CDS General Bipin Rawat's Helicopter Crash Report: CDS ਜਨਰਲ ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਦੀ ਜਾਂਚ ਲਈ ਬਣਾਈ ਗਈ ਕੋਰਟ ਆਫ ਇਨਕੁਆਰੀ ਦੀ ਰਿਪੋਰਟ ਤੋਂ ਵੱਡਾ ਖੁਲਾਸਾ ਹੋਇਆ ਹੈ। ਸੀਡੀਐਸ ਹੈਲੀਕਾਪਟਰ ਕਰੈਸ਼ ਹੋਣ ਦਾ ਵੱਡਾ ਕਾਰਨ ਖ਼ਰਾਬ ਮੌਸਮ ਮੰਨਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਕਮੇਟੀ ਨੇ ਆਪਣੀ ਰਿਪੋਰਟ ਮੁਕੰਮਲ ਕਰ ਲਈ ਹੈ ਅਤੇ ਹੁਣ ਕਾਨੂੰਨੀ ਸਲਾਹ ਲਈ ਲੀਗਲ ਵਿੰਗ ਨੂੰ ਭੇਜ ਦਿੱਤੀ ਗਈ ਹੈ। ਜਲਦੀ ਹੀ ਰਿਪੋਰਟ ਏਅਰ ਫੋਰਸ ਚੀਫ ਨੂੰ ਸੌਂਪ ਦਿੱਤੀ ਜਾਵੇਗੀ।


ਰਿਪੋਰਟ ਬਾਰੇ ਅਜੇ ਤਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ 


ਹਾਲਾਂਕਿ ਇਸ ਰਿਪੋਰਟ ਬਾਰੇ ਹਵਾਈ ਸੈਨਾ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਪਰ ਸੂਤਰਾਂ ਅਨੁਸਾਰ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਕਮੇਟੀ ਨੇ ਪਾਇਆ ਹੈ ਕਿ ਸ਼ਾਇਦ ਖ਼ਰਾਬ ਮੌਸਮ ਕਾਰਨ ਪਾਇਲਟਾਂ ਦਾ ‘ਬੇਹੋਸ਼’ ਹੋਇਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਤਕਨੀਕੀ ਭਾਸ਼ਾ ਵਿਚ ਇਸ ਨੂੰ CFIT ਭਾਵ 'ਕੰਟਰੋਲਡ ਫਲਾਈਟ ਇਨਟੂ ਟੇਰੇਨ' ਕਿਹਾ ਜਾਂਦਾ ਹੈ। ਹਵਾਈ ਸੈਨਾ ਦੀ ਟ੍ਰੇਨਿੰਗ ਕਮਾਂਡ ਦੇ ਕਮਾਂਡਿੰਗ-ਇਨ-ਚੀਫ਼ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਦੀ ਅਗਵਾਈ ਵਿੱਚ ਰੱਖਿਆ ਮੰਤਰਾਲੇ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਤਿੰਨ-ਸੇਵਾ ਜਾਂਚ ਦੇ ਹੁਕਮ ਦਿੱਤੇ ਹਨ।


ਇਸ ਹਾਦਸੇ '14 ਲੋਕਾਂ ਦੀ ਮੌਤ ਹੋ ਗਈ


ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਕੁੱਲ 14 ਲੋਕਾਂ ਦੀ ਮੌਤ ਤੋਂ ਬਾਅਦ ਸਵਾਲ ਉਠਾਏ ਜਾ ਰਹੇ ਹਨ ਕਿ ਆਖਿਰ ਹਵਾਈ ਸੈਨਾ ਦਾ 'ਐਮਆਈ-17ਵੀ5' ਹੈਲੀਕਾਪਟਰ ਹਾਦਸਾਗ੍ਰਸਤ ਕਿਵੇਂ ਹੋਇਆ? ਹਵਾਈ ਫੌਜ ਨੇ ਹਾਦਸੇ ਦੀ ਜਾਂਚ ਲਈ ਕੋਰਟ ਆਫ ਇਨਕੁਆਰੀ ਦਾ ਗਠਨ ਕੀਤਾ ਸੀ, ਤਾਂ ਜੋ ਹਾਦਸੇ ਦੇ ਕਾਰਨਾਂ ਦਾ ਸਪੱਸ਼ਟ ਪਤਾ ਲੱਗ ਸਕੇ।


ਜਾਂਚ ਕਮੇਟੀ ਨੇ ਹਵਾਈ ਫੌਜ ਅਤੇ ਫੌਜ ਦੇ ਸਬੰਧਤ ਅਧਿਕਾਰੀਆਂ ਦੇ ਬਿਆਨ ਦਰਜ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕੀਤੀ ਹੈ ਜੋ ਇਸ ਹਾਦਸੇ ਦੇ ਚਸ਼ਮਦੀਦ ਗਵਾਹ ਸਨ। ਹਾਦਸੇ ਤੋਂ ਤੁਰੰਤ ਪਹਿਲਾਂ ਜਿਸ ਮੋਬਾਈਲ ਫੋਨ ਤੋਂ ਵੀਡੀਓ ਸ਼ੂਟ ਕੀਤੀ ਗਈ ਸੀ, ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦਾ ਸ਼ਿਕਾਰ ਹੋਏ ਹੈਲੀਕਾਪਟਰ ਦਾ ਐਫਡੀਆਰ ਯਾਨੀ ਫਲਾਈਟ ਡਾਟਾ ਰਿਕਾਰਡਰ ਯਾਨੀ ਬਲੈਕ ਬਾਕਸ ਵੀ ਬਰਾਮਦ ਕੀਤਾ ਗਿਆ ਹੈ। ਉਸ ਦਾ ਡਾਟਾ ਵੀ ਰਿਪੋਰਟ 'ਚ ਸ਼ਾਮਲ ਕੀਤਾ ਗਿਆ ਹੈ।


ਦੱਸ ਦੇਈਏ ਕਿ 8 ਦਸੰਬਰ ਨੂੰ ਸੀਡੀਐਸ ਜਨਰਲ ਬਿਪਿਨ ਰਾਵਤ ਆਈਏਐਫ ਦੇ ਐਮਆਈ-17ਵੀ5 ਹੈਲੀਕਾਪਟਰ ਵਿੱਚ ਤਾਮਿਲਨਾਡੂ ਦੇ ਸੁਲੁਰ ਏਅਰ ਬੇਸ ਤੋਂ ਊਟੀ ਨੇੜੇ ਵੈਲਿੰਗਟਨ ਵਿੱਚ ਡਿਫੈਂਸ ਸਰਵਿਸ ਸਟਾਫ ਕਾਲਜ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾ ਹੈਲੀਕਾਪਟਰ ਕਰੈਸ਼ ਹੋ ਗਿਆ।


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904