ਪੁਸ਼ਟੀ ਕੀਤੀ ਹੈ ਕਿ ਜਨਰਲ ਰਾਵਤ ਇਸ ਹੈਲੀਕਾਪਟਰ 'ਚ ਸਵਾਰ ਸਨ। ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।


 






 



ਹਾਦਸੇ ਤੋਂ ਬਾਅਦ ਹੈਲੀਕਾਪਟਰ 'ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਹੈਲੀਕਾਪਟਰ ਕ੍ਰੈਸ਼ ਹੋਣ ਤੋਂ ਬਾਅਦ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ ਤੇ ਮਦਦ ਕਰਨੀ ਸ਼ੁਰੂ ਕਰ ਦਿੱਤੀ। ਹਵਾਈ ਸੈਨਾ ਦੇ ਸੂਤਰਾਂ ਦਾ ਕਹਿਣਾ ਹੈ ਕਿ ਜਲਦੀ ਹੀ ਘਟਨਾ ਸਥਾਨ 'ਤੇ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


'ਏਬੀਪੀ ਨਿਊਜ਼' ਮੁਤਾਬਕ ਫੌਜ ਦੇ ਇਸ ਹੈਲੀਕਾਪਟਰ 'ਚ ਸਵਾਰ ਲੋਕਾਂ ਦੀ ਸੂਚੀ ਸਾਹਮਣੇ ਆਈ ਹੈ। ਇਨ੍ਹਾਂ ਵਿੱਚ ਸੀਡੀਐਸ ਬਿਪਿਨ ਰਾਵਤ ਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਮੈਂਬਰ ਤੋਂ ਇਲਾਵਾ ਉਨ੍ਹਾਂ ਦੇ ਕਰਮਚਾਰੀ ਵੀ ਸ਼ਾਮਲ ਸਨ।






 


ਜਨਰਲ ਰਾਵਤ ਤੋਂ ਇਲਾਵਾ ਹੈਲੀਕਾਪਟਰ 'ਚ ਸਵਾਰ ਲੋਕਾਂ 'ਚ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲਐਸ ਲਿਡਰ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ, ਗੁਰਸੇਵਕ ਸਿੰਘ, ਜਤਿੰਦਰ ਕੁਮਾਰ, ਵਿਵੇਕ ਕੁਮਾਰ, ਬੀ ਸਾਈਂ ਤੇਜਾ ਤੇ ਹੌਲਦਾਰ ਸਤਪਾਲ ਸ਼ਾਮਲ ਸਨ। Mi-17 ਹੈਲੀਕਾਪਟਰਾਂ ਦੀ ਵਰਤੋਂ ਆਵਾਜਾਈ ਲਈ ਕੀਤੀ ਜਾਂਦੀ ਹੈ। ਜ਼ਿਆਦਾਤਰ ਫੌਜੀ ਅਧਿਕਾਰੀ ਇਸ ਹੈਲੀਕਾਪਟਰ ਦੀ ਵਰਤੋਂ ਕਰਦੇ ਹਨ।


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ