ਜੰਮੂ: ਅੱਤਵਾਦ ਨੂੰ ਪਨਾਹ ਦੇਣ ਵਾਲਾ ਪਾਕਿਸਤਾਨ ਆਪਣੀਆਂ ਹਰਕੱਤਾਂ ਤੋਂ ਬਾਜ਼ ਨਹੀ ਆ ਰਿਹਾ ਹੈ। ਪਾਕਿਸਤਾਨ ਨੇ ਕੱਲ੍ਹ ਕਸ਼ਮੀਰ ਦੇ ਕੁਪਵਾੜਾ ‘ਚ ਜ਼ਬਰਦਸਤ ਫਾਈਰਿੰਗ ਕੀਤੀ। ਇਸ ਗੋਲੀਬਾਰੀ ‘ਚ ਇੱਕ ਆਮ ਨਾਗਰਿਕ ਦੀ ਮੌਤ ਹੋ ਗਈ ਹੈ ਜਦਕਿ ਸੱਤ ਲੋਕ ਜ਼ਖ਼ਮੀ ਹੋਏ ਹਨ। ਪਾਕਿਸਤਾਨ ਦੀ ਇਸ ਫਾਈਰਿੰਗ ਦਾ ਭਾਰਤੀ ਸੈਨਾ ਨੇ ਮੂੰਹ-ਤੋੜ ਜਵਾਬ ਦਿੱਤਾ ਹੈ।

ਦੱਸ ਦਈਏ ਕਿ ਪਾਕਿਸਤਾਨ ਨੇ ਕੱਲ੍ਹ ਸ਼ਾਮ ਸੱਤ ਵਜੇ ਤੋਂ ਰਾਤ 8:30 ਜੇ ਤਕ ਫਾਈਰਿੰਗ ਕੀਤੀ। ਫਾਈਰਿੰਗ ‘ਚ ਮਰਨ ਵਾਲੇ ਵਿਅਕਤੀ ਦਾ ਨਾਂ ਮੁਹਮੰਦ ਖ਼ਾਨ ਹੈ ਜੋ ਕੁਪਵਾੜਾ ਦਾ ਰਹਿਣ ਵਾਲਾ ਸੀ। ਪਾਕਿਸਤਾਨ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਐਲਓਸੀ ‘ਤੇ ਫਾਈਰਿੰਗ ਕਰ ਰਿਹਾ ਹੈ। ਇਸ ਸਾਲ ਹੁਣ ਤਕ ਪਾਕਿਸਤਾਨ 700 ਤੋਂ ਜ਼ਿਆਦਾ ਵਾਰ ਸੀਜ਼ਫਾਈਰ ਦਾ ਉਲੰਘਣ ਕਰ ਚੁੱਕਿਆ ਹੈ।

ਭਾਰਤੀ ਸੈਨਾ ਵੀ ਪਾਕਿ ਦੀ ਇਨ੍ਹਾਂ ਹਰਕਤਾਂ ਦਾ ਮੂੰਹ ਤੋੜ ਜਵਾਬ ਦੇ ਰਹੀ ਹੈ। ਪਰ ਪਾਕਿਸਤਾਨ ਅਜਿਹੀਆਂ ਹਰਕਤਾਂ ਕਰਨ ਤੋਂ ਬਾਜ ਨਹੀਂ ਆ ਰਿਹਾ। ਪਾਕਿ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਨੂੰ ਵੀ ਨਿਸ਼ਾਨਾ ਬਣਾਕੇ ਗੋਲੀਬਾਰੀ ਕਰ ਰਿਹਾ ਹੈ।