ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈਕੇ ਸਰਕਾਰ ਤੇ ਕਿਸਾਨ ਲੀਡਰਾਂ ਵਿਚਾਲੇ ਵੀਰਵਾਰ ਹੋਈ ਗੱਲਬਾਤ ਬੇਨਤੀਜਾ ਰਹੀ ਦੋਵੇਂ ਪੱਖਾਂ ਦੇ ਵਿਚ ਅਗਲੀ ਗੱਲਬਾਤ ਹੁਣ ਪੰਜ ਦਸੰਬਰ ਨੂੰ ਹੋਵੇਗੀ। ਬੈਠਕ ਤੋਂ ਬਾਅਦ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ, 2-3 ਬਿੰਦੂਆਂ 'ਤੇ ਕਿਸਾਨਾਂ ਨੂੰ ਚਿੰਤਾ ਹੈ। ਸਰਕਾਰ ਮਨ ਨਾਲ ਚਰਚਾ ਕਰ ਰਹੀ ਹੈ। ਅੱਜ ਕਿਸਾਨਾਂ ਨਾਲ ਚੰਗੇ ਮਾਹੌਲ 'ਚ ਗੱਲਬਾਤ ਹੋਈ ਹੈ।
ਨਰੇਂਦਰ ਸਿੰਘ ਤੋਮਰ ਨੇ ਕਿਹਾ, 'ਕਿਸਾਨ ਯੂਨੀਅਨ ਤੇ ਕਿਸਾਨਾਂ ਦੀ ਚਿੰਤਾ ਹੈ ਕਿ ਨਵੇਂ ਐਕਟ ਨਾਲ APMC ਖਤਮ ਹੋ ਜਾਵੇਗੀ। ਭਾਰਤ ਸਰਕਾਰ ਇਸ ਗੱਲ 'ਤੇ ਵਿਚਾਰ ਕਰੇਗੀ ਕਿ APMC ਮਬੂਤ ਹੋਵੇ ਤੇ APMC ਦਾ ਉਪਯੋਗ ਹੋਰ ਵਧੇ।
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਰੇਲਵੇ ਤੇ ਖਾਦ ਮੰਤਰੀ ਪਿਊਸ਼ ਗੋਇਲ ਤੇ ਪੰਜਾਬ ਤੋਂ ਰਾਜ ਸਭਾ ਮੰਤਰੀ ਸੋਮ ਪ੍ਰਕਾਸ਼ ਨੇ ਰਾਸ਼ਟਰੀ ਰਾਜਧਾਨੀ 'ਚ ਸਥਿਤ ਵਿਗਿਆਨ ਭਵਨ 'ਚ 35 ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ।
ਇਸ ਤੋਂ ਪਹਿਲਾਂ ਨਵੇਂ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਦੀਆਂ ਚਿੰਤਾਵਾਂ 'ਤੇ ਗੌਰ ਕਰਨ ਲਈ ਇਕ ਕਮੇਟੀ ਗਠਿਤ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਕਿਸਾਨ ਪ੍ਰਤੀਨਿਧੀਆਂ ਨੇ ਠੁਕਰਾ ਦਿੱਤਾ ਸੀ। ਇਸ ਤੋਂ ਬਾਅਦ ਦੋਵਾਂ ਪੱਖਾਂ ਦੇ ਵਿਚ ਇਕ ਦਸੰਬਰ ਨੂੰ ਹੋਈ ਗੱਲਬਾਤ ਬੇਨਤੀਜਾ ਰਹੀ।
ਸਰਕਾਰ ਨੇ ਕਾਨੂੰਨ ਰੱਦ ਕਰਨ ਦੀ ਮੰਗ ਸਵੀਕਾਰ ਨਹੀਂ ਕੀਤੀ ਸੀ। ਕਿਸਾਨ ਸੰਗਠਨਾਂ ਨੂੰ ਕਿਹਾ ਸੀ ਕਿ ਉਹ ਹਾਲ 'ਚ ਲਾਗੂ ਕਾਨੂੰਨਾਂ ਸਬੰਧੀ ਵਿਸ਼ੇਸ਼ ਮੁੱਦਿਆਂ ਨੂੰ ਨੋਟ ਕਰਨ ਤੇ ਵੀਰਵਾਰ ਚਰਚਾ ਲਈ ਦੋ ਦਸੰਬਰ ਤਕ ਉਨ੍ਹਾਂ ਨੂੰ ਜਮ੍ਹਾ ਕਰਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ