ਪੜਚੋਲ ਕਰੋ

CDS Rawat Helicopter crash : ਖ਼ਰਾਬ ਮੌਸਮ ਕਾਰਨ ਕਰੈਸ਼ ਹੋਇਆ ਸੀ ਹੈਲੀਕਾਪਟਰ, IAF ਨੇ ਦਿੱਤੀ ਜਾਣਕਾਰੀ

ਭਾਰਤੀ ਹਵਾਈ ਸੈਨਾ (Indian Air Force) ਨੇ ਦੱਸਿਆ ਹੈ ਕਿ ਸੀਡੀਐਸ ਜਨਰਲ ਬਿਪਿਨ ਰਾਵਤ (CDS General Bipin Rawat) ਸਮੇਤ 14 ਲੋਕਾਂ ਦੀ ਜਿਸ ਹੈਲੀਕਾਪਟਰ ਹਾਦਸੇ (Helicopter Crash) ਵਿੱਚ ਮੌਤ ਹੋਈ ਸੀ,

ਭਾਰਤੀ ਹਵਾਈ ਸੈਨਾ (Indian Air Force) ਨੇ ਦੱਸਿਆ ਹੈ ਕਿ ਸੀਡੀਐਸ ਜਨਰਲ ਬਿਪਿਨ ਰਾਵਤ (CDS General Bipin Rawat) ਸਮੇਤ 14 ਲੋਕਾਂ ਦੀ ਜਿਸ ਹੈਲੀਕਾਪਟਰ ਹਾਦਸੇ (Helicopter Crash) ਵਿੱਚ ਮੌਤ ਹੋਈ ਸੀ, ਉਸ ਮਾਮਲੇ ਦੀ ਜਾਂਚ ਦੇ ਬਾਅਦ ਮੁੱਢਲੀ ਜਾਣਕਾਰੀ ਸਾਹਮਣੇ ਆਈ ਹੈ। ਹਵਾਈ ਸੈਨਾ ਨੇ ਦੱਸਿਆ ਕਿ 8 ਦਸੰਬਰ 2021 ਨੂੰ Mi-17 V5  ਹੈਲੀਕਾਪਟਰ ਹਾਦਸੇ ਦੀ ਟਰਾਈ ਸਰਵਿਸ ਨੇ ਆਪਣੇ ਸ਼ੁਰੂਆਤੀ ਨਤੀਜਿਆਂ ਵਿੱਚ ਫਲਾਈਟ ਡੇਟਾ ਰਿਕਾਰਡਰ ਅਤੇ ਕਾਕਪਿਟ ਵੌਇਸ ਰਿਕਾਰਡਰ ਦਾ ਵਿਸ਼ਲੇਸ਼ਣ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਹੈਲੀਕਾਪਟਰ ਹਾਦਸੇ ਪਿੱਛੇ ਮਕੈਨੀਕਲ ਖ਼ਰਾਬੀ, ਤੋੜ-ਫੋੜ ਜਾਂ ਲਾਪਰਵਾਹੀ ਦਾ ਹੱਥ ਨਹੀਂ ਹੈ।
 
ਸ਼ੁਰੂਆਤੀ ਨਤੀਜਿਆਂ ਮੁਤਾਬਕ ਘਾਟੀ 'ਚ ਮੌਸਮ 'ਚ ਅਚਾਨਕ ਬਦਲਾਅ ਆਇਆ, ਜਿਸ ਕਾਰਨ ਹੈਲੀਕਾਪਟਰ ਬੱਦਲਾਂ 'ਚ ਫਸ ਗਿਆ ਅਤੇ ਕਰੈਸ਼ ਹੋ ਗਿਆ। ਬੱਦਲਾਂ ਕਾਰਨ ਪਾਇਲਟ ਘਬਰਾ ਗਿਆ ਅਤੇ ਹੈਲੀਕਾਪਟਰ ਕੰਟਰੋਲ ਤੋਂ ਬਾਹਰ ਹੋ ਕੇ ਜ਼ਮੀਨ ਨਾਲ ਟਕਰਾ ਗਿਆ। ਜਾਂਚ ਟੀਮ ਨੇ ਹਾਦਸੇ ਦੇ ਸਭ ਤੋਂ ਸੰਭਾਵਿਤ ਕਾਰਨਾਂ ਦਾ ਪਤਾ ਲਗਾਉਣ ਲਈ ਸਾਰੇ ਉਪਲਬਧ ਗਵਾਹਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਫਲਾਈਟ ਡਾਟਾ ਰਿਕਾਰਡਰ ਅਤੇ ਕਾਕਪਿਟ ਵਾਇਸ ਰਿਕਾਰਡਰ ਦਾ ਵਿਸ਼ਲੇਸ਼ਣ ਕੀਤਾ ਗਿਆ। ਆਪਣੇ ਨਤੀਜਿਆਂ ਦੇ ਆਧਾਰ 'ਤੇ ਕੋਰਟ ਆਫ ਇਨਕੁਆਰੀ ਨੇ ਕੁਝ ਸਿਫਾਰਿਸ਼ਾਂ ਕੀਤੀਆਂ ਹਨ ਜਿਨ੍ਹਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।
 
ਏਅਰ ਚੀਫ਼ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਅਤੇ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਦੀ ਅਗਵਾਈ ਵਾਲੀ ਟ੍ਰਾਈ-ਸਰਵਿਸਿਜ਼ ਜਾਂਚ ਟੀਮ ਨੇ ਹਾਦਸੇ ਦਾ ਅਧਿਕਾਰਤ ਕਾਰਨ ਦੱਸਿਆ ਹੈ। 5 ਜਨਵਰੀ ਨੂੰ ਉਨ੍ਹਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਜਾਂਚ ਦੇ ਨਤੀਜਿਆਂ ਤੋਂ ਜਾਣੂ ਕਰਵਾਇਆ ਸੀ। ਦੱਸਿਆ ਗਿਆ ਹੈ ਕਿ ਤਾਮਿਲਨਾਡੂ ਦੇ ਕੂਨੂਰ 'ਚ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ ਪੂਰੀ ਤਰ੍ਹਾਂ ਪਾਇਲਟ ਦੇ ਕੰਟਰੋਲ 'ਚ ਸੀ  ਪਰ ਬੱਦਲਾਂ ਕਾਰਨ ਕਰੈਸ਼ ਹੋ ਗਿਆ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ ਅਜਿਹੇ ਹਾਦਸਿਆਂ ਵਿੱਚ ਪਾਇਲਟ ਜਾਂ ਚਾਲਕ ਦਲ ਦੇ ਮੈਂਬਰ ਖ਼ਤਰੇ ਤੋਂ ਅਣਜਾਣ ਹੁੰਦੇ ਹਨ।
 
ਦੱਸ ਦੇਈਏ ਕਿ 8 ਦਸੰਬਰ ਨੂੰ ਸੀਡੀਐਸ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 12 ਹੋਰ ਫੌਜੀ ਜਵਾਨ ਸੁਲੁਰ ਏਅਰਬੇਸ ਤੋਂ ਵੈਲਿੰਗਟਨ ਏਅਰਬੇਸ ਲਈ ਹੈਲੀਕਾਪਟਰ 'ਤੇ ਸਵਾਰ ਹੋਏ ਸਨ। ਹੈਲੀਕਾਪਟਰ ਆਪਣੀ ਮੰਜ਼ਿਲ 'ਤੇ ਪਹੁੰਚਣ ਤੋਂ ਕੁਝ ਮਿੰਟ ਪਹਿਲਾਂ ਸੁਲੁਰ ਏਅਰਬੇਸ ਕੰਟਰੋਲ ਰੂਮ ਦਾ ਹੈਲੀਕਾਪਟਰ ਨਾਲ ਸੰਪਰਕ ਟੁੱਟ ਗਿਆ। ਇਸ ਤੋਂ ਬਾਅਦ ਹੈਲੀਕਾਪਟਰ ਦੇ ਕਰੈਸ਼ ਹੋਣ ਦੀ ਜਾਣਕਾਰੀ ਸਾਹਮਣੇ ਆਈ। ਹਾਦਸੇ ਤੋਂ ਪਹਿਲਾਂ ਸਥਾਨਕ ਲੋਕਾਂ ਵੱਲੋਂ ਰਿਕਾਰਡ ਕੀਤੀ ਗਈ ਹੈਲੀਕਾਪਟਰ ਦੀ ਵੀਡੀਓ 'ਚ ਦਿਖਾਇਆ ਗਿਆ ਕਿ ਹੈਲੀਕਾਪਟਰ ਘੱਟ ਉਚਾਈ 'ਤੇ ਉੱਡ ਰਿਹਾ ਸੀ ਅਤੇ ਬੱਦਲਾਂ ਦੇ ਵਿਚਕਾਰ ਸੀ। ਇਸ ਹਾਦਸੇ ਵਿੱਚ ਬ੍ਰਿਗੇਡੀਅਰ ਐਲ.ਐਸ. ਲਿੱਦੜ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ ਅਤੇ ਗਰੁੱਪ ਕੈਪਟਨ ਵਰੁਣ ਸਿੰਘ ਸਮੇਤ 13 ਹੋਰਾਂ ਦੀ ਮੌਤ ਹੋ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget